18.86C Vancouver
ADS

Jul 11, 2025 6:21 PM - Connect Newsroom

ਜੌਨ ਰਸਟੈਡ ਨੇ ਅਮਰੀਕੀ ਟੈਰਿਫ ਦੇ ਮੱਦੇਨਜ਼ਰ ਸੂਬਾ ਵਾਸੀਆਂ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ

Share On
john-rustad-calls-on-province-to-unite-over-us-tariffs
Rustad said his sympathies are with families who will be forced to make difficult decisions about food and rent.(Photo - The Canadian Press)

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਪ੍ਰਧਾਨ ਜੌਨ ਰਸਟੈਡ ਨੇ ਅਮਰੀਕੀ ਟੈਰਿਫ ਦੇ ਮੱਦੇਨਜ਼ਰ ਸੂਬਾ ਵਾਸੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਰਸਟੈਡ ਨੇ ਕਿਹਾ ਕਿ ਇਹ ਸਾਡੇ ਲਈ ਮੁਸ਼ਕਲ ਸਮਾਂ ਹੈ ਕਿ ਕੈਨੇਡਾ ਦਾ ਸਭ ਤੋਂ ਪੁਰਾਣਾ ਅਤੇ ਮਹੱਤਵਪੂਰਨ ਸਾਥੀ ਸਾਡੇ ਨਾਲ ਦੁਸ਼ਮਣ ਦੀ ਤਰ੍ਹਾਂ ਵਿਵਹਾਰ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੈਂ ਇਸ ਅਣਉਚਿਤ ਟੈਰਿਫ ਦਾ ਵਿਰੋਧ ਕਰਦਾ ਹਾਂ ਜੋ ਮਿਹਨਤੀ ਕੈਨੇਡੀਅਨਾਂ ਤੇ ਅਮਰੀਕਾ ਦੋਹਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ। ਰਸਟੈਡ ਨੇ ਕਿਹਾ ਕਿ ਮੇਰੀ ਹਮਦਰਦੀ ਉਨ੍ਹਾਂ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੂੰ ਫੂਡ ਅਤੇ ਕਿਰਾਏ ਬਾਰੇ ਮੁਸ਼ਕਲ ਫੈਸਲੇ ਲੈਣ ਲਈ ਮਜਬੂਰ ਹੋਣਾ ਪਵੇਗਾ।

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਦੇਖਿਆ ਹੈ ਕਿ ਇਸ ਤਰ੍ਹਾਂ ਦੇ ਮੁਸ਼ਕਲ ਹਾਲਾਤ ਵਿਚ ਕਿਵੇਂ ਇੱਕ ਮਾਂ ਨੂੰ ਗ੍ਰੋਸਰੀ ਸਟੋਰ 'ਤੇ ਆਪਣੇ ਬੱਚਿਆਂ ਦੇ ਖਾਣ ਪੀਣ ਨਾਲ ਸਬੰਧਤ ਖ਼ਰਚ ਨਾਲ ਵੀ ਸਮਝੌਤਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਹੁਣ ਸਾਨੂੰ ਪਹਿਲਾਂ ਨਾਲੋਂ ਵੀ ਜ਼ਿਆਦਾ ਇਕਜੁੱਟ ਹੋ ਕੇ ਆਪਣੇ ਲੋਕਾਂ, ਆਪਣੀਆਂ ਨੌਕਰੀਆਂ ਅਤੇ ਇੱਕ ਸੂਬੇ ਦੇ ਤੌਰ 'ਤੇ ਆਪਣੇ ਭਵਿੱਖ ਲਈ ਲੜਨ ਦੀ ਲੋੜ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link