10.59C Vancouver
ADS

Mar 20, 2024 6:12 PM - The Canadian Press

ਇਜ਼ਰਾਈਲ ਨੂੰ ਹਥਿਆਰਾਂ ਦੀ ਸਪਲਾਈ ਰੋਕ ਸਕਦਾ ਹੈ ਕੈਨੇਡਾ

Share On
joly-pushed-for-even-softer-arms-exports-language-in-motion-on-israel-hamas-war-ndp
Foreign Affairs Minister Mélanie Joly held a closed-door meeting with some Liberals late Tuesday after three MPs voted against the motion, saying they were blindsided by the details of the last-minute amendments.(Photo: The Canadian Press)

ਕੈਨੇਡਾ ਇਜ਼ਰਾਈਲ ਨੂੰ ਹਥਿਆਰਾਂ ਦੀ ਸਪਲਾਈ ਰੋਕ ਸਕਦਾ ਹੈ। ਵਿਦੇਸ਼ ਮਾਮਲਿਆਂ ਦੀ ਮੰਤਰੀ ਮੇਲਾਨੀ ਜੋਲੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮਿਲਟਰੀ ਸਾਜੋ-ਸਮਾਨਾਂ ਦੇ ਨਿਰਯਾਤ ਨੂੰ ਮਨਜ਼ੂਰੀ ਦੇਣ ਜਾਂ ਰੱਦ ਕਰਨਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਹੀ ਆਉਂਦਾ ਹੈ।

ਜੋਲੀ ਦਾ ਕਹਿਣਾ ਹੈ ਕਿ ਸਰਕਾਰ ਇਸ ’ਤੇ ਕੰਮ ਕਰ ਰਹੀ ਹੈ, ਇੱਕ ਵਾਰ ਸਾਰੀ ਡਿਟੇਲਸ ਕਲੀਅਰ ਹੋ ਜਾਣ ’ਤੇ ਕੈਨੇਡਾ ਇਜ਼ਰਾਈਲ ਨੂੰ ਭਵਿੱਖ ਵਿਚ ਹਥਿਆਰਾਂ ਦੀ ਸਪਲਾਈ ਬੰਦ ਕਰ ਦੇਵੇਗਾ। ਉਥੇ ਹੀ,ਇਜ਼ਰਾਈਲ ਨੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ।

ਵਿਦੇਸ਼ ਮੰਤਰੀ ਇਜ਼ਰਾਈਲ ਕੈਟਜ਼ ਨੇ ਕਿਹਾ ਕਿ ਇਹ ਹਮਾਸ ਦੇ ਅੱਤਵਾਦੀਆਂ ਵਿਰੁੱਧ ਇਜ਼ਰਾਈਲ ਦੇ ਸਵੈ-ਰੱਖਿਆ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ ਫੈਸਲਾ ਹੈ।

ਗੌਰਤਲਬ ਹੈ ਕਿ ਗਾਜ਼ਾ ਵਿਚ ਇਜ਼ਰਾਇਲ ਦੇ ਲਗਾਤਾਰ ਹਮਲਿਆਂ ਦੇ ਮੱਦੇਨਜ਼ਰ ਬੀਤੇ ਦਿਨੀਂ ਹਾਊਸ ਆਫ਼ ਕਾਮਨ ਵਿਚ ਐੱਨ. ਡੀ. ਪੀ. ਨੇ ਸਰਕਾਰ ’ਤੇ ਦਬਾਅ ਬਣਾਉਣ ਲਈ ਇੱਕ ਮਤਾ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਇਜ਼ਰਾਇਲ ਨੂੰ ਹਥਿਆਰਾਂ ਦੀ ਸਪਲਾਈ ਰੋਕੀ ਜਾ ਰਹੀ ਹੈ।

ਸਰਕਾਰ ਗਾਜ਼ਾ ਵਿਚ ਲੋਕਾਂ ਦੀ ਮਦਦ ਕਰਨ ਵਾਲੀ ਸੰਯੁਕਤ ਰਾਸ਼ਟਰ ਦੀ ਏਜੰਸੀ ਲਈ ਫ਼ੰਡਿੰਗ ਬਰਕਰਾਰ ਰੱਖਣ ਲਈ ਵੀ ਸਹਿਮਤ ਹੋਈ ਹੈ ਪਰ ਸਰਕਾਰ ਨੇ ਮਤੇ ਵਿਚ ਇਹ ਵੀ ਸ਼ਾਮਲ ਕੀਤਾ ਹੈ ਕਿ ਉਹ ਇਸ ਏਜੰਸੀ ਦੇ ਕੁਝ ਮੁਲਾਜ਼ਮਾਂ ’ਤੇ ਹਮਾਸ ਦੀ ਮਦਦ ਕਰਨ ਦੇ ਲੱਗੇ ਇਲਜ਼ਾਮਾਂ ਦੀ ਜਾਂਚ ਕਰਵਾਉਣ ਦਾ ਪੱਖ ਵਿਚ ਹੈ। ਸੋਮਵਾਰ ਰਾਤ ਸੋਧਾਂ ਨਾਲ ਪਾਸ ਕੀਤੇ ਗਏ ਇਸ ਮਤੇ ਵਿਚ ਹਮਾਸ ਨੂੰ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਕੀਤਾ ਗਿਆ ਹੈ।

Latest news

edmonton-teen-girl-dies-after-weekend-shooting
Punjabi

Edmonton Teen Girl Dies After Weekend Shooting

Police in Edmonton are investigating a weekend shooting that claimed the life of a 16-year-old girl.
applications-for-canadian-citizenship-certificates-surge-driven-by-thousands-of-americans
Punjabi

ਕੈਨੇਡੀਅਨ ਨਾਗਰਿਕਤਾ ਸਰਟੀਫਿਕੇਟ ਲਈ ਅਰਜ਼ੀਆਂ ਵਧੀਆਂ, ਅਮਰੀਕੀ ਨਾਗਰਿਕਾਂ ਦੀ ਵੱਡੀ ਹਿੱਸੇਦਾਰੀ

ਕੈਨੇਡਾ ਦੇ ਨਾਗਰਿਕਤਾ ਸਰਟੀਫਿਕੇਟ ਲਈ ਦੁਨੀਆ ਭਰ ਵਿਚੋਂ ਅਪੀਲਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ, ਜਿਸ ਨੂੰ ਵਧਾਉਣ ਵਿਚ ਸਭ ਤੋਂ ਵੱਡੀ ਭੂਮਿਕਾ ਅਮਰੀਕੀ ਦੇ ਹਜ਼ਾਰਾਂ ਨਾਗਰਿਕਾਂ ਦੀ ਹੈ। ਦਰਅਸਲ, ਸਰਕਾਰ ਵੱਲੋਂ ਬੀਤੇ ਸਾਲ ਦੇ ਅਖੀਰ ਵਿਚ ਲਾਗੂ ਕੀਤੇ ਗਏ ਬਿੱਲ C-3 ਕਾਨੂੰਨ ਨੇ ਉਨ੍ਹਾਂ ਲੋਕਾਂ ਲਈ ਨਾਗਰਿਕਤਾ ਦੇ ਰਸਤੇ ਖੋਲ੍ਹੇ ਹਨ ਜਿਨ੍ਹਾਂ ਦੇ ਪੁਰਖੇ ਕੈਨੇਡੀਅਨ ਸਨ, ਭਾਵੇਂ ਉਹ ਕਈ ਪੀੜ੍ਹੀਆਂ ਪਹਿਲਾਂ ਕੈਨੇਡਾ ਛੱਡ ਚੁੱਕੇ ਸਨ।
canadas-proposed-under-16-social-media-ban-likely-to-face-charter-challenge
Punjabi

ਕੈਨੇਡਾ 'ਚ ਨਾਬਾਲਗਾਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵ ਨੂੰ ਅਦਾਲਤ 'ਚ ਚੁਣੌਤੀ

ਕੈਨੇਡਾ ਸਰਕਾਰ ਵਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵਿਤ ਕਾਨੂੰਨ ਨੂੰ ਅਦਾਲਤ ਵਿਚ ਸੰਵਿਧਾਨਕ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਹਰਾਂ ਨੇ ਇਹ ਸੰਭਾਵਨਾ ਜਤਾਈ ਹੈ। ਇਸ ਦਾ ਆਧਾਰ ਇਹ ਹੈ ਕਿ ਸ਼ੁੱਕਰਵਾਰ ਨੂੰ ਫਰਾਂਸ ਦੀ ਸੁਪਰੀਮ ਕੋਰਟ ਵੱਲੋਂ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ ਦੇ ਕਾਨੂੰਨ ਨੂੰ ਰੱਦ ਕੀਤਾ ਗਿਆ ਹੈ, ਅਦਾਲਤ ਮੁਤਾਬਕ ਇਹ ਪਾਬੰਦੀ ਬਹੁਤ ਜ਼ਿਆਦਾ ਵਿਆਪਕ ਸੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਸੀ।
40-year-old-man-charged-in-surrey-sexual-assault-investigation
Punjabi

ਸਰੀ ਵਿਚ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ 40 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਸਰੀ ਵਿਚ ਇੱਕ ਨਾਬਾਲਗ ਲੜਕੀ 'ਤੇ ਹੋਏ ਜਿਨਸੀ ਹਮਲੇ ਦੇ ਸਬੰਧ ਵਿਚ 40 ਸਾਲਾ Jagendar Kurana ਖ਼ਿਲਾਫ਼ ਕ੍ਰਿਮੀਨਲ ਕੋਡ ਤਹਿਤ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਘਟਨਾ 9 ਅਗਸਤ ਨੂੰ ਸ਼ਹਿਰ ਦੇ ਬੀਅਰ ਕਰੀਕ ਪਾਰਕ ਵਿਚ ਵਾਪਰੀ ਸੀ, ਜਿੱਥੇ ਮੌਕੇ 'ਤੇ ਪਹੁੰਚੇ ਫਰੰਟਲਾਈਨ ਅਫਸਰ ਨੂੰ ਪੀੜਤ ਲੜਕੀ ਨੇ ਦੱਸਿਆ ਸੀ ਕਿ ਇੱਕ ਵਿਅਕਤੀ ਨੇ ਉਸ ਨਾਲ ਅਸ਼ਲੀਲ ਹਰਕਤ ਕੀਤੀ ਅਤੇ ਫਿਰ ਉੱਥੋਂ ਫ਼ਰਾਰ ਹੋ ਗਿਆ।
calgary-police-seek-public-help-to-locate-suspect-after-assault
Punjabi

ਕੈਲਗਰੀ 'ਚ ਵਾਪਰੀ ਹਿੰਸਕ ਝੜਪ ਤੋਂ ਬਾਅਦ 3 ਵਿਅਕਤੀ ਜਖਮੀ, ਸ਼ੱਕੀ ਦੀ ਕੀਤੀ ਜਾ ਰਹੀ ਭਾਲ

ਕੈਲਗਰੀ ਵਿਚ ਸ਼ੁੱਕਰਵਾਰ ਦੇਰ ਰਾਤ ਵਾਪਰੀ ਹਿੰਸਕ ਝੜਪ ਵਿਚ 3 ਵਿਅਕਤੀ ਜ਼ਖਮੀ ਹੋ ਗਏ, ਇਸ ਮਾਮਲੇ ਵਿੱਚ ਲੋਕਾਂ ਤੋਂ ਮਦਦ ਮੰਗੀ ਗਈ ਹੈ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਰਾਤ ਕਰੀਬ 11:40 ਵਜੇ 219 10 ਐਵੇਨਿਊ ਸਾਊਥ ਵੈਸਟ 'ਤੇ ਸਥਿਤ ਸਪੈਂਕੀ ਸੈਲੂਨ ਵਿਖੇ ਹੰਗਾਮਾ ਹੋਣ ਦੀ ਸੂਚਨਾ ਮਿਲੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link