12.62C Vancouver
ADS

Sep 18, 2024 2:52 PM - Connect Newsroom

ਪ੍ਰਦਰਸ਼ਨਕਾਰੀਆਂ ਵਲੋਂ ਗਲਤ ਕੁਮੈਂਟਸ ਕੀਤੇ ਜਾਣ ਤੇ ਭੜਕੇ ਜਗਮੀਤ ਸਿੰਘ

Share On
jagmeet-singh-was-furious-at-the-wrong-comments-made-by-the-protesters
On Tuesday, when Jagmeet Singh was walking out of Parliament, a protester called him a corrupt, bastard, using foul language.

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੂੰ ਬੀਤੇ ਕੱਲ੍ਹ ਸੰਸਦ ਦੇ ਬਾਹਰ ਦੋ ਪ੍ਰਦਰਸ਼ਨਕਾਰੀਆਂ ਵਲੋਂ ਗਲਤ ਕੁਮੈਂਟਸ ਕੀਤੇ ਜਾਣ ਦੇ ਮਾਮਲੇ ਨੇ ਐਮਪੀ ਅਤੇ ਫੈਡਰਲ ਪਾਰਟੀ ਦੇ ਆਗੂਆਂ ਦੀ ਸਕਿਓਰਿਟੀ ਵਧਾਏ ਜਾਣ ਦੀ ਬਹਿਸ ਛੇੜ ਦਿੱਤੀ ਹੈ।

ਮੰਗਲਵਾਰ ਜਦੋਂ ਜਗਮੀਤ ਸਿੰਘ ਸੰਸਦ ਦੇ ਬਾਹਰ ਜਾ ਰਹੇ ਸਨ ਤਾਂ ਇੱਕ ਪ੍ਰਦਰਸ਼ਨਕਾਰੀ ਨੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਭ੍ਰਿਸ਼ਟ,ਕਮੀਨੇ ਕਿਹਾ। ਹਾਲਾਂਕਿ , ਜਿਵੇਂ ਹੀ ਜਗਮੀਤ ਸਿੰਘ ਪਿੱਛੇ ਮੁੜੇ ਤਾਂ ਉਨ੍ਹਾਂ ਨੇ ਦੋਵੇਂ ਪ੍ਰਦਰਸ਼ਨਕਾਰੀਆਂ ਨੂੰ ਘੇਰਦੇ ਹੋਏ ਪੁੱਛਿਆ ਕਿ ਅਜਿਹਾ ਕਿਸ ਨੇ ਕਿਹਾ ਤਾਂ ਉਹ ਮੁਕਰ ਗਏ।

ਇਸ 'ਤੇ ਐਨ.ਡੀ.ਪੀ. ਲੀਡਰ ਨੇ ਉਨ੍ਹਾਂ ਦੀ ਝਾੜ ਕਰਦੇ ਕਿਹਾ ਕਿ ਤੁਹਾਡੇ ਵਿਚ ਸਾਹਮਣੇ ਆਲੋਚਨਾ ਕਰਨ ਦੀ ਹਿੰਮਤ ਨਹੀਂ। ਇਹ ਪ੍ਰਦਰਸ਼ਨਕਾਰੀ ਜਗਮੀਤ ਸਿੰਘ ਨੂੰ ਇਹ ਵੀ ਕਹਿ ਰਹੇ ਸਨ ਕਿ ਉਹ ਟਰੂਡੋ ਖਿਲਾਫ ਅਵਿਸ਼ਵਾਸ ਮੋਸ਼ਨ ਦਾ ਸਮਰਥਨ ਕਰਨਗੇ ਜਾਂ ਨਹੀਂ?

ਜਗਮੀਤ ਸਿੰਘ ਨੇ ਦੇਰ ਸ਼ਾਮ ਸੋਸ਼ਲ ਮੀਡੀਆ ਪੋਸਟ ਵਿਚ ਬਿਆਨ ਜਾਰੀ ਕਰਦੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਓਟਾਵਾ ਵਿਚ ਗੁੰਡੇ ਨਫਰਤ ਫੈਲਾ ਰਹੇ ਹਨ ਅਤੇ ਉਨ੍ਹਾਂ ਕੈਨੇਡੀਅਨ ਨੂੰ ਪਰੇਸ਼ਾਨ ਕਰ ਰਹੇ ਹਨ ਜੋ ਉਨ੍ਹਾਂ ਦੇ ਵਿਚਾਰਾਂ ਨਾਲ ਸਹਿਮਤ ਨਹੀਂ।

ਜਗਮੀਤ ਨੇ ਇਸ ਦੇ ਨਾਲ ਹੀ ਪੀਅਰੇ ਪੋਲੀਵਰੇ 'ਤੇ ਵੀ ਹਮਲਾ ਬੋਲਿਆ, ਉਨ੍ਹਾਂ ਕਿਹਾ ਕਿ ਪੋਲੀਵਰੇ ਇਸੇ ਤਰ੍ਹਾਂ ਦਾ ਹੀ ਦੇਸ਼ ਚਾਹੁੰਦੇ ਹਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link