11.88C Vancouver
ADS

Apr 29, 2025 4:13 PM - Connect Newsroom

ਜਗਮੀਤ ਸਿੰਘ ਹਾਰੇ ਆਪਣੀ ਬਰਨਬੀ ਸੈਂਟਰਲ ਸੀਟ

Share On
jagmeet-singh-loses-his-burnaby-central-seat
Jagmeet Singh took over the national leadership of the party as leader of the federal NDP on October 1, 2017. (Photo: The Canadian Press)

ਬੀ.ਸੀ. ਵਿਚ ਫੈਡਰਲ ਐਨ.ਡੀ.ਪੀ. ਨੂੰ ਵੱਡਾ ਝਟਕਾ ਲੱਗਾ ਹੈ। ਜਗਮੀਤ ਸਿੰਘ ਆਪਣੀ ਬਰਨਬੀ ਸੈਂਟਰਲ ਸੀਟ ਹਾਰ ਗਏ। ਉਹ ਲਿਬਰਲ ਉਮੀਦਵਾਰ ਵੇਡ ਚੈਂਗ ਤੋਂ 12,032 ਵੋਟਾਂ ਦੇ ਫਰਕ ਨਾਲ ਤੀਜੇ ਸਥਾਨ 'ਤੇ ਰਹੇ। ਉਨ੍ਹਾਂ ਦੇ ਨਾਲ ਹੀ ਵੈਨਕੂਵਰ ਆਈਲੈਂਡ ਵਿਚ ਪਾਰਟੀ ਨੂੰ ਭਾਰੀ ਨੁਕਸਾਨ ਹੋਇਆ ਅਤੇ ਮੈਟਰੋ ਵੈਨਕੂਵਰ ਦੀਆਂ ਕੁਝ ਸੀਟਾਂ ਵੀ ਹਾਰ ਗਈ।

ਹਾਊਸ ਆਫ ਕਾਮਨਜ਼ ਵਿਚ ਐੱਨ. ਡੀ. ਪੀ. ਦੀਆਂ ਕੁੱਲ 24 ਸੀਟਾਂ ਵਿਚੋਂ 12 ਬੀ.ਸੀ. ਵਿਚ ਹੀ ਸਨ ਅਤੇ ਇਨ੍ਹਾਂ ਵਿਚੋਂ ਵੀ ਪੰਜ ਵੈਨਕੂਵਰ ਆਈਲੈਂਡ ਵਿਚ ਸਨ। ਹੁਣ ਬ੍ਰਿਟਿਸ਼ ਕੋਲੰਬੀਆ ਵਿਚ ਫੈਡਰਲ ਐੱਨ. ਡੀ. ਪੀ. ਮਹਿਜ ਤਿੰਨ ਸੀਟਾਂ 'ਤੇ ਸਿਮਟ ਗਈ ਹੈ ਅਤੇ ਇਸ ਦੇ ਨਾਲ ਹੀ ਜਗਮੀਤ ਸਿੰਘ ਨੇ ਪਾਰਟੀ ਦੇ ਪ੍ਰਧਾਨ ਵਜੋਂ ਅਹੁਦਾ ਛੱਡਣ ਦੀ ਘੋਸ਼ਣਾ ਕੀਤੀ ਹੈ। ਇਸ ਮੌਕੇ ਉਹ ਕਾਫੀ ਭਾਵੁਕ ਵੀ ਹੋਏ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਿਵੇਂ ਹੀ ਅੰਤ੍ਰਿਮ ਲੀਡਰ ਦਾ ਨਾਮ ਅੱਗੇ ਕੀਤਾ ਜਾਵੇਗਾ, ਉਹ ਅਸਤੀਫਾ ਦੇ ਦੇਣਗੇ।

ਗੌਰਤਲਬ ਹੈ ਕਿ ਬੀ.ਸੀ. ਵਿਚ ਐੱਨਡੀਪੀ ਦਾ ਸਮਰਥਨ 2021 ਦੀਆਂ ਚੋਣਾਂ ਵਿਚ 29 ਫੀਸਦੀ ਸੀ, ਜੋ 2025 ਵਿਚ ਸਿਰਫ਼ 13 ਫੀਸਦੀ ਰਹਿ ਗਿਆ। ਜਗਮੀਤ ਸਿੰਘ ਨੇ 1 ਅਕਤੂਬਰ 2017 ਨੂੰ ਫੈਡਰਲ ਐਨ.ਡੀ.ਪੀ. ਦੇ ਲੀਡਰ ਦੇ ਰੂਪ ਵਿਚ ਪਾਰਟੀ ਦੀ ਕੌਮੀ ਪੱਧਰ 'ਤੇ ਕਮਾਨ ਸੰਭਾਲੀ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link