15.75C Vancouver
ADS

Jan 9, 2025 7:58 PM - Connect Newsroom

ਜੌਨ ਰੁਸਟੈਡ ਨੇ 2024 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੀ ਸੁਤੰਤਰ ਜਾਂਚ ਦੀ ਕੀਤੀ ਮੰਗ

Share On
john-rustad-calls-for-independent-investigation-into-2024-legislative-election
The party further alleged that someone in Surrey-Guildford had voted twice, and that individuals whose residential addresses did not match their current addresses on B.C. records were also identified.

ਬੀ.ਸੀ. ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਜੌਨ ਰੁਸਟੈਡ ਨੇ 2024 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਹੈ। ਰੁਸਟੈਡ ਨੇ ਕਿਹਾ ਕਿ ਸਰੀ-ਗਿਲਡਫੋਰਡ ਵਿਚ ਉਨ੍ਹਾਂ ਦੇ ਉਮੀਦਵਾਰ ਦੀ ਹਾਰ ਦੀ ਜਾਂਚ ਕਰਨ ਵਾਲੀ ਇੱਕ ਟੀਮ ਨੇ ਕਈ ਗੜਬੜੀਆਂ ਪਾਈਆਂ ਹਨ, ਜਿਸ ਨਾਲ ਸੰਭਾਵੀ ਤੌਰ ’ਤੇ ਅੰਤਿਮ ਨਤੀਜਿਆਂ ਵਿਚ ਬਦਲਾਵ ਹੋ ਸਕਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਬੀ.ਸੀ. ਇਲੈਕਸ਼ਨ ਦੀ ਚੋਣ ਪ੍ਰਕਿਰਿਆ ’ਤੇ ਵੀ ਸਵਾਲ ਉਠਾਏ, ਰੁਸਟੈਡ ਨੇ ਕਿਹਾ ਕਿ ਬੀ.ਸੀ. ਇਲੈਕਸ਼ਨ ਵਲੋਂ ਵੋਟ ਪਾਉਣ ਵਾਲੇ ਲੋਕਾਂ ਕੋਲ ਕੈਨੇਡੀਅਨ ਨਾਗਰਿਕ ਹੋਣ ਦੀ ਪੁਸ਼ਟੀ ਨਹੀਂ ਕੀਤੀ ਗਈ। ਉਨ੍ਹਾਂ ਚੋਣ ਸੁਧਾਰਾਂ ਦੀ ਮੰਗ ਕਦੇ ਹੋਏ ਕਿਹਾ ਕਿ ਇਹ ਯਕੀਨੀ ਕੀਤਾ ਜਾਵੇ ਕਿ ਸਿਰਫ ਕੈਨੇਡੀਅਨ ਨਾਗਰਿਕ ਹੀ ਚੋਣਾਂ ਵਿਚ ਵੋਟ ਪਾ ਸਕਣ।

ਇਸ ਦੇ ਨਾਲ ਹੀ ਪਾਰਟੀ ਨੇ ਦੋਸ਼ ਲਾਇਆ ਕਿ ਸਰੀ-ਗਿਲਡਫੋਰਡ ਵਿਚ ਕਿਸੇ ਨੇ ਦੋ ਵਾਰ ਵੋਟ ਕੀਤੀ ਅਤੇ ਅਜਿਹੇ ਲੋਕਾਂ ਦੀ ਵੀ ਪਤਾ ਲੱਗਾ ਜਿਨ੍ਹਾਂ ਦੇ ਰਿਹਾਇਸ਼ੀ ਚੋਣਾਂ ਬੀ.ਸੀ. ਦੇ ਦਸਤਾਵੇਜ਼ ਅਨੁਸਾਰ ਉਨ੍ਹਾਂ ਦੇ ਮੌਜੂਦਾ ਪਤੇ ਨਾਲ ਮੇਲ ਨਹੀਂ ਖਾਂਦੇ ਸਨ।

ਹੋਨਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਨੇ ਜਾਂਚ ਵਿਚ 45 ਗੜਬੜੀਆਂ ਪਾਈਆਂ ਹਨ। ਰੰਧਾਵਾ ਨੇ ਕਿਹਾ ਕਿ ਉਹ ਚੋਣ ਐਕਟ ਤਹਿਤ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵਿਚ ਬੀ.ਸੀ. ਐਨ.ਡੀ.ਪੀ. ਦੇ ਗੈਰੀ ਬੇਗ ਦੀ ਜਿੱਤ ਖਿਲਾਫ ਪਟੀਸ਼ਨ ਦਾਇਰ ਕਰਨਗੇ।

Latest news

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link