13.12C Vancouver
ADS

Jul 6, 2021 10:33 PM -

ਵੈਨਕੂਵਰ ਕੋਲ ਬੀਤੇ ਸਾਲ ਲਾਪਤਾ ਹੋਏ ਹਾਈਕਰ ਨਾਲ ਸੰਬੰਧਤ ਕੁਝ ਆਈਟਮ ਮਿਲਣ ਤੋਂ ਬਾਅਦ ਹਾਈਕਰ ਦੀ ਭਾਲ ਫਿਰ ਅਰੰਭੀ

Share On
items-belonging-to-missing-newfoundland-man-spark-resumed-search-in-b-c-park
The search has resumed for a Newfoundland and Labrador man missing in British Columbia since last Thanksgiving. (File photo - BC search and rescue/Twitter)

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਇੱਕ ਵੋਲੰਟੀਅਰ ਨੂੰ ਵੈਨਕੂਵਰ ਸੇ ਇੱਕ ਲਾਪਤਾ ਹਾਈਕਰ ਨਾਲ ਸੰਬੰਧਤ ਕੁਝ ਸਾਮਾਨ ਮਿਲਿਆ ਹੈ।

ਇਹ ਹਾਈਕਰ ਵੈਨਕੂਵਰ ਦੇ ਪੂਰਬੀ ਇਲਾਕੇ 'ਚ ਮੈਨਿੰਗ ਪਾਰਕ 'ਚ ਹਾਈਕਿੰਗ ਲਈ ਗਿਆ ਸੀ।

ਲਾਪਤਾ ਹਾਈਕਰ ਦਾ ਨਾਮ ਜੌਰਡਨ ਨੇਟਰਰ ਹੈ ਅਤੇ ਉਸ ਦੀ ਉਮਰ 25 ਸਾਲ ਦੱਸੀ ਗਈ ਹੈ।

ਇਸ ਵਿਅਕਤੀ ਨਾਲ ਜੁੜੇ ਕਿਹੜੇ ਆਈਟਮ ਮਿਲੇ ਹਨ, ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਹਾਲਾਂਕਿ ਇਹ ਜ਼ਰੂਰ ਦੱਸਿਆ ਗਿਆ ਕਿ ਆਈਟਮਸ ਦੀ ਭਾਲ ਇੱਕ ਪਿੱਛੜੇ ਇਲਾਕੇ 'ਚ ਹੋਈ ਹੈ।

ਹਾਲਾਂਕਿ ਨੇਟਰਰ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਇਸ ਵਿਅਕਤੀ ਨੂੰ ਬੀਤੇ ਸਾਲ ਅਕਤੂਬਰ 'ਚ ਲਾਪਤਾ ਐਲਾਨਿਆ ਗਿਆ ਸੀ।

ਕਈ ਦਿਨ ਤਕ ਉਸ ਦੀ ਭਾਲ ਦੀਆਂ ਕੋਸ਼ਿਸ਼ਾਂ ਜਾਰੀ ਰੱਖਣ ਤੋਂ ਬਾਅਦ ਇਸ ਭਾਲ ਅਭਿਆਨ ਨੂੰ ਰੋਕ ਦਿੱਤਾ ਗਿਆ ਸੀ।

ਹਾਲਾਂਕਿ ਹੁਣ ਪੁਲਿਸ ਨੇ ਦੱਸਿਆ ਹੈ ਕਿ ਆਰ.ਸੀ.ਐਮ.ਪੀ. ਹੈਲੀਕਾਪਟਰ ਅਤੇ ਪ੍ਰਿੰਸਟਨ ਸਰਚ ਐਂਡ ਰੈਸਕਿਊ ਨੇ ਵਿਅਕਤੀ ਦੀ ਭਾਲ ਫਿਰ ਆਰੰਭ ਦਿੱਤੀ ਹੈ।

ਇਸ ਲਾਪਤਾ ਵਿਅਕਤੀ ਦਾ ਵਾਸਤਾ ਨਿਊਫਿਨਲੈਂਡ ਅਤੇ ਲੈਬਰੇਡੌਰ ਤੋਂ ਦੱਸਿਆ ਗਿਆ ਹੈ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link