13.85C Vancouver
ADS

Oct 16, 2023 7:05 PM - Connect News

ਇਜ਼ਰਾਈਲ-ਹਮਾਸ ਜੰਗ :ਮੰਗੇਤਰ ਨੂੰ ਬਚਾਉਂਦੇ ਸਮੇਂ ਕੈਨੇਡੀਅਨ ਨੌਜਵਾਨ ਦੀ ਹੋਈ ਮੌਤ

Share On
israel-hamas-war-canadian-youth-dies-while-saving-fiancée
Five Canadians have been confirmed dead in the Israel-Hamas war so far and three more are reported missing. (Photo: The Canadian Press)

ਇਜ਼ਰਾਈਲ-ਹਮਾਸ ਯੁੱਧ ਵਿੱਚ ਮਾਰੇ ਗਏ ਪੰਜਵੇਂ ਕੈਨੇਡੀਅਨ ਦੀ ਪਹਿਚਾਣ 21 ਸਾਲਾ ਨੌਜਵਾਨ ਵਜੋਂ ਹੋਈ ਹੈ।

ਇਸ ਹਮਲੇ ਵਿੱਚ ਮਰਨ ਵਾਲੇ ਨੌਜਵਾਨ ਦਾ ਨਾਮ ਨੇਟਾ ਐਪਸਟਾਈਨ ਹੈ।

ਇੱਕ ਟੀਵੀ ਚੈਨਲ 'ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਨੇਟਾ ਐਪਸਟਾਈਨ ਦੀ ਮਾਂ ਨੇ ਦੱਸਿਆ ਕਿ ਆਪਣੀ ਮੰਗੇਤਰ ਨੂੰ ਬਚਾਉਣ ਲਈ ਗ੍ਰਨੇਡ 'ਤੇ ਛਾਲ ਮਾਰਨ ਤੋਂ ਬਾਅਦ ਐਪਸਟਾਈਨ ਦੀ ਮੌਤ ਹੋ ਗਈ।

ਦੱਸ ਦਈਏ ਕਿ ਇਜ਼ਰਾਈਲ-ਹਮਾਸ ਯੁੱਧ ਵਿੱਚ ਹੁਣ ਤੱਕ ਪੰਜ ਕੈਨੇਡੀਅਨਾਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ ਅਤੇ ਤਿੰਨ ਹੋਰ ਲਾਪਤਾ ਦੱਸੇ ਜਾ ਰਹੇ ਹਨ।

ਮਰਨ ਵਾਲਿਆਂ ਵਿੱਚ 2 ਲੜਕੀਆਂ ਤੇ 3 ਲੜਕੇ ਹਨ।

ਐਤਵਾਰ ਤੱਕ ਅੰਦਾਜ਼ਨ 1,000 ਕੈਨੇਡੀਅਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੈਨੇਡੀਅਨ ਆਰਮਡ ਫੋਰਸਿਜ਼ ਮਿਲਟਰੀ ਆਪਰੇਸ਼ਨ ਰਾਹੀਂ ਇਜ਼ਰਾਈਲ ਤੋਂ ਏਥਨਜ਼ ਭੇਜਿਆ ਜਾ ਚੁੱਕਾ ਹੈ।

Latest news

rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link