19C Vancouver
ADS

Jun 15, 2026 1:49 PM - Connect Newsroom - Jasmine Singh with files from The Canadian Press

ਕੈਨੇਡਾ ਦੀ ਇੰਡਸਟਰੀ ਮੰਤਰੀ ਮੇਲਾਨੀ ਜੋਲੀ ਸ਼ੰਘਾਈ ਵਿੱਚ ਚੀਨੀ ਈਵੀ ਕੰਪਨੀਆਂ ਨਾਲ ਕਰਨਗੇ ਮੁਲਾਕਾਤ

Share On
joly-to-meet-chinese-ev-manufacturers-in-shanghai-as-canada-seeks-auto-sector-investment
Joly is visiting Shanghai to meet executives from major Chinese electric vehicle manufacturers and automotive research firms. (Photo: The Canadian Press)

ਕੈਨੇਡਾ ਦੀ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਇਸ ਹਫ਼ਤੇ ਚੀਨ ਦੇ ਸ਼ੰਘਾਈ ਦੌਰੇ ਦੌਰਾਨ ਪ੍ਰਮੁੱਖ ਚਾਈਨਿਜ਼ ਇਲੈਕਟ੍ਰਿਕ ਵਹੀਕਲ ਕੰਪਨੀਆਂ ਬੀ.ਵਾਈ.ਡੀ., ਗੀਲੀ ਅਤੇ ਚੈਰੀ ਦੇ ਨਾਲ-ਨਾਲ ਆਟੋਮੋਟਿਵ ਰਿਸਰਚ ਕੰਪਨੀ ਸ਼ੰਘਾਈ ਲਾਂਚ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ।

ਇਸ ਦੌਰੇ ਦਾ ਉਦੇਸ਼ ਕੈਨੇਡਾ ਦੇ ਆਟੋ ਸੈਕਟਰ ਵਿੱਚ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਲਿਬਰਲ ਸਰਕਾਰ ਦਾ ਇਰਾਦਾ ਚਾਈਨਿਜ਼ ਕੰਪਨੀਆਂ ਨੂੰ ਕੈਨੇਡਾ ਦੀਆਂ ਆਟੋ ਕੰਪਨੀਆਂ ਨਾਲ ਮਿਲ ਕੇ ਇੱਕ joint venture ਬਣਾਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਕੈਨੇਡਾ ਦੀ ਧਰਤੀ 'ਤੇ ਸਾਂਝੇ ਬ੍ਰਾਂਡ ਦੀਆਂ ਗੱਡੀਆਂ ਤਿਆਰ ਕੀਤੀਆਂ ਜਾ ਸਕਣ।

ਮੌਜੂਦਾ ਸਮੇਂ ਕੈਨੇਡਾ ਦੇ ਆਟੋ ਸੈਕਟਰ ਦਾ 90 ਫੀਸਦੀ ਤੋਂ ਵੱਧ ਐਕਸਪੋਰਟ ਅਮਰੀਕੀ ਬਾਜ਼ਾਰ 'ਤੇ ਨਿਰਭਰ ਹੈ, ਇਸ ਲਈ ਨਵੀਂ ਸਾਂਝੇਦਾਰੀ ਰਾਹੀਂ ਇਲੈਕਟ੍ਰਿਕ ਵਾਹਨਾਂ ਨੂੰ ਹੋਰਨਾਂ ਗਲੋਬਲ ਬਾਜ਼ਾਰਾਂ ਵਿੱਚ ਐਕਸਪੋਰਟ ਕਰਨ ਦੀ ਯੋਜਨਾ ਹੈ।

Latest news

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link