14.09C Vancouver
ADS

Dec 14, 2023 6:19 PM - Connect News

ਗਾਜ਼ਾ ਦੇ ਹਸਪਤਾਲ ਚੋਂ ਦਰਜਨਾਂ ਹਮਾਸ ਦੇ ਫਾਈਟਰਾਂ ਨੂੰ ਗ੍ਰਿਫਤਾਰ ਕਰਨ ਦਾ ਇਜ਼ਰਾਈਲ ਨੇ ਕੀਤਾ ਦਾਅਵਾ

Share On
israel-claimed-to-have-arrested-dozens-of-hamas-fighters-from-the-hospital-in-gaza
Army has declared more than 70 people arrested from Kamal Advan Hospital as terrorists and seized dozens of weapons from the hospital. (Photo: The Canadian Press)

ਇਜ਼ਰਾਈਲੀ ਫੌਜ ਨੇ ਉੱਤਰੀ ਗਾਜ਼ਾ ਦੇ ਇੱਕ ਹਸਪਤਾਲ ਵਿੱਚ ਦਰਜਨਾਂ ਹਮਾਸ ਦੇ ਫਾਈਟਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਫੌਜ ਨੇ ਕਮਲ ਅਡਵਾਨ ਹਸਪਤਾਲ ਤੋਂ ਗ੍ਰਿਫਤਾਰ ਕੀਤੇ 70 ਤੋਂ ਵੱਧ ਲੋਕਾਂ ਨੂੰ ਅੱਤਵਾਦੀ ਦੱਸਿਆ ਹੈ ਅਤੇ ਹਸਪਤਾਲ ਤੋਂ ਦਰਜਨਾਂ ਹਥਿਆਰ ਜ਼ਬਤ ਕੀਤੇ ਹਨ।

ਇਜ਼ਰਾਈਲ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਹਮਾਸ ਦੇ ਲੜਾਕਿਆਂ ਨੇ ਆਪਣੇ ਹਥਿਆਰਾਂ ਸਮੇਤ ਆਤਮ ਸਮਰਪਣ ਕੀਤਾ। ਉਧਰ ਹਮਾਸ ਵੱਲੋਂ ਚਲਾਈ ਜਾਂਦੀ ਹੈਲਥ ਮਿਨਿਸਟਰੀ ਨੇ ਦੋਸ਼ ਲਗਾਇਆ ਕਿ ਇਜ਼ਰਾਇਲੀ ਫੌਜ ਨੇ 10 ਮਰੀਜ਼ਾਂ ਦੀ ਦੇਖਭਾਲ ਨੂੰ ਰੋਕਣ ਦਾ ਕੋਸ਼ਿਸ਼ ਕੀਤੀ, ਜਿਸ ਕਾਰਨ ਦੋ ਦੀ ਮੌਤ ਹੋ ਗਈ। ਇਸ ਵਿਚਕਾਰ ਗਾਜ਼ਾ ਵਿੱਚ ਇੰਟਰਨੈੱਟ ਅਤੇ ਫੋਨ ਸਰਵਿਸਿਜ਼ ਠੱਪ ਹੋ ਗਈਆਂ ਹਨ।

ਹਮਾਸ ਦੀ ਹੈਲਥ ਮਿਨਿਸਟਰੀ ਦਾ ਕਹਿਣਾ ਹੈ ਕਿ ਇਜ਼ਰਾਇਲੀ ਕਾਰਵਾਈ ਵਿੱਚ ਗਾਜ਼ਾ ਵਿੱਚ ਹੁਣ ਤੱਕ ਉਸ ਦੇ 18,700 ਤੋਂ ਵੱਧ ਲੋਕ ਮਾਰੇ ਗਏ ਹਨ।

ਦੱਖਣੀ ਗਾਜ਼ਾ ਵਿੱਚ ਵੀਰਵਾਰ ਸਵੇਰੇ ਹੀ ਇਜ਼ਰਾਇਲ ਹਵਾਈ ਹਮਲਿਆਂ ਵਿੱਚ 19 ਲੋਕਾਂ ਦੀ ਮੌਤ ਹੋਈ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਕਿਹਾ ਕਿ ਹਮਾਸ ਦਾ ਖਾਤਮਾ ਕੀਤਾ ਜਾਵੇਗਾ, ਜਿਸ ਵਿੱਚ ਕਈ ਮਹੀਨੇ ਲੱਗ ਸਕਦੇ ਹਨ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link