14.22C Vancouver
ADS

Dec 15, 2025 3:57 PM - Connect Newsroom - Jasmine Singh

ਹਾਂਗ ਕਾਂਗ ਦੇ ਰਾਸ਼ਟਰੀ ਸੁਰੱਖਿਆ ਮਾਮਲੇ ਵਿੱਚ ਮੀਡੀਆ ਉਦਯੋਗਪਤੀ ਜਿੰਮੀ ਲਾਈ ਦੋਸ਼ੀ ਕਰਾਰ

Share On
jimmy-lai-found-guilty-in-hong-kong-national-security-case-that-draws-global-concern
Jimmy Lai arrives at a Hong Kong court during proceedings related to national security charges. (Photo: X #FreeJimmyLai)

ਹਾਂਗ ਕਾਂਗ ਦੇ ਸਾਬਕਾ ਮੀਡੀਆ ਕਾਰੋਬਾਰੀ 78 ਸਾਲਾ ਜਿੰਮੀ ਲਾਈ ਨੂੰ ਰਾਸ਼ਟਰੀ ਸੁਰੱਖਿਆ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਠਹਿਰਾਇਆ ਗਿਆ ਹੈ। ਇਸ ਮਾਮਲੇ ਦੇ ਸੰਬੰਧ ਵਿੱਚ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਲਾਈ ਚੀਨ ਦੇ ਅਲੋਚਕ ਅਤੇ ਲੋਕਤੰਤਰ ਦੇ ਸਮਰਥਕ ਰਹੇ ਹਨ।

ਜਿੰਮੀ ਲਾਈ ਨੂੰ ਅਗਸਤ 2020 ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ 2019 ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਤੋਂ ਬਾਅਦ ਪੇਸ਼ ਕੀਤਾ ਗਿਆ ਸੀ। ਹੁਣ ਪੰਜ ਸਾਲ ਬਾਅਦ ਅਦਾਲਤ ਨੇ ਲਾਈ ਨੂੰ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਕੰਮ ਕਰਨ ਅਤੇ ਆਪਣੇ ਅਖਬਾਰ ਰਾਹੀਂ ਦੇਸ਼ਧ੍ਰੋਹੀ ਖ਼ਬਰਾਂ ਪ੍ਰਕਾਸ਼ਤ ਕਰਨ ਦਾ ਦੋਸ਼ੀ ਪਾਇਆ।

ਦੂਜੇ ਪਾਸੇ ਲਾਈ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਦੋਸ਼ੀ ਨਾ ਹੋਣ ਦੀ ਅਪੀਲ ਕੀਤੀ ਹੈ। ਅਦਾਲਤ ਦੇ ਇਸ ਫੈਸਲੇ ਦੀ ਦੁਨੀਆ ਭਰ ਦੇ ਸਮਰਥਕਾਂ ਅਤੇ ਵਿਦੇਸ਼ੀ ਨੇਤਾਵਾਂ ਵਲੋਂ ਨਿੰਦਾ ਕੀਤੀ ਗਈ ਹੈ, ਜਿਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੀ ਸ਼ਾਮਲ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link