12.06C Vancouver
ADS

May 3, 2021 9:19 PM -

ਕੈਨੇਡਾ 'ਚ ਜੇ ਐਂਡ ਜੇ ਵੈਕਸੀਨ ਨੂੰ 30 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਲਈ ਵਰਤਣ ਦੀ ਜਾਰੀ ਕੀਤੀ ਸਲਾਹ

Share On
j-j-vaccine-can-be-used-for-people-over-30-but-mrna-vaccines-still-preferred-naci
A box containing vials of the Janssen, Johnson & Johnson, COVID-19 vaccine sits on a pharmacists table at the Vaccine Village in Antwerp, Belgium, Friday, April 30, 2021. THE CANADIAN PRESS/AP-Virginia Mayo

ਕੈਨੇਡਾ 'ਚ ਨੈਸ਼ਨਲ ਐਡਵਾਈਜ਼ਰੀ ਕਮੇਟੀ ਔਨ ਇਮਿਊਨਾਈਜ਼ੇਸ਼ਨ ਦਾ ਕਹਿਣਾ ਹੈ ਕਿ ਜੌਨਸਨ ਐਂਡ ਜੌਨਸਨ ਵੈਕਸੀਨ ਦੀ ਵਰਤੋਂ ਨੂੰ 30 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਤੱਕ ਸੀਮਤ ਕਰਨ ਦੀ ਲੋੜ ਹੈ।

ਇਸ ਦੀ ਵਰਤੋਂ ਉਨ੍ਹਾਂ ਲੋਕਾਂ ਦੇ ਲਈ ਕੀਤੀ ਜਾਵੇਗੀ ਜੋ ਕਿ ਫਾਈਜ਼ਰ-ਬਾਇਓਐਨਟੈਕ ਅਤੇ ਮੌਡਰਨਾ ਵੈਕਸੀਨ ਦੇ ਲਈ ਆਪਣੀ ਵਾਰੀ ਦੀ ਉਡੀਕ ਨਹੀਂ ਕਰਨੀ ਚਾਹੁੰਦੇ।

ਇਸ ਸਲਾਹ ਨੂੰ ਬਿਲਕੁਲ ਉਸੇ ਪ੍ਰਕਾਰ ਦੀ ਮੰਨਿਆ ਜਾ ਰਿਹਾ ਹੈ ਜੋ ਕਿ ਏਜੈਂਸੀ ਨੇ ਔਕਸਫਰਡ-ਐਸਟ੍ਰਾਜ਼ੈਨਕਾ ਵੈਕਸੀਨ ਦੇ ਲਈ ਜਾਰੀ ਕੀਤੀ ਸੀ।

ਦੋਨਾਂ ਵੈਕਸੀਨ ਨੂੰ ਵਰਤਣ ਵਾਲੇ ਲੋਕਾਂ 'ਚ ਕੁਝ ਨੂੰ ਵਿਲੱਖਣ ਕਿਸਮ ਦੇ 'ਬਲੱਡ ਕਲੌਟ' ਬਣਨ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ।

ਕੈਨੇਡਾ 'ਚ ਇਸ ਪ੍ਰਕਾਰ ਦੇ ਬਲੱਡ ਕਲੌਟ ਬਣਨ ਦੇ 7 ਮਾਮਲੇ ਸਾਹਮਣੇ ਆਏ ਹਨ ਜਿਸ 'ਚ ਇੱਕ ਮਾਮਲਾ ਜਾਨਲੇਵਾ ਸਾਬਿਤ ਹੋਇਆ ਸੀ।

24 ਅਪ੍ਰੈਲ ਤੱਕ ਕੈਨੇਡਾ 'ਚ ਔਕਸਫਰਡ-ਐਸਟ੍ਰਾਜ਼ੈਨਕਾ ਵੈਕਸੀਨ ਦੀਆਂ 1.7 ਮਿਲੀਅਨ ਲੋਕਾਂ ਨੂੰ ਵੈਕਸੀਨ ਦੀਆਂ ਪਹਿਲਾਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਹਾਲਾਂਕਿ ਫ਼ਿਲਹਾਲ ਕੈਨੇਡਾ 'ਚ ਜੌਂਸ ਐਂਡ ਜੌਨਸਨ ਵੈਕਸੀਨ ਦੀ ਵਰਤੋਂ ਸ਼ੁਰੂ ਨਹੀਂ ਹੋਈ ਹੈ।

ਕੈਨੇਡਾ ਪਹੁੰਚੀ ਜੌਂਸ ਐਂਡ ਜੌਨਸਨ ਵੈਕਸੀਨ ਦੀ 300,000 ਖੁਰਾਕਾਂ ਦੀ ਸ਼ਿਪਮੈਂਟ ਨੂੰ ਹੋਲਡ 'ਤੇ ਰੱਖਿਆ ਗਿਆ ਹੈ।

ਏਜੈਂਸੀ ਦੀ ਵਾਈਸ-ਚੇਅਰ, ਡਾ. ਸ਼ੈਲੀ ਡੀਕਸ ਦਾ ਕਹਿਣਾ ਸੀ ਕਿ ਜੈਂਸਨ ਵੈਕਸੀਨ ਸੁਰੱਖਿਅਤ ਅਤੇ ਅਸਰਦਾਰ ਹੈ।

ਯਾਦ ਰਹੇ ਏਜੈਂਸੀ ਵੱਲੋਂ ਹੁਣ ਵੀ ਐਮ.ਆਰ.ਐਨ.ਏ. ਵੈਕਸੀਨਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link