27.76C Vancouver
ADS

Jun 2, 2025 2:37 PM - The Canadian Press

ਜੋਲੀ ਨੇ ਕੈਨੇਡਾ ਦੇ ਡਿਫੈਂਸ ਤੇ ਇਨਫਰਾਸਟਕਚਰ ਦੇਸ਼ ਦੇ ਸਟੀਲ ਅਤੇ ਐਲੂਮੀਨੀਅਮ ਦੀ ਵਰਤੋਂ ਦਾ ਕੀਤਾ ਐਲਾਨ

Share On
joly-commits-to-prioritizing-canadian-steel-aluminum-for-defence-infrastructure
Joly met with aluminum industry leaders at a summit in Montreal on Sunday.(Photo: The Canadian Press)

ਕੈਨੇਡਾ ਦੀ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਨੇ ਟਰੰਪ ਵਲੋਂ ਹੋਰ ਟੈਰਿਫ ਲਗਾਉਣ ਦੀ ਧਮਕੀ ਵਿਚਕਾਰ ਦੇਸ਼ ਦੇ ਨੈਸ਼ਨਲ ਇਨਫਰਾਸਟਕਚਰ ਅਤੇ ਰੱਖਿਆ ਪ੍ਰੋਜੈਕਟ ਵਿਚ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦਾ ਪ੍ਰਮੁੱਖਤਾ ਨਾਲ ਇਸਤੇਮਾਲ ਕੀਤੇ ਜਾਣ ਦਾ ਐਲਾਨ ਕੀਤਾ ਹੈ। ਜੋਲੀ ਨੇ ਬੀਤੇ ਕੱਲ੍ਹ ਮਾਂਟਰੀਅਲ ਵਿਚ ਇੱਕ ਸੰਮੇਲਨ ਵਿਚ ਐਲੂਮੀਨੀਅਮ ਉਦਯੋਗ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਇਹ ਭਰੋਸਾ ਦਿਵਾਇਆ।

ਇਸ ਦੌਰਾਨ ਮਿਨਿਸਟਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੱਲ 'ਤੇ ਬਰੀਕੀ ਨਾਲ ਨਜ਼ਰ ਰੱਖ ਰਹੀ ਹੈ ਕਿ ਟਰੰਪ ਕਾਰਜਕਾਰੀ ਆਦੇਸ਼ ਰਾਹੀਂ ਸਟੀਲ ਅਤੇ ਐਲੂਮੀਨੀਅਮ ਟੈਰਿਫ ਨੂੰ 50 ਫੀਸਦੀ ਤੱਕ ਵਧਾਉਣ ਦੀ ਆਪਣੀ ਧਮਕੀ 'ਤੇ ਅਮਲ ਕਰਦੇ ਹਨ ਜਾਂ ਨਹੀਂ। ਕੈਨੇਡਾ ਦੀ ਯੂਨਾਈਟਿਡ ਸਟੀਲ ਵਰਕਰਜ਼ ਯੂਨੀਅਨ ਨੇ ਜੋਲੀ ਦੀ ਘੋਸ਼ਣਾ ਦਾ ਸਵਾਗਤ ਕੀਤਾ।

ਯੂਨੀਅਨ ਦੇ ਰਾਸ਼ਟਰੀ ਨਿਰਦੇਸ਼ਕ ਮਾਰਟੀ ਵਾਰਨ ਨੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਇਸ ਗੱਲ 'ਤੇ ਨਜ਼ਰ ਰੱਖੇਗਾ ਕਿ ਕੀ ਫੈਡਰਲ ਸਰਕਾਰ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੀ ਵਰਤੋਂ ਦੇ ਆਪਣੇ ਵਾਅਦੇ ਨੂੰ ਪੂਰਾ ਕਰਦੀ ਹੈ। ਗੌਰਤਲਬ ਹੈ ਕਿ ਲਿਬਰਲਸ ਨੇ ਹਾਲ ਹੀ ਵਿਚ ਹੋਈਆਂ ਚੋਣਾਂ ਦੌਰਾਨ ਪਬਲਿਕ ਪ੍ਰੋਜੈਕਟਸ ਵਿਚ ਕੈਨੇਡੀਅਨ ਸਟੀਲ,ਐਲੂਮੀਨੀਅਮ ਅਤੇ ਜੰਗਲਾਤ ਉਤਪਾਦ ਦੀ ਵੱਧ ਤੋਂ ਵੱਧ ਵਰਤੋਂ ਕਰਨ 'ਤੇ ਪ੍ਰਚਾਰ ਕੀਤਾ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link