19.12C Vancouver
ADS

Dec 30, 2024 2:52 PM - The Canadian Press

ਨਹੀਂ ਰਹੇ ਨੋਬਲ ਜੇਤੂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, 100 ਸਾਲ ਦੀ ਉਮਰ ’ਚ ਹੋਇਆ ਦਿਹਾਂਤ

Share On
jimmy-carter-39th-us-president-nobel-winner-dies-at-100
The Carter Center said the 39th president died Sunday,more than a year after entering hospice care, at his home in Plains, Georgia, where he and his wife,Rosalynn,who died in November 2023, lived most of their lives.(The Canadian Press)

ਅਮਰੀਕਾ ਦੇ 39ਵੇਂ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਐਤਵਾਰ ਨੂੰ 100 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਕਾਰਟਰ ਦਾ ਜਨਮ 1 ਅਕਤੂਬਰ, 1924 ਨੂੰ ਜਾਰਜੀਆ ਰਾਜ ਵਿਚ ਇਕ ਕਿਸਾਨ ਪਰਿਵਾਰ ਵਿਚ ਹੋਇਆ ਸੀ ਅਤੇ ਉਨ੍ਹਾਂ 1977 ਤੋਂ 1981 ਤੱਕ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ ਸੀ। ਉਹ ਅਮਰੀਕੀ ਇਤਿਹਾਸ ਪ੍ਰਤੀ ਆਪਣੀ ਸਰਲ ਅਤੇ ਮਨੁੱਖੀ ਪਹੁੰਚ ਲਈ ਜਾਣੇ ਜਾਂਦੇ ਹਨ। ਕਾਰਟਰ, ਜੋ ਕਿ ਲੰਬੇ ਸਮੇਂ ਤੋਂ ਬਿਮਾਰ ਸਨ, ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਦੁਆਰਾ ਕੀਤੀ ਗਈ ਸੀ, ਹਾਲਾਂਕਿ ਤੁਰੰਤ ਕਾਰਨ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ।

ਫਰਵਰੀ 2023 ਵਿਚ ਕਾਰਟਰ ਸੈਂਟਰ ਨੇ ਐਲਾਨ ਕੀਤਾ ਸੀ ਕਿ ਉਹ ਹਮਲਾਵਰ ਚਮੜੀ ਦੇ ਕੈਂਸਰ (ਮੇਲਾਨੋਮਾ) ਤੋਂ ਪੀੜਤ ਸਨ, ਜਿਸਦਾ ਟਿਊਮਰ ਉਨ੍ਹਾਂ ਦੇ ਜਿਗਰ ਅਤੇ ਦਿਮਾਗ ਵਿਚ ਫੈਲ ਗਿਆ ਸੀ। ਇਸ ਦੇ ਬਾਵਜੂਦ ਉਨ੍ਹਾਂ ਆਪਣੇ ਜੀਵਨ ਦੇ ਆਖਰੀ ਸਾਲਾਂ ਵਿਚ ਪਰਿਵਾਰ ਅਤੇ ਦੋਸਤਾਂ ਨਾਲ ਸਮਾਂ ਬਿਤਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਦੀ ਆਖਰੀ ਤਸਵੀਰ 1 ਅਕਤੂਬਰ ਨੂੰ ਉਨ੍ਹਾਂ ਦੇ 100ਵੇਂ ਜਨਮ ਦਿਨ ’ਤੇ ਲਈ ਗਈ ਸੀ।

1977 ਵਿਚ ਜਿੰਮੀ ਕਾਰਟਰ ਫੋਰਡ ਨੂੰ ਹਰਾ ਕੇ ਰਾਸ਼ਟਰਪਤੀ ਬਣੇ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਕਈ ਇਤਿਹਾਸਕ ਕਾਰਵਾਈਆਂ ਕੀਤੀਆਂ, ਜਿਨ੍ਹਾਂ ਉਨ੍ਹਾਂ ਪ੍ਰਮੁੱਖ ਇੱਕ 1978 ਦਾ ਕੈਂਪ ਡੇਵਿਡ ਸਮਝੌਤਾ ਸੀ। ਇਸ ਸਮਝੌਤੇ ਵਿਚ ਉਨ੍ਹਾਂ ਇਜ਼ਰਾਈਲ ਅਤੇ ਮਿਸਰ ਦਰਮਿਆਨ ਸ਼ਾਂਤੀ ਵਾਰਤਾ ਵਿਚ ਵਿਚੋਲਗੀ ਕੀਤੀ ਸੀ, ਜਿਸ ਨੂੰ ਮੱਧ ਪੂਰਬ ਵਿਚ ਸ਼ਾਂਤੀ ਸਥਾਪਤ ਕਰਨ ਦੀ ਦਿਸ਼ਾ ਵਿਚ ਇਕ ਇਤਿਹਾਸਕ ਕਦਮ ਮੰਨਿਆ ਜਾਂਦਾ ਹੈ। ਕਾਰਟਰ ਨੇ ਅਮਰੀਕਾ ਅਤੇ ਮੱਧ ਪੂਰਬ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਦਿੱਤੀ। ਊਰਜਾ ਸੰਕਟ ਦੌਰਾਨ ਉਨ੍ਹਾਂ ਨੇ ਊਰਜਾ ਦੀ ਸੰਭਾਲ ਅਤੇ ਬਦਲਵੇਂ ਸਰੋਤਾਂ ’ਤੇ ਜ਼ੋਰ ਦਿੱਤਾ। ਹਾਲਾਂਕਿ, ਉਨ੍ਹਾਂ ਦੇ ਕਾਰਜਕਾਲ ਦੇ ਆਖਰੀ ਸਾਲਾਂ ਵਿਚ ਈਰਾਨ ਬੰਧਕ ਸੰਕਟ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।

ਰਾਸ਼ਟਰਪਤੀ ਅਹੁਦਾ ਛੱਡਣ ਤੋਂ ਬਾਅਦ ਜਿੰਮੀ ਕਾਰਟਰ ਨੇ ਆਪਣਾ ਜੀਵਨ ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਅੰਤਰਰਾਸ਼ਟਰੀ ਲੋਕਤੰਤਰ, ਸ਼ਾਂਤੀ ਅਤੇ ਵਿਕਾਸ ਲਈ ’ਕਾਰਟਰ ਸੈਂਟਰ’ ਦੀ ਸਥਾਪਨਾ ਕੀਤੀ। ਇਸਦੇ ਤਹਿਤ ਉਨ੍ਹਾਂ ਕਈ ਦੇਸ਼ਾਂ ਵਿਚ ਚੋਣ ਨਿਗਰਾਨੀ ਅਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਦੇ ਯਤਨਾਂ ਲਈ ਉਨ੍ਹਾਂ ਨੂੰ 2002 ਵਿਚ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।

ਕਾਰਟਰ ਦਾ ਜੀਵਨ ਪ੍ਰੇਰਨਾਸਰੋਤ ਹੈ। ਦਫਤਰ ਵਿਚ ਅਤੇ ਇਸ ਤੋਂ ਬਾਹਰ ਦੇ ਸਮੇਂ ਵਿਚ ਉਨ੍ਹਾਂ ਮਾਨਵਤਾਵਾਦੀ ਮੁੱਦਿਆਂ, ਗਰੀਬੀ ਹਟਾਉਣ ਅਤੇ ਸਿਹਤ ਸੇਵਾਵਾਂ ਉਨ੍ਹਾਂ ਸੁਧਾਰ ਕਰਨ ਲਈ ਕੰਮ ਕੀਤਾ। ਉਨ੍ਹਾਂ ਦੇ ਯਤਨਾਂ ਨੇ ਲੱਖਾਂ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link