14.71C Vancouver
ADS

Oct 11, 2023 6:10 PM - Connect News

ਇਜ਼ਰਾਈਲ -ਹਮਾਸ ਜੰਗ : ਗਾਜ਼ਾ 'ਚ ਬਿਜਲੀ ਸਪਲਾਈ ਬੰਦ, 2150 ਲੋਕਾਂ ਦੀ ਮੌਤ

Share On
israel-hamas-war-electricity-supply-cut-off-in-gaza-2150-people-died
Israeli Prime Minister Benjamin Netanyahu, a former defense chief and leader of the Center opposition party, agreed to form an emergency government. (Photo: The Canadian Press)

ਇਜ਼ਰਾਈਲ-ਹਮਾਸ ਜੰਗ ਦਾ ਪੰਜਵਾਂ ਦਿਨ ਹੈ।

ਇਜ਼ਰਾਈਲੀ ਹਮਲੇ ਤੋਂ ਬਾਅਦ ਪੂਰੇ ਗਾਜ਼ਾ ਵਿੱਚ ਬਿਜਲੀ ਸਪਲਾਈ ਬੰਦ ਹੋ ਗਈ ਹੈ।

ਫਿਲਸਤੀਨ ਦੇ ਐਨਰਜ਼ੀ ਅਥਾਰਟੀ ਦੇ ਚੇਅਰਮੈਨ ਥਾਫਰ ਮੇਲਹੇਮ ਨੇ ਸਥਾਨਕ ਰੇਡੀਓ 'ਤੇ ਜਾਣਕਾਰੀ ਦਿੱਤੀ ਹੈ ਕਿ ਗਾਜ਼ਾ ਪੱਟੀ ਦੇ ਪਾਵਰ ਪਲਾਂਟ ਬੰਦ ਹੋ ਗਏ ਹਨ।

ਜਿਸ ਕਰਕੇ ਪੂਰੇ ਇਲਾਕੇ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ।

ਹਸਪਤਾਲਾਂ ਦੀ ਐਮਰਜੈਂਸੀ ਲਾਈਟ ਸਿਰਫ਼ 2 ਦਿਨ ਚੱਲੇਗੀ।

9 ਅਕਤੂਬਰ ਨੂੰ ਗਾਜ਼ਾ ਬਾਰਡਰ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਇਜ਼ਰਾਈਲ ਨੇ ਗਾਜ਼ਾ ਤੱਕ ਹੋਣ ਵਾਲੀ ਸਪਲਾਈ ਰੋਕ ਦਿੱਤੀ ਹੈ।

ਇਜ਼ਰਾਈਲ -ਹਮਾਸ ਦੀ ਜੰਗ ਵਿੱਚ ਹੁਣ ਤੱਕ 2150 ਲੋਕਾਂ ਦੀ ਮੌਤ ਹੋ ਗਈ ਹੈ।

ਇਨ੍ਹਾਂ ਵਿੱਚ ਕਰੀਬ 1200 ਇਜ਼ਰਾਈਲੀ ਸਨ।

ਫਿਲਸਤੀਨ ਵਿੱਚ 950 ਲੋਕਾਂ ਦੀ ਜਾਨ ਗਈ ਹੈ।

ਗਾਜ਼ਾ 'ਤੇ ਇਜ਼ਰਾਈਲ ਦੇ ਹਮਲੇ ਵਿੱਚ ਯੂ ਐੱਨ ਦੇ 9 ਕਰਮਚਾਰੀ ਮਾਰੇ ਗਏ ਹਨ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਸਾਬਕਾ ਰੱਖਿਆ ਮੁਖੀ ਅਤੇ ਕੇਂਦਰੀ ਵਿਰੋਧੀ ਪਾਰਟੀ ਦੇ ਨੇਤਾ ਨੇ ਸਹਿਮਤੀ ਨਾਲ ਐਮਰਜੈਂਸੀ ਸਰਕਾਰ ਦਾ ਗਠਨ ਕੀਤਾ।

ਇਸ ਐਮਰਜੈਂਸੀ ਸਰਕਾਰ ਦਾ ਪਹਿਲਾ ਕੰਮ ਗਾਜ਼ਾ ਵਿੱਚ ਹਮਾਸ ਨਾਲ ਚੱਲ ਰਹੇ ਸੰਘਰਸ਼ ਨੂੰ ਹੱਲ ਕਰਨ 'ਤੇ ਵਿਸ਼ੇਸ਼ ਤੌਰ 'ਤੇ ਧਿਆਨ ਕੇਂਦਰਿਤ ਕਰਨਾ ਹੈ।

Latest news

alberta-plans-100-year-study-of-provinces-water-security
Punjabi

ਅਲਬਰਟਾ ਵਿੱਚ ਪਾਣੀ ਦੀ ਲੰਬੇ ਸਮੇਂ ਦੀ ਸੁਰੱਖਿਆ ਲਈ 100 ਸਾਲਾਂ ਦਾ ਅਧਿਐਨ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link