13.01C Vancouver
ADS

Oct 11, 2023 8:22 PM - The Canadian Press

ਯਹੂਦੀ ਸਮੂਹ ਦਾ ਕਹਿਣਾ ਹੈ ਕਿ ਇਜ਼ਰਾਈਲ ਵਿੱਚ ਓਟਾਵਾ ਦੀ ਔਰਤ ਦੀ ਮੌਤ ਹੋ ਗਈ

Share On
jewish-group-says-ottawa-woman-killed-in-israel
Adi Vital-Kaploun recently completed her master's degree in chemical engineering (Photo: X)

ਔਟਵਾ ਦੀ ਯਹੂਦੀ ਫੈਡਰੇਸ਼ਨ ਦਾ ਕਹਿਣਾ ਹੈ ਕਿ ਇਜ਼ਰਾਈਲ ਵਿੱਚ ਰਹਿ ਰਹੇ ਇੱਕ ਕੈਨੇਡੀਅਨ ਨਾਗਰਿਕ ਦੀ ਮੌਤ ਹੋ ਗਈ ਹੈ।

ਸੀਈਓ ਐਂਡਰੀਆ ਫ੍ਰੀਡਮੈਨ ਨੇ Adi Vital-Kaploun ਦੇ ਪਰਿਵਾਰ ਵੱਲੋਂ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਹੈ।

Adi Vital-Kaploun ਦੀ ਉਮਰ 33 ਸਾਲ ਸੀ। ਜਿਸਨੂੰ ਉਸਦੇ ਪਰਿਵਾਰ ਨੇ ਹਮੇਸ਼ਾ ਲਈ ਗੁਆ ਦਿੱਤਾ ਹੈ।

ਫ੍ਰੀਡਮੈਨ ਨੇ Kaploun ਨੂੰ ਇੱਕ ਸ਼ਾਨਦਾਰ ਔਰਤ ਦੱਸਿਆ।

ਉਸਨੇ ਹਾਲ ਹੀ ਵਿੱਚ ਕੈਮੀਕਲ ਇੰਜੀਨੀਅਰਿੰਗ ਵਿੱਚ ਆਪਣੀ ਮਾਸਟਰ ਡਿਗਰੀ ਪੂਰੀ ਕੀਤੀ ਸੀ।

ਉਹ ਸਾਈਬਰ ਸੁਰੱਖਿਆ ਵਿੱਚ ਕੰਮ ਕਰਦੀ ਸੀ।

ਉਸ ਕੋਲ ਦੋਹਰੀ ਨਾਗਰਿਕਤਾ ਸੀ ਅਤੇ ਉਹ ਆਪਣੇ ਆਪ ਨੂੰ ਮਾਣ ਵਾਲੀ ਇਜ਼ਰਾਈਲੀ ਤੇ ਕੈਨੇਡੀਅਨ ਸਮਝਦੀ ਸੀ।

ਦੱਸ ਦਈਏ ਕਿ ਇਜ਼ਰਾਈਲ-ਹਮਾਸ ਜੰਗ ਦਾ ਪੰਜਵਾਂ ਦਿਨ ਹੈ।ਜਿਸ ਵਿੱਚ 3 ਕੈਨੇਡੀਅਨਾਂ ਦੀ ਮੌਤ ਸਣੇ 2150 ਲੋਕਾਂ ਦੀ ਮੌਤ ਹੋ ਗਈ ਹੈ।

Latest news

alberta-plans-100-year-study-of-provinces-water-security
Punjabi

ਅਲਬਰਟਾ ਵਿੱਚ ਪਾਣੀ ਦੀ ਲੰਬੇ ਸਮੇਂ ਦੀ ਸੁਰੱਖਿਆ ਲਈ 100 ਸਾਲਾਂ ਦਾ ਅਧਿਐਨ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link