17.15C Vancouver
ADS

Jul 13, 2024 2:20 PM - Connect Newsroom

ਜਲੰਧਰ ਪੱਛਮੀ ਜ਼ਿਮਨੀ ਚੋਣ: ਮੋਹਿੰਦਰ ਭਗਤ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ

Share On
jalandhar-west-by-election-mohinder-bhagat-won-with-a-big-lead
The Aam Aadmi Party is contesting the assembly elections for the first time after winning 92 seats in 2022, so it was being considered as a test for the 2027 Punjab assembly.(Photo: Facebook/Mohinder Bhagat)

ਜਲੰਧਰ ਪੱਛਮੀ ਹਲਕੇ ਦੀਆਂ ਚੋਣਾਂ ਲਈ ਪਈਆਂ ਵੋਟਾਂ ਦੇ 13ਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ਇਸ ਵਿਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਇਹ ਸੀਟ ਜਿੱਤ ਲਈ ਹੈ।

ਉਨ੍ਹਾਂ ਨੂੰ 55246 ਵੋਟਾਂ, ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ, ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਤੇ ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734 ਵੋਟਾਂ ਪਈਆਂ।

ਲੋਕ ਸਭਾ ਵਿੱਚ ਹਾਰ ਤੋਂ ਬਾਅਦ ਇਹ ਚੋਣ ਆਮ ਆਦਮੀ ਪਾਰਟੀ ਅਤੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਲਈ ਬਹੁਤ ਅਹਿਮ ਸੀ।

ਆਮ ਆਦਮੀ ਪਾਰਟੀ 2022 ’ਚ 92 ਸੀਟਾਂ ਜਿੱਤਣ ਤੋਂ ਬਾਅਦ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੀ ਹੈ, ਇਸ ਲਈ ਇਸ ਨੂੰ 2027 ਦੀ ਪੰਜਾਬ ਵਿਧਾਨ ਸਭਾ ਲਈ ਇਮਤਿਹਾਨ ਮੰਨਿਆ ਜਾ ਰਿਹਾ ਸੀ। ਇਸੇ ਕਾਰਨ ਸੀਐਮ ਮਾਨ ਨੇ ਆਪਣੀ ਸਾਰੀ ਜਾਨ ਚੋਣ ਪ੍ਰਚਾਰ ਵਿੱਚ ਲਗਾ ਦਿੱਤੀ ਸੀ।

ਇਸ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਕਰੀਬ ਇੱਕ ਮਹੀਨੇ ਤੋਂ ਜਲੰਧਰ ਵਿੱਚ ਸਨ। ਸੀਐਮ ਮਾਨ ਅਤੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਚੋਣ ਪ੍ਰਚਾਰ ਕਰ ਰਿਹਾ ਸੀ।

ਉਨ੍ਹਾਂ ਦੀ ਪਤਨੀ ਖੁਦ ਇਸ ਦਾ ਪ੍ਰਚਾਰ ਕਰਦੀ ਨਜ਼ਰ ਆਈ। ਉਸ ਨੇ ਜਨਤਕ ਮੀਟਿੰਗਾਂ ਦੇ ਨਾਲ-ਨਾਲ ਘਰ-ਘਰ ਜਾ ਕੇ ਪ੍ਰਚਾਰ ਕਰਨ ਵਿੱਚ ਵੀ ਕਾਫੀ ਸਰਗਰਮੀ ਦਿਖਾਈ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link