11.28C Vancouver
ADS

Feb 20, 2024 2:55 PM - The Canadian Press

ਕੈਨੇਡਾ ਦੌਰੇ ’ਤੇ ਆਉਣਗੇ ਇਟਲੀ ਦੇ ਪ੍ਰਧਾਨ ਮੰਤਰੀ

Share On
italian-pm-meloni-to-visit-canada-less-than-a-year-after-spat-over-lgbtq-issues
Trudeau's office says they will discuss global challenges, including the wars in Ukraine and the Middle East, as well as co-operation with African partners.

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਫਤਰ ਦਾ ਕਹਿਣਾ ਹੈ ਕਿ ਇਟਲੀ ਦੀ ਪੀ. ਐੱਮ. ਜਾਰਜੀਆ ਮੇਲੋਨੀ ਅਗਲੇ ਮਹੀਨੇ ਕੈਨੇਡਾ ਦੇ ਦੌਰੇ ’ਤੇ ਆ ਰਹੇ ਹਨ। 2022 ਵਿਚ ਇਟਲੀ ਦੀ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ਤੋਂ ਬਾਅਦ ਮੇਲੋਨੀ ਦਾ ਇਹ ਪਹਿਲਾ ਕੈਨੇਡਾ ਦੌਰਾ ਹੋਵੇਗਾ। 2 ਮਾਰਚ ਨੂੰ ਉਹ ਟੋਰਾਂਟੋ ਪਹੁੰਚਣਗੇ। ਇਹ ਉਨ੍ਹਾਂ ਦਾ ਕਾਫ਼ੀ ਮਹੱਤਵਪੂਰਨ ਦੌਰਾ ਹੋਵੇਗਾ, ਪਿਛਲੀ ਵਾਰ ਟਰੂਡੋ ਅਤੇ ਮੇਲੋਨੀ ਦੀ ਮੁਲਾਕਾਤ ਜਾਪਾਨ ਵਿਚ ਜੀ-7 ਮੀਟਿੰਗ ਦੌਰਾਨ ਹੋਈ ਸੀ।

ਪ੍ਰਧਾਨ ਮੰਤਰੀ ਟਰੂਡੋ ਨੇ ਉਸ ਦੌਰਾਨ ਐੱਲ.ਜੀ.ਬੀ.ਟੀ. ਦੇ ਅਧਿਕਾਰਾਂ ਨੂੰ ਲੈ ਕੇ ਇਟਲੀ ਦੀ ਔਨ ਕੈਮਰਾ ਆਲੋਚਨਾ ਕੀਤੀ ਸੀ, ਜਿਸ ’ਤੇ ਦੋਹਾਂ ਲੀਡਰਸ ਵਿਚਕਾਰ ਤਲਖੀ ਦੇਖੀ ਗਈ। ਟਰੂਡੋ ਦਾ ਮੇਲੋਨੀ ਨੂੰ ਕਹਿਣਾ ਸੀ ਕਿ ਕੈਨੇਡਾ ਐੱਲ.ਜੀ.ਬੀ.ਟੀ. ਅਧਿਕਾਰਾਂ ਦੇ ਮਾਮਲੇ ਵਿਚ ਇਟਲੀ ਵਲੋਂ ਚੁੱਕੇ ਜਾ ਰਹੇ ਕੁਝ ਕਦਮਾਂ ਬਾਰੇ ਚਿੰਤਤ ਹੈ।*

ਪੀ. ਐੱਮ. ਟਰੂਡੋ ਦੀ ਟਿੱਪਣੀ ਨਾਲ ਮੇਲੋਨੀ ਕਾਫ਼ੀ ਨਾਰਾਜ਼ ਨਜ਼ਰ ਆਈ, ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਲੋਨੀ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ’ਤੇ ਫਰਜ਼ੀ ਖ਼ਬਰਾਂ ਦਾ ਸ਼ਿਕਾਰ ਹੋਣ ਦਾ ਦੋਸ਼ ਲਗਾਇਆ ਅਤੇ ਇੱਥੋਂ ਤੱਕ ਕਿਹਾ ਕਿ ਟਰੂਡੋ ਆਪਣੀਆਂ ਟਿੱਪਣੀਆਂ ਵਿਚ ਥੋੜ੍ਹੇ ਲਾਪਰਵਾਹ ਸਨ।

ਟਰੂਡੋ ਦੇ ਦਫ਼ਤਰ ਨੇ ਲੇਟਸਟ ਰਿਲੀਜ਼ ਵਿਚ ਕਿਹਾ ਕਿ ਮੇਲੋਨੀ ਦੇ ਕੈਨੇਡਾ ਦੌਰੇ ਦੌਰਾਨ ਉਨ੍ਹਾਂ ਨਾਲ ਯੂਕਰੇਨ ਤੇ ਮਿਡਲ ਈਸਟ ਦੇ ਜੰਗੀ ਹਾਲਾਤ ਅਤੇ ਅਫਰੀਕੀ ਭਾਈਵਾਲ ਨਾਲ ਸਹਿਯੋਗ ਵਧਾਉਣ ਸਮੇਤ ਹੋਰ ਗਲੋਬਲ ਚੁਣੌਤੀਆਂ ’ਤੇ ਵਿਚਾਰ-ਚਰਚਾ ਹੋਵੇਗੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link