13.71C Vancouver
ADS

Oct 18, 2023 6:50 PM - Connect News

ਇਜ਼ਰਾਈਲ ਨੇ ਗਾਜ਼ਾ ਤੱਕ ਮਨੁੱਖੀ ਸਹਾਇਤਾ ਪਹੁੰਚਾਉਣ ਲਈ ਦਿੱਤੀ ਮਨਜ਼ੂਰੀ

Share On
israel-approves-delivery-of-humanitarian-aid-to-gaza
According to the statement issued by the PM of Israel, food, water and medicines can be sent but oil will not be sent. (Photo: The Canadian Press)

ਇਜ਼ਰਾਈਲ ਨੇ ਕੁੱਝ ਮਨੁੱਖਤਾਵਾਦੀ ਸਹਾਇਤਾ ਮਿਸਰ ਤੋਂ ਗਾਜ਼ਾ ਤੱਕ ਪਹੁੰਚਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ।

ਇਜ਼ਰਾਈਲ ਵੱਲੋਂ ਇਹ ਫੈਸਲਾ ਯੂ ਐੱਸ ਰਾਸ਼ਟਰਪਤੀ ਜੋਅ ਬਾਈਡਨ ਦੀ ਬੇਨਤੀ 'ਤੇ ਲਿਆ ਗਿਆ ਹੈ।

ਇਜ਼ਰਾਈਲ ਦੇ ਪੀ ਐੱਮ ਵੱਲੋਂ ਜਾਰੀ ਬਿਆਨ ਮੁਤਾਬਿਕ ਖਾਣਾ, ਪਾਣੀ ਅਤੇ ਦਵਾਈਆਂ ਭੇਜੀਆਂ ਜਾ ਸਕਦੀਆਂ ਹਨ ਪਰ ਤੇਲ ਨਹੀਂ ਭੇਜਿਆ ਜਾਵੇਗਾ।

ਇਸਦੇ ਨਾਲ ਹੀ ਸਾਰਾ ਸਾਮਾਨ ਵੀ ਉਦੋਂ ਤੱਕ ਹੀ ਭੇਜਿਆ ਜਾਵੇਗਾ ਜਦ ਤੱਕ ਇਹ ਸਪਲਾਈ ਹਮਾਸ ਤੱਕ ਨਹੀਂ ਪਹੁੰਚਦੀ।

ਜ਼ਿਕਰਯੋਗ ਹੈ ਕਿ ਬਾਈਡਨ ਨੇ ਗਾਜ਼ਾ ਵਿੱਚ ਇੱਕ ਵਿਸ਼ਾਲ ਮਨੁੱਖਤਾਵਾਦੀ ਸੰਕਟ ਨੂੰ ਖ਼ਤਮ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਇਜ਼ਰਾਈਲ ਨੂੰ ਪੂਰਾ ਸਮਰਥਨ ਦਿੱਤਾ ਹੈ।

7 ਅਕਤੂਬਰ ਨੂੰ ਹਮਾਸ ਨੇ ਇਜ਼ਰਾਈਲ ‘ਤੇ ਹਮਲਾ ਕੀਤਾ ਸੀ ਜਿਸ ਤੋਂ ਬਾਅਦ ਇਜ਼ਰਾਈਲ ਨੇ ਵੀ ਜਵਾਬੀ ਬੰਬਾਰੀ ਸ਼ੁਰੂ ਕੀਤੀ ਸੀ।

ਬੀਤੇ ਦਿਨ ਗਾਜ਼ਾ ਪੱਟੀ ਦੇ ਇੱਕ ਹਸਪਤਾਲ 'ਤੇ ਇਜ਼ਰਾਈਲ ਨੇ ਹਮਲਾ ਕੀਤਾ ਹੈ।

ਗਾਜ਼ਾ ਦੇ ਸਿਹਤ ਵਿਭਾਗ ਦਾ ਦਾਅਵਾ ਹੈ ਕਿ ਇਸ 'ਚ ਲਗਭਗ 500 ਲੋਕ ਮਾਰੇ ਗਏ ਹਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਗਾਜ਼ਾ ਦੇ ਹਸਪਤਾਲ ‘ਤੇ ਕੀਤੇ ਗਏ ਬੰਬ ਧਮਾਕੇ ਨੂੰ ਅਸਵੀਕਾਰਨਯੋਗ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਆਖਿਆ।

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link