15.9C Vancouver
ADS

Nov 29, 2023 7:49 PM - The Canadian Press

ਕੈਨੇਡਾ ਦੀ ਵਿਦੇਸ਼ ਮੰਤਰੀ ਤੇ ਪਬਲਿਕ ਸੇਫਟੀ ਮੰਤਰੀ ਨੇ ਪੰਨੂੰ ਮਾਮਲੇ 'ਚ ਟਿੱਪਣੀ ਕਰਨ ਤੋਂ ਕੀਤਾ ਇਨਕਾਰ

Share On
joly-and-leblanc-refused-to-comment-on-pannun-case
I respect the work that the American law enforcement agencies are doing and I respect also the independence of their legal system,” she said .( Photo :The Canadian Press)

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲੇਨੀ ਜੋਲੀ ਨੇ ਪੱਤਰਕਾਰਾਂ ਵੱਲੋਂ ਅਮਰੀਕਾ ਵਿੱਚ ਗੁਰਪਤਵੰਤ ਪੰਨੂੰ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਦੇ ਮਾਮਲੇ ਵਿੱਚ ਸਾਹਮਣੇ ਆਈ ਰਿਪੋਰਟ ਦੇ ਸੰਬੰਧ ਵਿੱਚ ਸਵਾਲ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਅਮਰੀਕੀ ਅਪਰਾਧਿਕ ਕੇਸ 'ਤੇ ਕੋਈ ਟਿੱਪਣੀ ਨਹੀਂ ਕਰ ਸਕਦੇ।

ਜੋਲੀ ਨੇ ਕਿਹਾ ਕਿ ਉਹ ਕੈਨੇਡਾ ਵਿੱਚ ਚੱਲ ਰਹੀ ਇਨਵੈਸਟੀਗੇਸ਼ਨ ਵਿੱਚ ਭਾਰਤ ਤੋਂ ਪੂਰੇ ਸਹਿਯੋਗ ਦੀ ਉਮੀਦ ਕਰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਇਹ ਗੱਲ ਆਉਂਦੀ ਹੈ ਕਿ ਅਮਰੀਕਾ ਵਿੱਚ ਕੀ ਹੋ ਰਿਹਾ ਹੈ ਤਾਂ ਮੈਂ ਸਿੱਧੇ ਤੌਰ 'ਤੇ ਇਸ 'ਤੇ ਟਿੱਪਣੀ ਨਹੀਂ ਕਰਾਂਗੀ ਬੇਸ਼ੱਕ ਉਹ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਕੰਮ ਦਾ ਸਨਮਾਨ ਕਰਦੀ ਹੈ। ਪਰ ਅਸੀਂ ਆਪਣੇ ਭਰੋਸੇਯੋਗ ਦੋਸ਼ਾਂ 'ਤੇ ਕਾਇਮ ਹਾਂ ਕਿ ਕੈਨੇਡਾ ਦੀ ਧਰਤੀ 'ਤੇ ਭਾਰਤੀ ਏਜੰਟਾਂ ਨੇ ਇੱਕ ਕੈਨੇਡੀਅਨ ਦੀ ਹੱਤਿਆ ਕੀਤੀ ਸੀ।

ਉਧਰ ਦੂਜੇ ਪਾਸੇ ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਬੁੱਧਵਾਰ ਨੂੰ ਜਦੋਂ ਪਾਰਲੀਮੈਂਟ ਹਿੱਲ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲਾਂ ਨੂੰ ਟਾਲ ਦਿੱਤਾ।

ਗੌਰਤਲਬ ਹੈ ਕਿ 45 ਸਾਲਾ ਹਰਦੀਪ ਸਿੰਘ ਨਿੱਝਰ ਦਾ ਸਰੀ ਵਿਖੇ ਇਸ ਸਾਲ ਜੂਨ ਵਿੱਚ ਕਤਲ ਹੋਇਆ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਕੇਸ ਨਾਲ ਭਾਰਤ ਦਾ ਨਾਂ ਜੋੜਿਆ ਸੀ। ਹਾਲਾਂਕਿ ਭਾਰਤ ਵੱਲੋਂ ਇਨ੍ਹਾਂ ਇਲਜ਼ਾਮਾਂ ਨੂੰ ਖਾਰਿਜ ਕੀਤਾ ਗਿਆ ਅਤੇ ਸਬੂਤਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ ਗਈ ਸੀ। ਨਿੱਝਰ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link