18.42C Vancouver
ADS

Jun 21, 2024 6:39 PM - The Associated Press

ਰਫਾਹ ਨੇੜੇ ਟੈਂਟ ਕੈਂਪਾਂ ’ਤੇ ਇਜ਼ਰਾਈਲੀ ਹਮਲੇ ਵਿਚ ਘੱਟੋ-ਘੱਟ 25 ਲੋਕਾਂ ਦੀ ਮੌਤ 50 ਜ਼ਖਮੀ

Share On
israeli-strikes-on-tent-camps-near-rafah-kill-at-least-25-and-wound-50-gaza-health-officials-say
According to Ahmed Radwan, a spokesperson for the Civil Defense first responders in Rafah, witnesses told rescue workers about the shelling at two locations in a coastal area that has become filled with tents.(Photo: The Canadian Press)

ਇਜ਼ਰਾਈਲੀ ਫੌਜ ਨੇ ਸ਼ੁੱਕਰਵਾਰ ਨੂੰ ਰਫਾਹ ਦੇ ਉੱਤਰੀ ਇਲਾਕੇ ਵਿਚ ਬੇਘਰ ਫਲਸਤੀਨੀਆਂ ਦੇ ਕੈਂਪਾਂ ’ਤੇ ਹਮਲਾ ਕੀਤਾ, ਜਿਸ ਵਿਚ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 50 ਜ਼ਖਮੀ ਹੋ ਗਏ।

ਗਾਜ਼ਾ ਦੇ ਸਿਹਤ ਮੰਤਰਾਲੇ ਅਤੇ ਸੰਕਟਕਾਲੀਨ ਕਰਮਚਾਰੀ ਨੇ ਤਾਜ਼ਾ ਘਟਨਾ ਦੀ ਜਾਣਕਾਰੀ ਦਿੱਤੀ। ਰਫਾਹ ਉਹ ਇਲਾਕਾ ਹੈ ਜਿੱਥੇ ਲੱਖਾਂ ਫਲਸਤੀਨੀਆਂ ਨੇ ਇਜ਼ਰਾਇਲ ਅਤੇ ਹਮਾਸ ਵਿਚਕਾਰ ਜੰਗ ਤੋਂ ਬਚਣ ਲਈ ਪਨਾਹ ਲਈ ਹੈ।

ਅਮਰੀਕਾ ਅਤੇ ਸੰਯੁਕਤ ਰਾਸ਼ਟਰ ਦੀਆਂ ਚਿਤਾਵਨੀਆਂ ਦੇ ਬਾਵਜੂਦ ਇਜ਼ਰਾਇਲ ਰਫਾਹ ਵਿਚ ਆਪਣੀ ਫੌਜੀ ਕਾਰਵਾਈ ਨੂੰ ਅੱਗੇ ਵਧਾ ਰਿਹਾ ਹੈ।

ਇਥੇ ਇੱਕ ਮਿਲੀਅਨ ਤੋਂ ਵੱਧ ਫਲਸਤੀਨੀਆਂ ਨੇ ਸ਼ਰਨ ਲਈ ਸੀ, ਜਿੱਥੋਂ ਹੁਣ ਜ਼ਿਆਦਾਤਰ ਲੋਕ ਫਿਰ ਤੋਂ ਹੋਰ ਜਗ੍ਹਾ ਮੂਵ ਕਰਨ ਲਈ ਮਜਬੂਰ ਹੋਏ ਹਨ ਪਰ ਸੰਯੁਕਤ ਰਾਸ਼ਟਰ ਦਾ ਕਹਿਣਾ ਹੈ ਕਿ ਗਾਜ਼ਾ ਵਿਚ ਕੋਈ ਵੀ ਜਗ੍ਹਾ ਸੁਰੱਖਿਅਤ ਨਹੀਂ ਹੈ ਅਤੇ ਮਨੁੱਖੀ ਸੰਕਟ ਗੰਭੀਰ ਹੈ ਕਿਉਂਕਿ ਪਰਿਵਾਰ ਭੁੱਖਮਰ ਦਾ ਸਾਹਮਣਾ ਕਰ ਰਹੇ ਹਨ ਅਤੇ ਸਾਫ ਪਾਣੀ ਤੇ ਮੈਡੀਕਲ ਸਪਲਾਈ ਤੋਂ ਬਿਨਾਂ ਟੈਂਟਾਂ ਵਿਚ ਰਹਿ ਰਹੇ ਹਨ।

Latest news

carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link