25.87C Vancouver
ADS

Aug 20, 2024 4:34 PM - The Associated Press

ਇਜ਼ਰਾਇਲੀ ਫੌਜ ਨੇ ਗਾਜ਼ਾ ’ਚ ਰਾਤੋ-ਰਾਤ ਦੀ ਕਾਰਵਾਈ ਦੌਰਾਨ 6 ਲਾਸ਼ਾਂ ਕੀਤੀਆਂ ਬਰਾਮਦ

Share On
israeli-military-says-it-has-recovered-the-bodies-of-6-hostages-in-a-gaza-operation
The military said in a statement Tuesday that its forces recovered the bodies in an overnight operation in southern Gaza.(Photo: The Canadian Press)

ਇਜ਼ਰਾਇਲੀ ਫੌਜ ਨੇ ਗਾਜ਼ਾ ਦੇ ਖਾਨ ਯੂਨਿਸ ਵਿਚ ਰਾਤੋ-ਰਾਤ ਦੀ ਕਾਰਵਾਈ ਦੌਰਾਨ 6 ਬੰਧਕਾਂ ਦੀਆਂ ਲਾਸ਼ਾ ਬਰਾਮਦ ਕੀਤੀਆਂ ਹਨ, ਜਿਨ੍ਹਾਂ ਨੂੰ ਹਮਾਸ ਨੇ 7 ਅਕਤੂਬਰ ਨੂੰ ਹਮਲੇ ਦੌਰਾਨ ਅਗਵਾ ਕੀਤਾ ਸੀ। ਮ੍ਰਿਤਕਾਂ ਵਿਚ ਇੱਕ ਨੌਜਵਾਨ ਅਤੇ 5 ਵੱਡੀ ਉਮਰ ਦੇ ਲੋਕ ਸਨ। ਮਿਲਟਰੀ ਨੇ ਇਸ ਬਾਰੇ ਵੇਰਵੇ ਨਹੀਂ ਦਿੱਤੇ ਕਿ ਇਨ੍ਹਾਂ ਦੀ ਮੌਤ ਕਿਵੇਂ ਹੋਈ।

ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਫੌਜ ਬੰਧਕਾਂ ਨੂੰ ਛੁਡਾਉਣ ਅਤੇ ਉਨ੍ਹਾਂ ਨੂੰ ਘਰ ਵਾਪਸ ਲਿਆਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਹਮਾਸ ਦੀ ਕੈਦ ਵਿਚ ਅਜੇ ਵੀ 100 ਦੇ ਕਰੀਬ ਇਜ਼ਰਾਇਲ ਬੰਧਕ ਦੱਸੇ ਜਾਂਦੇ ਹਨ ਅਤੇ ਦੋਹਾਂ ਧਿਰਾਂ ਵਿਚਕਾਰ ਸੀਜ਼ਫਾਇਰ ਦੀ ਗੱਲਬਾਤ ਵਿਚ ਇਹ ਇੱਕ ਅਜਿਹਾ ਮੁੱਦਾ ਹੈ, ਜੋ ਅੜਿੱਕਾ ਬਣ ਰਿਹਾ ਹੈ।

ਹਮਾਸ ਨੇ 7 ਅਕਤੂਬਰ ਨੂੰ ਹਮਲੇ ਦੌਰਾਨ ਲਗਭਗ 250 ਇਜ਼ਰਾਈਲੀ ਅਤੇ ਵਿਦੇਸ਼ੀ ਲੋਕਾਂ ਨੂੰ ਬੰਧਕ ਬਣਾ ਲਿਆ ਸੀ। ਨਵੰਬਰ ਵਿਚ ਜੰਗਬੰਦੀ ਦੌਰਾਨ ਹਮਾਸ ਨੇ ਇਜ਼ਰਾਈਲ ਦੀਆਂ ਜੇਲ੍ਹਾਂ ਵਿਚ ਬੰਦ 240 ਫਲਸਤੀਨੀ ਔਰਤਾਂ ਅਤੇ ਬੱਚਿਆਂ ਦੇ ਬਦਲੇ 105 ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕੀਤਾ ਸੀ, ਉਸ ਤੋਂ ਬਾਅਦ ਦੋਹਾਂ ਧਿਰਾਂ ਸੀਜ਼ਫਾਇਰ ਲਈ ਹੁਣ ਤੱਕ ਸਹਿਮਤ ਨਹੀਂ ਹੋਈਆਂ ਹਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link