13.08C Vancouver
ADS

Nov 21, 2024 1:18 PM - Connect Newsroom

ਰੋਜ਼ਮਰਾ ਦੀਆਂ ਚੀਜ਼ਾਂ ’ਤੇ ਸੂਬਾਈ ਸੇਲ ਟੈਕਸ ਹਟਾਉਣ ਦੀ ਜਗਮੀਤ ਸਿੰਘ ਨੇ ਕੀਤੀ ਮੰਗ

Share On
jagmeet-singh-demands-removal-of-provincial-sales-tax-on-everyday-items
He stated that working people are facing inflation on everything from cell phone bills to groceries.(Photo: The Canadian Press)

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਕੈਨੇਡਾ ਭਰ ਦੇ ਪ੍ਰੀਮੀਅਰਾਂ ਨੂੰ ਪੱਤਰ ਲਿਖ ਕੇ ਰੋਜ਼ਮਰਾ ਦੀਆਂ ਚੀਜ਼ਾਂ ’ਤੇ ਸੂਬਾਈ ਸੇਲ ਟੈਕਸ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਮਕਾਜੀ ਲੋਕ ਸੈੱਲ ਫੋਨ ਦੇ ਬਿੱਲ ਤੋਂ ਲੈ ਕੇ ਗ੍ਰੋਸਰੀ ਤੱਕ ਦੀ ਮਹਿੰਗਾਈ ਦਾ ਸਾਹਮਣਾ ਕਰ ਰਹੇ ਹਨ, ਜਗਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਫੈਡਰਲ ਲੈਵਲ ’ਤੇ ਜੀ.ਐੱਸ.ਟੀ. ਘਟਾਉਣ ਦਾ ਸੰਕਲਪ ਅਤੇ ਸੂਬਾਈ ਲੈਵਲ ’ਤੇ ਸੇਲ ਟੈਕਸ ਵਿਚ ਛੋਟ ਲੋਕਾਂ ਨੂੰ ਰਾਹਤ ਦੇਣ ਵਿਚ ਕਾਫੀ ਮਦਦਗਾਰ ਹੋ ਸਕਦੇ ਹਨ।

ਜਗਮੀਤ ਸਿੰਘ ਨੇ ਕਿਹਾ ਕਿ ਜੇ ਸੈਂਟਰ ਵਿਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਕਰਿਆਨਾ, ਡਾਇਪਰ, ਬੱਚਿਆਂ ਦੇ ਕੱਪੜੇ, ਸੈੱਲ ਫ਼ੋਨ ਅਤੇ ਇੰਟਰਨੈੱਟ ਬਿੱਲ ’ਤੇ ਜੀਐੱਸਟੀ ਹਟਾ ਦੇਣਗੇ ਅਤੇ ਇਸ ਦੀ ਭਰਪਾਈ ਵੱਡੀਆਂ ਕੰਪਨੀਆਂ ’ਤੇ ਵਾਧੂ ਲਾਭ ਟੈਕਸ ਲਗਾ ਕੇ ਕੀਤੀ ਜਾਵੇਗੀ।

ਗੌਰਤਲਬ ਹੈ ਕਿ ਜਗਮੀਤ ਸਿੰਘ ਅਗਲੀਆਂ ਫੈਡਰਲ ਚੋਣਾਂ ਵਿਚ ਟਰੂਡੋ ਅਤੇ ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਖਿਲਾਫ ਮੈਦਾਨ ਵਿਚ ਉਤਰਨਗੇ। ਲਿਬਰਲ ਸਰਕਾਰ ਤੋਂ ਸਮਰਥਨ ਵਾਪਸ ਲੈਣ ਤੋਂ ਬਾਅਦ ਜਗਮੀਤ ਸਿੰਘ ਨੇ ਘੋਸ਼ਣਾ ਕੀਤੀ ਸੀ ਕਿ ਉਹ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਲਈ ਚੋਣ ਲੜਨਗੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link