21.02C Vancouver
ADS

Oct 22, 2020 2:53 AM -

ਬੀ.ਸੀ. ਲਿਬਰਲਸ ਲਈ ਮਜ਼ਬੂਤ ਮੰਨੀਆਂ ਜਾਂਦੀਆਂ ਰਾਈਡਿੰਗਸ 'ਚ ਹੌਰਗਨ ਨੇ ਕੀਤਾ ਚੋਣ ਪ੍ਰਚਾਰ; ਫਰਸਟੇਨਾਊ ਨੇ ਕਿਹਾ ਚੋਣਾਂ ਲਈ ਚੰਗੀ ਰਫ਼ਤਾਰ 'ਤੇ ਵਧ ਰਹੀ ਗ੍ਰੀਨ ਪਾਰਟੀ

Share On
john-horgan-capmaigns-in-ridings-traditionally-held-by-the-b-c-liberals-furstenau-says-her-party-has-momentum-heading-into-elections
In this three panel photograph; Green Party Leader Sonia Furstenau, from left to right, NDP Leader John Horgan and Liberal Leader Andrew Wilkinson wear face masks to curb the spread of COVID-19. A provincial election will be held in British Columbia on October 24. THE CANADIAN PRESS/Darryl Dyck

ਬੀ.ਸੀ. ਐਨ.ਡੀ.ਪੀ. ਲੀਡਰ ਜੌਨ ਹੌਰਗਨ ਅੱਜ ਉਨ੍ਹਾਂ ਰਾਈਡਿੰਗਸ 'ਚ ਪ੍ਰਚਾਰ ਕਰ ਰਹੇ ਹਨ, ਜਿੱਥੇ ਬੀ.ਸੀ. ਲਿਬਰਲਸ ਇਤਿਹਾਸ 'ਚ ਚੰਗਾ ਪ੍ਰਦਰਸ਼ਨ ਕਰਦੇ ਰਹੇ ਹਨ।

ਅੱਜ ਹੌਰਗਨ ਪਹਿਲਾਂ ਲੈਂਗਲੀ ਪਹੁੰਚੇ ਅਤੇ ਫਿਰ ਉਹ ਐਬਟਸਫੋਰਡ ਪਹੁੰਚ ਰਹੇ ਸਨ।

ਲੈਂਗਲੀ 'ਚ ਉਨ੍ਹਾਂ ਕਿਹਾ ਕਿ ਸੱਤਾ 'ਚ ਸਾਢੇ ਤਿੰਨ ਸਾਲ ਕੰਮ ਕਰਨ ਤੋਂ ਬਾਅਦ, ਲੋਕ ਐਨ.ਡੀ.ਪੀ. ਨੂੰ ਵੱਖਰੇ ਢੰਗ ਨਾਲ ਵੇਖ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਦੀ ਵਜ੍ਹਾ ਹੈ ਕਿ ਲੋਕ ਵੇਖ ਸਕਦੇ ਹਨ ਕਿ ਇਹ ਪਾਰਟੀ ਬੁਕਸ ਨੂੰ ਵੀ ਬੈਲੈਂਸ ਕਰ ਸਕਦੀ ਹੈ ਅਤੇ ਵਿੱਤੀ ਵਾਧੇ ਨੂੰ ਵੀ ਵਧਾ ਸਕਦੀ ਹੈ।

ਐਨ.ਡੀ.ਪੀ. ਨੇ ਸੋਨੀਆ ਫਰਸਟੇਨਾਊ ਦੀ ਰਾਈਡਿੰਗ, ਕੋਵਿਚਾਨ ਵੈਲੀ 'ਚ ਵੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਹੈ, ਜਿੱਥੇ ਹਾਲ 'ਚ ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਪਹੁੰਚ ਕੀਤੀ ਸੀ।

ਅੱਜ ਬੀ.ਸੀ. ਗ੍ਰੀਨ ਪਾਰਟੀ ਲੀਡਰ, ਸੋਨੀਆ ਫਰਸਟੇਨਾਊ ਦਾ ਕਹਿਣਾ ਸੀ ਕਿ, ਉਨ੍ਹਾਂ ਦੀ ਪਾਰਟੀ ਨੇ ਹਾਲ 'ਚ ਡੋਨੇਸ਼ਨਾਂ ਦੇ ਮਾਮਲੇ 'ਚ ਰਿਕਾਰਡ ਸਥਾਪਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰਮਾਣ ਹੈ ਕਿ ਪਾਰਟੀ ਦਾ ਮੋਮੈਂਟਮ ਚੰਗਾ ਹੈ।

ਸੋਨੀਆ ਫਰਸਟੇਨਾਊ ਅੱਜ ਆਪਣੀ ਘਰੇਲੂ ਰਾਈਡਿੰਗ ਕੋਵਿਚਾਨ ਵੈਲੀ 'ਚ ਪ੍ਰਚਾਰ ਕਰ ਰਹੀ ਸਨ, ਅਤੇ ਉਨ੍ਹਾਂ ਕਿਹਾ ਕਿ ਚੋਣਾਂ ਤੱਕ ਹੁਣ ਉਹ ਵਧੇਰੇ ਸਮਾਂ ਆਪਣੇ ਰਾਈਡਿੰਗ 'ਚ ਹੀ ਪ੍ਰਚਾਰ ਕਰਨ ਵਾਲੀ ਹਨ।

ਲਿਬਰਲ ਲੀਡਰ ਐਂਡਰਿਊ ਵਿਲਕਿੰਸਨ ਅੱਜ ਡੈਲਟਾ ਪਹੁੰਚੇ ਸਨ।

ਉਨ੍ਹਾਂ ਇਸ ਮੌਕੇ ਮੈਸੀ ਟਨਲ ਨੂੰ ਬਦਲਣ, ਅਤੇ 10 ਲੇਨਾਂ ਵਾਲੇ ਪੁਲ ਦੀ ਸਥਾਪਨਾ ਕਰਨ ਦੇ ਵਾਅਦੇ ਨੂੰ ਦੋਹਰਾਇਆ।

ਉਨ੍ਹਾਂ ਇਹ ਵੀ ਕਿਹਾ ਕਿ ਸੂਬੇ 'ਚ 200 ਹੋਰ ਪੁਲਿਸ ਅਫ਼ਸਰਾਂ ਦੀ ਨਿਯੁਕਤੀ ਕੀਤੀ ਜਾਵੇਗੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link