Sep 21, 2026 6:14 PM - Connect Newsroom - Ramandeep Kaur with files from The Canadian Press

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
ਰਸਟੈਡ ਨੇ ਕਿਹਾ ਕਿ ਉਹ ਇਸ ਬਾਰੇ ਵਿਚਾਰ ਕਰ ਰਹੇ ਹਨ ਪਰ ਉਨ੍ਹਾਂ ਇਹ ਵੀ ਕਿਹਾ ਕਿ ਉਹ ਮੰਨਦੇ ਹਨ ਕਿ ਸ਼ਾਇਦ ਹੁਣ ਉਹਨ੍ਹਾਂ ਦਾ ਸਮਾਂ ਬੀਤ ਚੁੱਕਾ ਹੈ। ਉਨ੍ਹਾਂ ਸਾਬਕਾ premiers Christy Clark ਅਤੇ Gordon Campbell ਨੂੰ ਲੈ ਕੇ ਚੱਲ ਰਹੀਆਂ ਅਟਕਲਾਂ 'ਤੇ ਵੀ ਟਿੱਪਣੀ ਕੀਤੀ ਅਤੇ ਕਿਹਾ ਕਿ ਪੁਰਾਣੇ ਆਗੂਆਂ ਨੂੰ ਹੁਣ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਦੇ ਨਵੇਂ ਅੰਤਰਿਮ ਲੀਡਰ Doerkson ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਇੱਕ ਗੁਣਵਾਨ ਵਿਅਕਤੀ ਦੱਸਿਆ ਅਤੇ ਕਿਹਾ ਕਿ ਜੇਕਰ Doerkson ਅਗਾਮੀ ਚੋਣਾਂ ਵਿਚ B.C. ਕੰਜ਼ਰਵੇਟਿਵ ਦੀ ਅਗਵਾਈ ਕਰਦੇ ਹਨ ਤਾਂ ਉਹਨਾਂ ਨੂੰ ਇਸ ਗੱਲ ਦੀ ਖੁਸ਼ੀ ਹੋਵੇਗੀ।




