17.4C Vancouver
ADS

Jul 2, 2025 6:54 PM - Connect Newsroom

ਗਾਜ਼ਾ ਵਿਚ 60 ਦਿਨਾਂ ਲਈ ਸੀਜ਼ਫਾਇਰ ਕਰਨ ਵਾਸਤੇ ਤਿਆਰ ਹੋ ਗਿਆ ਹੈ ਇਜ਼ਰਾਈਲ: ਟਰੰਪ

Share On
israel-is-ready-to-make-a-ceasefire-in-gaza-for-60-days-trump
Trump said that Qatar and Egypt will send the final proposal of this agreement to Hamas. (Photo - The Canadian Press)

ਇਜ਼ਰਾਇਲ ਅਤੇ ਹਮਾਸ ਵਿਚਕਾਰ ਯੁੱਧ ਵਿਰਾਮ ਹੋ ਸਕਦਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਮੁਤਾਬਕ, ਇਜ਼ਰਾਈਲ ਗਾਜ਼ਾ ਵਿਚ 60 ਦਿਨਾਂ ਲਈ ਸੀਜ਼ਫਾਇਰ ਕਰਨ ਵਾਸਤੇ ਤਿਆਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਾਰੇ ਪੱਖਾਂ ਵਲੋਂ ਮਿਲ ਕੇ ਯੁੱਧ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਟਰੰਪ ਨੇ ਹਮਾਸ ਨੂੰ ਚਿਤਾਵਨੀ ਦਿੱਤੀ ਕਿ ਜੇ ਉਸ ਨੇ ਸਮਝੌਤੇ ਨੂੰ ਨਾ ਮੰਨਿਆ ਤਾਂ ਹਾਲਾਤ ਹੋਰ ਵਿਗੜ ਜਾਣਗੇ।

ਟਰੰਪ ਨੇ ਕਿਹਾ ਕਿ ਕਤਰ ਅਤੇ ਮਿਸਰ ਇਸ ਸਮਝੌਤੇ ਦਾ ਅੰਤਿਮ ਪ੍ਰਸਤਾਵ ਹਮਾਸ ਨੂੰ ਭੇਜਣਗੇ। ਇਹ ਦੋਵੇਂ ਦੇਸ਼ ਲੰਬੇ ਸਮੇਂ ਤੋਂ ਸ਼ਾਂਤੀ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਗਲੇ ਸੋਮਵਾਰ ਨੂੰ ਵਾਸ਼ਿੰਗਟਨ ਦਾ ਦੌਰਾ ਵੀ ਕਰਨਗੇ, ਜਿਥੇ ਉਨ੍ਹਾਂ ਵਲੋਂ ਵ੍ਹਾਈਟ ਹਾਊਸ ਵਿਚ ਟਰੰਪ ਨਾਲ ਮੁਲਾਕਾਤ ਕੀਤੀ ਜਾਵੇਗੀ।

ਗੌਰਤਲਬ ਹੈ ਕਿ ਟਰੰਪ ਦਾ ਇਹ ਐਲਾਨ ਇਜ਼ਰਾਈਲ-ਹਮਾਸ ਯੁੱਧ ਨੂੰ ਖਤਮ ਕਰਨ ਲਈ ਵੱਧ ਰਹੇ ਅੰਤਰਰਾਸ਼ਟਰੀ ਦਬਾਅ ਵਿਚਕਾਰ ਆਇਆ ਹੈ, ਜਿਸ ਦੇ ਨਤੀਜੇ ਵਜੋਂ ਇਸ ਖੇਤਰ ਵਿਚ ਹਜ਼ਾਰਾਂ ਲੋਕ ਮਾਰੇ ਗਏ ਹਨ ਅਤੇ ਵੱਡੀ ਗਿਣਤੀ ਅਬਾਦੀ ਬੇਘਰ ਹੋਈ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link