Jan 14, 2025 5:27 PM - Connect Newsroom

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ’ਤੇ 50 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਬੇਹੱਦ ਨਾਜ਼ੁਕ ਹੋ ਗਈ ਹੈ। ਉਨ੍ਹਾਂ ਦੇ ਸਰੀਰ ਦਾ ਮਾਸ ਵੀ ਕਮਜ਼ੋਰ ਹੋ ਰਿਹਾ ਹੈ ਅਤੇ ਚਮੜੀ ਵੀ ਸੁੰਗੜਨ ਲੱਗੀ ਹੈ, ਜਿਸ ਨਾਲ ਉਨ੍ਹਾਂ ਦੀਆਂ ਹੱਡੀਆਂ ਦਿਖਾਈ ਦੇਣ ਲੱਗ ਪਈਆਂ ਹਨ।
ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸੁਣਵਾਈ ਵੀ ਹੋਵੇਗੀ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਭੁੱਖ ਹੜਤਾਲ ਵਾਲੀ ਥਾਂ ਤੋਂ 500 ਮੀਟਰ ਦੀ ਦੂਰੀ ’ਤੇ ਇੱਕ ਅਸਥਾਈ ਹਸਪਤਾਲ ਸਥਾਪਤ ਕੀਤਾ ਹੋਇਆ ਹੈ, ਜਿੱਥੋਂ ਦੀ ਟੀਮ ਡੱਲੇਵਾਲ ਦੀ ਸਥਿਤੀ ਨੂੰ ਦੇਖਦੇ ਹੋਏ ਹਾਈ ਅਲਰਟ ’ਤੇ ਹੈ।
ਦੱਸ ਦੇਈਏ ਕਿ ਸ਼ੰਭੂ ਅਤੇ ਖਨੌਰੀ ਮੋਰਚਿਆਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਨਾਲ ਆਉਣ ਵਾਲੇ ਦਿਨਾਂ ਵਿਚ ਸੰਯੁਕਤ ਕਿਸਾਨ ਮੋਰਚਾ ਵੀ ਦਿਖਾਈ ਦੇਵੇਗਾ।