17.2C Vancouver
ADS

Jan 30, 2026 6:28 PM - Connect Newsroom - Jasmine Singh with files from The Canadian Press

ਲਗਭਗ ਦੋ ਸਾਲਾਂ ਬਾਅਦ ਇਜ਼ਰਾਈਲ ਗਾਜ਼ਾ–ਮਿਸਰ ਸਰਹੱਦੀ ਰਾਹਦਾਰੀ ਮੁੜ ਖੋਲ੍ਹੇਗਾ

Share On
israel-to-reopen-gaza-egypt-border-crossing-after-nearly-two-years-of-closure
The Rafah border crossing between Gaza and Egypt, seen during previous operations. (Photo: The Canadian Press)

ਇਜ਼ਰਾਈਲ ਨੇ ਲਗਭਗ ਦੋ ਸਾਲਾਂ ਬਾਅਦ ਗਾਜ਼ਾ-ਮਿਸਰ ਦੇ ਵਿਚਕਾਰ ਰਫ਼ਾਹ ਸਰਹੱਦੀ ਕ੍ਰਾਸਿੰਗ ਨੂੰ ਇਸ ਹਫ਼ਤੇ ਦੇ ਅੰਤ ਵਿੱਚ ਐਤਵਾਰ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਕ੍ਰਾਸਿੰਗ ਦੇ ਖੁੱਲਣ ਨਾਲ ਫ਼ਲਸਤੀਨੀ ਲੋਕਾਂ ਨੂੰ ਆਉਣ-ਜਾਣ ਦੀ ਇਜਾਜ਼ਤ ਮਿਲੇਗੀ।

ਗਾਜ਼ਾ ਵਿੱਚ ਮਦਦ ਅਤੇ ਸਹਿਯੋਗ ਲਈ ਜ਼ਿੰਮੇਵਾਰ ਇਜ਼ਰਾਈਲ ਦੀ ਸੈਨਿਕ ਏਜੰਸੀ COGAT (Coordinator of Government Activities in the Territories) ਨੇ ਕਿਹਾ ਹੈ ਕਿ ਕ੍ਰਾਸਿੰਗ ਖੁੱਲ੍ਹਣ ਦੇ ਸ਼ੁਰੂਆਤੀ ਦੌਰ ਵਿੱਚ ਸਿਰਫ਼ ਸੀਮਿਤ ਲੋਕਾਂ ਨੂੰ ਆਵਾਜਾਈ ਦੀ ਮਨਜ਼ੂਰੀ ਹੋਵੇਗੀ।

ਇਜ਼ਰਾਈਲ ਵੱਲੋਂ ਐਤਵਾਰ ਨੂੰ ਕ੍ਰਾਸਿੰਗ ਖੁੱਲ੍ਹਣ ਦੇ ਐਲਾਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਗਾਜ਼ਾ ਜੰਗਬੰਦੀ ਲਈ ਕੀਤੇ ਗਏ ਯਤਨਾਂ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਹ ਰਸਤਾ ਗਾਜ਼ਾ ਦਾ ਬਾਹਰੀ ਦੁਨੀਆ ਨਾਲ ਸੰਪਰਕ ਜੋੜਨ ਦਾ ਮੁੱਖ ਰਸਤਾ ਹੈ।

ਇਸ ਰਸਤੇ ਤੋਂ ਦਾਖ਼ਲ ਹੋਣ ਵਾਲੇ ਅਤੇ ਬਾਹਰ ਜਾਣ ਵਾਲੇ ਲੋਕਾਂ ਦੀ ਜਾਂਚ ਇਜ਼ਰਾਈਲ ਅਤੇ ਮਿਸਰ ਦੋਵੇਂ ਕਰਨਗੇ ਅਤੇ ਇਸ ਦੀ ਨਿਗਰਾਨੀ ਯੂਰਪੀ ਸੰਘ ਦੇ ਸਰਹੱਦੀ ਅਧਿਕਾਰੀ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਨੂੰ ਗਾਜ਼ਾ ਵਿੱਚ ਆਖ਼ਰੀ ਬੰਧਕ ਦੇ ਅਵਸ਼ੇਸ਼ ਮਿਲਣ ਤੋਂ ਬਾਅਦ ਹੁਣ ਸ਼ਾਂਤੀ ਪ੍ਰਕਿਰਿਆ ਲਈ ਅੱਗੇ ਵੱਧਣ ਦਾ ਰਸਤਾ ਸਾਫ਼ ਹੋਇਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link