19.36C Vancouver
ADS

Apr 22, 2024 2:07 PM - The Associated Press

ਇਜ਼ਰਾਈਲੀ ਮਿਲਟਰੀ ਖੁਫੀਆ ਮੁਖੀ ਨੇ 7 ਅਕਤੂਬਰ ਨੂੰ ਹੋਏ ਹਮਲੇ ਨੂੰ ਲੈ ਕੇ ਦਿੱਤਾ ਅਸਤੀਫਾ

Share On
israeli-military-intelligence-chief-resigns-over-failure-to-prevent-oct-7-attack
Aharon Haliwa, the head of Israel’s military intelligence, becomes the first senior Israeli figure to step down over the failures surrounding Hamas’ attack.

ਇਜ਼ਰਾਇਲੀ ਫੌਜ ਦੇ ਖੁਫੀਆ ਵਿਭਾਗ ਦੇ ਮੁਖੀ ਮੇਜਰ ਜਨਰਲ ਅਹਰੋਨ ਹਲੀਵਾ ਨੇ ਅਸਤੀਫਾ ਦੇ ਦਿੱਤਾ ਹੈ। ਹਲੀਵਾ ਪਹਿਲੇ ਸੀਨੀਅਰ ਅਧਿਕਾਰੀ ਹਨ ਜਿਨ੍ਹਾਂ ਨੇ 7 ਅਕਤੂਬਰ ਨੂੰ ਹਮਾਸ ਦੇ ਇਜ਼ਰਾਈਲ ’ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਿਚ ਫੇਲ੍ਹ ਹੋਣ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਅਸਤੀਫਾ ਦਿੱਤਾ।

ਫੌਜ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਹਮਾਸ ਨੇ ਪਿਛਲੇ ਸਾਲ 7 ਅਕਤੂਬਰ ਨੂੰ 5 ਹਜ਼ਾਰ ਤੋਂ ਵੱਧ ਮਿਜ਼ਾਈਲਾਂ ਅਤੇ ਡਰੋਨਜ਼ ਨਾਲ ਇਜ਼ਰਾਈਲ ’ਤੇ ਹਮਲਾ ਕੀਤਾ ਸੀ। ਇਜ਼ਰਾਇਲ ਮੁਤਾਬਕ, ਇਸ ਹਮਲੇ ਵਿਚ 1 ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ।

ਇਸ ਦੇ ਨਾਲ ਹੀ ਹਮਾਸ ਨੇ 250 ਤੋਂ ਵੱਧ ਲੋਕਾਂ ਨੂੰ ਬੰਦੀ ਬਣਾ ਲਿਆ ਸੀ। ਇਹ ਹਮਲਾ ਇਜ਼ਰਾਈਲ ’ਤੇ ਹੋਏ ਸਭ ਤੋਂ ਵੱਡੇ ਹਮਲਿਆਂ ਵਿਚੋਂ ਇਕ ਸੀ, ਜਿਸ ਨੂੰ ਇਜ਼ਰਾਇਲੀ ਫੌਜ ਰੋਕਣ ਵਿਚ ਅਸਫਲ ਰਹੀ ਸੀ।

ਮੀਡੀਆ ਰਿਪੋਰਟਾਂ ਮੁਤਾਬਕ, ਮੇਜਰ ਹਲੀਵਾ ਤੋਂ ਬਾਅਦ ਕਈ ਹੋਰ ਸੀਨੀਅਰ ਅਧਿਕਾਰੀ ਵੀ ਹਮਲੇ ਨੂੰ ਨਾਕਾਮ ਨਾ ਕਰਨ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕਰ ਸਕਦੇ ਹਨ। ਹਲੀਵਾ ਨੇ ਕਿਹਾ ਕਿ ਉਹ ਖੁਫੀਆ ਜਾਣਕਾਰੀ ਵਿਚ ਹੋਈ ਕੁਤਾਹੀ ਦੀ ਜਾਂਚ ਵਿਚ ਸਹਿਯੋਗ ਕਰਨਗੇ।

Latest news

petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link