13.65C Vancouver
ADS

Jun 20, 2025 1:53 PM - (The Canadian Press)

ਇਜ਼ਰਾਈਲ-ਈਰਾਨ ਦੇ ਟਕਰਾਅ ਨੂੰ ਘੱਟ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਯੂਰਪੀ ਡਿਪਲੋਮੈਟ ਜਰਮਨੀ ਦੇ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਤ

Share On
irans-foreign-minister-arrives-for-talks-with-top-european-diplomats-in-geneva
Foreign Minister Abbas Araghchi arrived at a hotel in the Swiss city for a meeting with his counterparts from France, Germany and the U.K. and the European Union’s foreign policy chief.(Photo: The Canadian Press)

ਇਜ਼ਰਾਈਲ-ਈਰਾਨ ਦੇ ਟਕਰਾਅ ਨੂੰ ਘੱਟ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਯੂ.ਕੇ.,ਫਰਾਂਸ ਅਤੇ ਜਰਮਨੀ ਦੇ ਵਿਦੇਸ਼ ਮੰਤਰੀ ਅੱਜ ਜਿਨੀਵਾ ਵਿਚ ਈਰਾਨ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ ਕਰਨਗੇ। ਯੂਰਪ ਵਲੋਂ ਇਹ ਕੋਸ਼ਿਸ਼ ਉਦੋਂ ਕੀਤੀ ਜਾ ਰਹੀ ਹੈ ਜਦੋਂ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਅਮਰੀਕਾ ਵਲੋਂ ਈਰਾਨ 'ਤੇ ਸਿੱਧਾ ਹਮਲਾ ਕਰਨ ਜਾਂ ਨਾ ਕਰਨ ਦਾ ਫੈਸਲਾ 15 ਦਿਨਾਂ ਵਿਚ ਲੈਣਗੇ ਅਤੇ ਉਦੋਂ ਤੱਕ ਉਹ ਡਿਪਲੋਮੈਟਿਕ ਹੱਲ ਪ੍ਰਾਪਤ ਕਰਨ ਦਾ ਮੌਕਾ ਦੇ ਰਹੇ ਹਨ।

ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੀਵਿਟ ਨੇ ਵੀਰਵਾਰ ਕਿਹਾ ਸੀ ਕਿ ਈਰਾਨ ਕੋਲ ਪ੍ਰਮਾਣੂ ਹਥਿਆਰ ਬਣਾਉਣ ਲਈ ਹਰ ਜ਼ਰੂਰੀ ਚੀਜ਼ ਮੌਜੂਦ ਹੈ ਅਤੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਾਮੇਨੀ ਦੇ ਹੁਕਮ 'ਤੇ ਈਰਾਨ ਹਫ਼ਤਿਆਂ ਦੇ ਅੰਦਰ ਪ੍ਰਮਾਣੂ ਬੰਬ ਬਣਾ ਸਕਦਾ ਹੈ।

ਉਨ੍ਹਾਂ ਦਾ ਕਹਿਣਾ ਸੀ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਹ ਸਿਰਫ ਇਜ਼ਰਾਇਲ ਨਹੀਂ ਸਗੋਂ ਅਮਰੀਕਾ ਅਤੇ ਪੂਰੀ ਦੁਨੀਆ ਦੀ ਸੁਰੱਖਿਆ ਲਈ ਖ਼ਤਰਾ ਹੋਵੇਗਾ। ਗੌਰਤਲਬ ਹੈ ਕਿ ਈਰਾਨ ਨੂੰ ਪ੍ਰਮਾਣੂ ਸੰਪੰਨ ਹੋਣ ਤੋਂ ਰੋਕਣ ਦਾ ਹਵਾਲਾ ਦਿੰਦੇ ਹੋਏ ਇਜ਼ਰਾਇਲ ਉਸ 'ਤੇ ਹਮਲੇ ਕਰ ਰਿਹਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link