19.88C Vancouver
ADS

Dec 5, 2024 5:14 PM - Connect Newsroom

ਗਾਜ਼ਾ 'ਚ ਵਿਸਥਾਪਿਤ ਵਿਅਕਤੀਆਂ ਦੇ ਕੈਂਪ 'ਤੇ ਇਜ਼ਰਾਈਲੀ ਹਮਲੇ, 21 ਲੋਕਾਂ ਦੀ ਮੌਤ

Share On
israeli-strike-on-a-gaza-tent-camp-kills-at-least-21-people-hospital-says
The Israeli military said its aircraft struck senior Hamas militants “involved in terrorist activities” in the area.(Photo: The Canadian Press)

ਦੱਖਣੀ ਗਾਜ਼ਾ ਵਿੱਚ ਵਿਸਥਾਪਿਤ ਫਿਲਸਤੀਨੀਆਂ ਲਈ ਬਣੇ ਇੱਕ ਕੈਂਪ ਵਿੱਚ ਰਹਿ ਰਹੇ ਘੱਟ ਤੋਂ ਘੱਟ 21 ਲੋਕ ਬੁੱਧਵਾਰ ਨੂੰ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ ਮਾਰੇ ਗਏ। ਇਜ਼ਰਾਈਲ ਦੀ ਫੌਜ ਨੇ ਕਿਹਾ ਕਿ ਉਸਨੇ ਖੇਤਰ ਵਿੱਚ "ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ" ਹਮਾਸ ਦੇ ਚੋਟੀ ਦੇ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਇਆ।

ਹਾਲਾਂਕਿ ਇਜ਼ਰਾਈਲੀ ਫੌਜ ਨੇ ਕੋਈ ਵਾਧੂ ਜਾਣਕਾਰੀ ਨਹੀਂ ਦਿੱਤੀ ਅਤੇ ਕਿਹਾ ਕਿ ਉਸ ਨੇ ਇਹ ਯਕੀਨੀ ਬਣਾਉਣ ਲਈ ਪੂਰੀ ਸਾਵਧਾਨੀ ਵਰਤੀ ਹੈ ਕਿ ਹਮਲੇ ਵਿੱਚ ਕੋਈ ਨਾਗਰਿਕ ਜਾਨੀ ਨੁਕਸਾਨ ਨਾ ਹੋਵੇ। ਮੁਵਾਸੀ ਟੈਂਟ ਕੈਂਪ 'ਤੇ ਹਮਲਾ ਬੁੱਧਵਾਰ ਨੂੰ ਗਾਜ਼ਾ ਪੱਟੀ ਵਿਚ ਹੋਏ ਕਈ ਘਾਤਕ ਹਮਲਿਆਂ ਵਿਚੋਂ ਇਕ ਸੀ।

ਫਲਸਤੀਨੀ ਡਾਕਟਰਾਂ ਅਨੁਸਾਰ ਮੱਧ ਗਾਜ਼ਾ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਚਾਰ ਬੱਚਿਆਂ ਸਮੇਤ ਘੱਟੋ ਘੱਟ 10 ਹੋਰ ਲੋਕ ਮਾਰੇ ਗਏ ਹਨ। ਹਮਾਸ ਦੇ ਅਕਤੂਬਰ 2023 ਦੇ ਹਮਲੇ ਤੋਂ ਬਾਅਦ ਲਗਭਗ 14 ਮਹੀਨਿਆਂ ਤੋਂ ਜਾਰੀ ਗਾਜ਼ਾ ਵਿੱਚ ਇਜ਼ਰਾਈਲ ਦੀ ਵਿਨਾਸ਼ਕਾਰੀ ਜੰਗ ਦੇ ਖ਼ਤਮ ਹੋਣ ਦੇ ਕੋਈ ਸੰਕੇਤ ਨਹੀਂ ਹਨ। ਹਮਾਸ ਨੇ ਅਜੇ ਵੀ ਬਹੁਤ ਸਾਰੇ ਇਜ਼ਰਾਈਲੀ ਨਾਗਰਿਕਾਂ ਨੂੰ ਬੰਧਕ ਬਣਾਇਆ ਹੋਇਆ ਹੈ ਅਤੇ ਗਾਜ਼ਾ ਦੀ ਜ਼ਿਆਦਾਤਰ ਆਬਾਦੀ ਉਜਾੜ ਦਿੱਤੀ ਗਈ ਹੈ ਅਤੇ ਬਚਾਅ ਲਈ ਅੰਤਰਰਾਸ਼ਟਰੀ ਭੋਜਨ ਸਹਾਇਤਾ 'ਤੇ ਨਿਰਭਰ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link