21.84C Vancouver
ADS

Oct 19, 2020 9:37 PM -

ਹੌਰਗਨ ਨੇ ਪਾਈ ਵੋਟ, ਵਿਲਕਿੰਸਨ ਲੋਅਰ ਮੇਨਲੈਂਡ 'ਚ ਪ੍ਰਚਾਰ 'ਚ ਜੁਟੇ, ਫਰਸਟੇਨਾਊ ਕਰ ਰਹੀ ਬੀ.ਸੀ. ਫੈਰੀ ਸਿਸਟਮ 'ਤੇ ਗੱਲਬਾਤ

Share On
john-horgan-voted-this-morning-in-an-advance-poll-wilkinson-makes-promises-in-lower-mainland-furstenau-talks-focuses-on-bc-ferry-system
In this three panel photograph; Green Party Leader Sonia Furstenau, from left to right, NDP Leader John Horgan and Liberal Leader Andrew Wilkinson wear face masks to curb the spread of COVID-19. A provincial election will be held in British Columbia on October 24. THE CANADIAN PRESS/Darryl Dyck

ਬੀ.ਸੀ. ਐਨ.ਡੀ.ਪੀ. ਲੀਡਰ ਜੌਨ ਹੌਰਗਨ ਨੇ ਅੱਜ ਸਵੇਰੇ ਸਬਰਬਨ ਵਿਕਟੋਰੀਆ ਰਾਈਡਿੰਗ 'ਚ ਐਡਵਾਂਸ ਪੋਲ ਦੌਰਾਨ, ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ।

ਇਸ ਦੇ ਨਾਲ ਉਨ੍ਹਾਂ ਆਪਣੇ 28 ਦਿਨ ਦੇ ਪ੍ਰੋਵਿੰਸ਼ੀਅਲ ਚੋਣ ਪ੍ਰਚਾਰ ਦੇ ਆਖਰੀ ਸੋਮਵਾਰ ਦੀ ਸ਼ੁਰੂਆਤ ਕੀਤੀ।

ਇਸ ਤੋਂ ਬਾਅਦ ਹੌਰਗਨ ਸਾਨਿਚ ਪਹੁੰਚੇ ਅਤੇ ਉੱਥੇ ਵੀ ਚੋਣ ਪ੍ਰਚਾਰ 'ਤੇ ਐਲਾਨ ਜਾਰੀ ਰੱਖੇ।

ਬੀ.ਸੀ. ਗ੍ਰੀਨ ਪਾਰਟੀ ਦੀ ਲੀਡਰ, ਸੋਨੀਆ ਫਰਸਟੇਨਾਊ ਅੱਜ ਵੈਨਕੂਵਰ ਆਈਲੈਂਡ 'ਚ ਪਾਰਟੀ ਦੇ ਪਲੈਨ ਸੰਬੰਧੀ ਐਲਾਨ ਕਰ ਰਹੀ ਹਨ।

ਉਹ ਬੀ.ਸੀ. ਦੇ ਫੈਰੀ ਸਿਸਟਮ ਸੰਬੰਧੀ ਗੱਲਬਾਤ ਕਰ ਰਹੀ ਹਨ।

ਬੀ.ਸੀ. ਲਿਬਰਲ ਲੀਡਰ ਐਂਡਰਿਊ ਵਿਲਕਿੰਸਨ ਅੱਜ ਲੋਅਰ ਮੇਨਲੈਂਡ 'ਚ ਪ੍ਰਚਾਰ ਕਰ ਰਹੇ ਸਨ।

ਮੇਪਲ ਰਿਜ ਅਤੇ ਪਿਟ ਮੈਡੋਜ਼ 'ਚ ਚੋਣ ਪ੍ਰਚਾਰ ਦੌਰਾਨ, ਵਿਲਕਿੰਸਨ ਨੇ ਹਾਈਵੇਅ ਅਤੇ ਹੈਲਥ ਕੇਅਰ ਇੰਪਰੂਵਮੈਂਟ ਦਾ ਵਾਅਦਾ ਕੀਤਾ।

ਵਿਲਕਿੰਸਨ ਨੇ ਇਸ ਦੌਰਾਨ ਐਨ.ਡੀ.ਪੀ. ਦੀਆਂ ਡਰੱਗ ਐਡਿਕਸ਼ਨ ਦੀਆਂ ਨੀਤੀਆਂ 'ਤੇ ਸਵਾਲ ਚੁੱਕੇ।

ਉਨ੍ਹਾਂ ਕਿਹਾ ਕਿ ਹੌਰਗਨ ਦੀਆਂ ਨੀਤੀਆਂ ਸਿਰਫ ਨੁਕਸਾਨ ਰੋਕਦੀਆਂ ਹਨ, ਅਤੇ ਪ੍ਰਿਵੈਂਸ਼ਨ, ਟ੍ਰੀਟਮੈਂਟ ਅਤੇ ਐਂਫਰੋਸਮੈਂਟ 'ਚ ਫੇਲ੍ਹ ਹੁੰਦੀਆਂ ਹਨ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link