13.86C Vancouver
ADS

Oct 13, 2023 5:46 PM - Connect News

ਇਜ਼ਰਾਈਲੀ ਫੌਜ ਨੇ 10 ਲੱਖ ਫ਼ਲਸਤੀਨੀਆਂ ਨੂੰ ਗਾਜ਼ਾ ਖ਼ਾਲੀ ਕਰਨ ਦੇ ਦਿੱਤੇ ਹੁਕਮ

Share On
israeli-army-orders-a-million-palestinians-to-vacate-gaza
At least 2,800 people have died on both sides since the war (Photo: The Canadian Press)

ਇਜ਼ਰਾਈਲ ਦੀ ਫੌਜ ਨੇ ਸ਼ੁੱਕਰਵਾਰ ਨੂੰ ਗਾਜ਼ਾ ਵਿੱਚ ਰਹਿ ਰਹੇ ਲਗਭਗ 10 ਲੱਖ ਫ਼ਲਸਤੀਨੀਆਂ ਨੂੰ ਉੱਤਰੀ ਇਲਾਕਾ ਖ਼ਾਲੀ ਕਰਨ ਕਿਹਾ ਹੈ।

ਫ਼ੌਜ ਵੱਲੋਂ ਹਮਾਸ ਅੱਤਵਾਦੀ ਸਮੂਹ ਖਿਲਾਫ਼ ਹਮਲਾ ਕਰਨ ਦੀ ਤਿਆਰੀ ਕੀਤੀ ਗਈ ਹੈ ਜਿਸ ਕਰਕੇ ਇਹ ਆਦੇਸ਼ ਗਾਜ਼ਾ ਦੀ ਕਰੀਬ ਅੱਧੀ ਆਬਾਦੀ ਨੂੰ ਦਿੱਤੇ ਗਏ ਹਨ।

ਸੰਯੁਕਤ ਰਾਸ਼ਟਰ ਨੇ ਚਿਤਾਵਨੀ ਦਿੱਤੀ ਹੈ ਕਿ ਵੱਡੀ ਗਿਣਤੀ ਵਿੱਚ ਇਸ ਤਰ੍ਹਾਂ ਲੋਕਾਂ ਦਾ ਜਾਣਾ ਵਿਨਾਸ਼ਕਾਰੀ ਹੋ ਸਕਦਾ ਹੈ।

ਉਧਰ ਦੂਜੇ ਪਾਸੇ ਹਮਾਸ ਨੇ ਇਨ੍ਹਾਂ ਆਦੇਸ਼ਾਂ ਨੂੰ ਇਜ਼ਰਾਈਲ ਦੀ ਇੱਕ ਚਾਲ ਦੱਸਦਿਆਂ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਲਈ ਆਖਿਆ ਹੈ।

ਇਸ ਭਿਆਨਕ ਜੰਗ ਨੂੰ ਸੱਤ ਦਿਨ ਹੋ ਗਏ ਹਨ, ਦੋਵਾਂ ਪਾਸਿਆਂ ਤੋਂ ਹਮਲੇ ਹੋ ਰਹੇ ਨੇ।

ਹਮਾਸ ਹਮਲੇ ਵਿੱਚ ਇਜ਼ਰਾਈਲ ਦੇ 1,300 ਤੋਂ ਵੱਧ ਲੋਕ ਮਾਰੇ ਜਾ ਚੁਕੇ ਹਨ, ਜਿਸ ਵਿਚ 247 ਇਜ਼ਰਾਈਲੀ ਫ਼ੌਜੀ ਵੀ ਸ਼ਾਮਲ ਹਨ।

ਇਸ ਯੁੱਧ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਘੱਟੋ-ਘੱਟ 2,800 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਹਮਾਸ ਨੇ ਕਰੀਬ 150 ਲੋਕਾਂ ਨੂੰ ਬੰਧਕ ਬਣਾਇਆ ਹੋਇਆ ਹੈ।

ਇਜ਼ਰਾਈਲ ਨੇ ਵੀਰਵਾਰ ਨੂੰ ਕਿਹਾ ਸੀ ਕਿ ਜਦੋਂ ਤੱਕ ਹਮਾਸ ਬੰਧੀਆਂ ਨੂੰ ਰਿਹਾਅ ਨਹੀਂ ਕਰਦਾ ਉਦੋਂ ਤੱਕ ਗਾਜ਼ਾ ਦੀ ਮੁਕੰਮਲ ਘੇਰਾਬੰਦੀ ਜਾਰੀ ਰਹੇਗੀ।

Latest news

canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link