12.87C Vancouver
ADS

Apr 16, 2024 1:06 PM - The Canadian Press

ਕੈਨੇਡਾ ਦਾ 2024 ਲਈ ਫੈਡਰਲ ਬਜਟ ਅੱਜ ਹੋਣ ਜਾ ਰਿਹਾ ਹੈ ਪੇਸ਼

Share On
its-budget-day-in-ottawa-and-march-inflation-numbers-are-due-out
The Liberal government has already unveiled significant planks of the budget over the last few weeks during a campaign-style pre-budget tour aimed at drumming up attention for their agenda.(Photo: Facebook/Chrystia Freeland)

ਕੈਨੇਡਾ ਦਾ 2024 ਲਈ ਫੈਡਰਲ ਬਜਟ ਅੱਜ ਪੇਸ਼ ਹੋਣ ਜਾ ਰਿਹਾ ਹੈ। ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੁਪਹਿਰ ਬਾਅਦ ਹਾਊਸ ਆਫ਼ ਕਾਮਨ ਵਿਚ ਬਜਟ ਘੋਸ਼ਣਾਵਾਂ ਕਰਨਗੇ। ਮਾਹਰਾਂ ਦਾ ਮੰਨਣਾ ਹੈ ਕਿ ਇਹ ਪੂਰੀ ਤਰ੍ਹਾਂ ਚੁਣਾਵੀਂ ਬਜਟ ਹੋ ਸਕਦਾ ਹੈ, ਜਿਸ ਜ਼ਰੀਏ ਕੈਨੇਡੀਅਨਾਂ ਦਾ ਸਮਰਥਨ ਵਾਪਸ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਡਿਪਟੀ ਪ੍ਰਾਈਮ ਮਿਨਿਸਟਰ ਕ੍ਰਿਸਟੀਆ ਫ੍ਰੀਲੈਂਡ ਇਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਮਿਡਲ ਕਲਾਸ ’ਤੇ ਟੈਕਸ ਨਹੀਂ ਵਧੇਗਾ ਪਰ ਸੂਤਰਾਂ ਦਾ ਕਹਿਣਾ ਹੈ ਕਿ ਅਮੀਰ ਕੈਨੇਡੀਅਨਾਂ ਲਈ ਵਧੇਰੇ ਟੈਕਸ ਦਾ ਪ੍ਰਸਤਾਵ ਆ ਸਕਦਾ ਹੈ। ਉਥੇ ਹੀ, ਅਰਥ ਸ਼ਾਸਤਰੀ ਦੀ ਨਜ਼ਰ ਵਿੱਤੀ ਘਾਟੇ ’ਤੇ ਹੋਵੇਗੀ, ਜਿਸ ਦਾ ਆਰਥਿਕਤਾ ਅਤੇ ਆਮ ਆਦਮੀ ’ਤੇ ਸਕਾਰਾਤਮਕ ਅਤੇ ਨਕਾਰਾਤਮਕ ਦੋਵੇਂ ਪ੍ਰਭਾਵ ਹੁੰਦੇ ਹਨ।

ਇਹ ਸਰਕਾਰੀ ਖਰਚਿਆਂ ਨੂੰ ਵਿੱਤੀ ਪ੍ਰਦਾਨ ਕਰਨ ਅਤੇ ਆਰਥਿਕ ਵਿਕਾਸ ਨੂੰ ਰਫਤਾਰ ਦੇਣ ਵਿਚ ਮਦਦ ਕਰਦਾ ਹੈ ਪਰ ਨਾਲ ਹੀ ਇਹ ਉੱਚ ਵਿਆਜ ਦਰਾਂ, ਮਹਿੰਗਾਈ ਨੂੰ ਵੀ ਜਨਮ ਦਿੰਦਾ ਹੈ। ਹਾਲਾਂਕਿ, ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਕਿਹਾ ਹੈ ਕਿ ਸਰਕਾਰ ਵਿੱਤੀ ਘਾਟੇ ਨੂੰ $40.1-ਬਿਲੀਅਨ ਦੇ ਮੌਜੂਦਾ ਪੱਧਰ ’ਤੇ ਹੀ ਬਰਕਰਾਰ ਰੱਖੇਗੀ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link