11.55C Vancouver
ADS

Jul 20, 2021 10:22 PM -

2021 ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਤਹਿਤ ਆਈ.ਆਰ.ਸੀ.ਸੀ. ਵੱਲੋਂ ਰਿਕਾਰਡ ਪੱਧਰ ਦੀਆਂ ਐਪਲੀਕੇਸ਼ਨਾਂ ਕੀਤੀਆਂ ਜਾਣਗੀਆਂ ਮਨਜ਼ੂਰ

Share On
ircc-to-accept-a-record-number-of-applications-for-the-2021-parents-and-grandparents-program
IRCC will invite a record number of people to apply under the 2021 intake of the Program. (Photo - Marco Mandicino/Twitter)

ਅੱਜ ਸਰ੍ਹੀ 'ਚ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ, ਮਾਰਕੋ ਮੈਂਡੀਚੀਨੋ ਨੇ ਮਾਪਿਆਂ ਨੂੰ PR ਦਿਵਾਉਣ ਵਾਲੇ PGP 2021 ਪ੍ਰੋਗਰਾਮ ਤਹਿਤ 30,000 ਹੋਰ ਅਰਜ਼ੀਆਂ ਸਵੀਕਾਰ ਕਰਨ ਦੀ ਯੋਜਨਾ ਦਾ ਐਲਾਨ ਕੀਤਾ।

20 ਸਿਤੰਬਰ ਤੋਂ ਸੱਦੇ ਭੇਜਣਾ ਸ਼ੁਰੂ ਕੀਤਾ ਜਾਵੇਗਾ।

20 ਸਿਤੰਬਰ ਤੋਂ ਸ਼ੁਰੂ ਹੋ ਕੇ ਅਗਲੇ 2 ਹਫ਼ਤਿਆਂ ਤੱਕ ਇਹ ਸੱਦੇ ਭੇਜੇ ਜਾਣਗੇ।

ਇਸ ਐਲਾਨ ਮੌਕੇ ਲਿਬਰਲ ਐਮ.ਪੀ. ਸੁੱਖ ਧਾਲੀਵਾਲ ਅਤੇ ਰਣਦੀਪ ਸਰਾਏ ਵੀ ਮੰਤਰੀ ਮੈਂਡੀਚੀਨੋ ਨਾਲ ਮੌਜੂਦ ਸਨ।

ਅੱਜ ਐਲਾਨ ਕੀਤਾ ਗਿਆ ਕਿ ਇਮੀਗ੍ਰੇਸ਼ਨ, ਰਿਫਿਊਜੀਸ ਐਂਡ ਸਿਟੀਜ਼ਨਸ਼ਿਪ ਕੈਨੇਡਾ ਯਾਨੀ ਕਿ ਆਈ.ਆਰ.ਸੀ.ਸੀ. ਵੱਲੋਂ 30,000 ਐਡੀਸ਼ਨਲ ਐਪਲੀਕੇਸ਼ਨਾਂ ਸਵੀਕਾਰ ਕੀਤੀਆਂ ਜਾਣਗੀਆਂ ਜਿਸ ਨਾਲ ਵਧੇਰੇ ਕਨੇਡੀਅਨਸ ਅਤੇ ਪਰਮਾਨੈਂਟ ਰੈਜ਼ੀਡੈਂਟਸ ਨੂੰ ਆਪਣੇ ਕਰੀਬੀਆਂ ਨੂੰ ਕੈਨੇਡਾ ਸੱਦਣ ਦਾ ਮੌਕਾ ਮਿਲ ਸਕੇਗਾ।

ਇਸ ਨੂੰ ਐਪਲੀਕੇਸ਼ਨਾਂ ਦੀ ਰਿਕਾਰਡ ਗਿਣਤੀ ਦੱਸਿਆ ਗਿਆ ਹੈ।

ਆਈ.ਆਰ.ਸੀ.ਸੀ. ਵੱਲੋਂ ਪੋਟੈਨਸ਼ੀਅਲ ਸਪਾਂਸਰਸ ਨੂੰ ਸੱਦੇ ਭੇਜੇ ਜਾਣਗੇ ਜਿੰਨਾ ਨੇ ਕਿ ਸਾਲ 2020 'ਚ ਇੰਟ੍ਰਸਟ ਟੁ ਸਪੌਂਸਰ ਫਾਰਮ ਦਾਖਿਲ ਕੀਤੇ ਸਨ।

ਵਧੇਰੇ ਜਾਣਕਾਰੀ ਲਈ ਪੜ੍ਹੋ:

https://www.canada.ca/en/immigration-refugees-citizenship/news/2021/07/ircc-to-accept-a-record-number-of-applications-for-the-2021-parents-and-grandparents-program.html

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link