12.9C Vancouver
ADS

Apr 19, 2024 5:06 PM - The Canadian Press

ਮੇਲਾਨੀ ਜੌਲੀ ਨੇ ਵੱਧਦੀ ਹਿੰਸਾ ਨੂੰ ਰੋਕਣ ਲਈ ਸਾਰੀਆਂ ਧਿਰਾਂ ਨੂੰ ਸ਼ਾਂਤੀ ਦੀ ਕੀਤੀ ਅਪੀਲ

Share On
joly-urges-halt-to-escalating-violence-as-israel-suspected-of-airstrike-on-iran
The statement was issued in Italy by foreign ministers from the Group of Seven, which represents like-minded, wealthy countries such as the United States and France.(Photo: The Canadian Press)

ਕੈਨੇਡਾ, ਅਮਰੀਕਾ ਸਮੇਤ ਜੀ 7 ਮੁਲਕਾਂ ਨੇ ਮਿਡਲ ਈਸਟ ਵਿਚ ਵਧ ਰਹੇ ਸੰਘਰਸ਼ ਨੂੰ ਘੱਟ ਕਰਨ ਲਈ ਸਾਰੀਆਂ ਧਿਰਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਜੀ 7 ਦੇ ਵਿਦੇਸ਼ ਮੰਤਰੀਆਂ ਅਤੇ ਯਰੂਪੀਅਨ ਯੂਨੀਅਨ ਦੇ ਉੱਚ ਪ੍ਰਤੀਨਿਧੀ ਨੇ ਸ਼ੁੱਕਰਵਾਰ ਸਵੇਰੇ ਇਸ ਸਬੰਧੀ ਇੱਕ ਜਨਤਕ ਬਿਆਨ ਜਾਰੀ ਕੀਤਾ।

ਇਸ ਵਿਚ 13 ਅਪ੍ਰੈਲ ਨੂੰ ਇਜ਼ਰਾਇਲ ’ਤੇ ਈਰਾਨ ਦੇ ਸਿੱਧੇ ਹਮਲੇ ਦੀ ਵੀ ਨਿੰਦਾ ਕੀਤੀ ਗਈ। ਕੈਨੇਡਾ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਮੇਲਾਨੀ ਜੌਲੀ ਇਟਲੀ ਵਿਚ ਜੀ-7 ਦੇ ਵਿਦੇਸ਼ ਮੰਤਰੀ ਦੀ ਮੀਟਿੰਗ ਵਿਚ ਸ਼ਾਮਲ ਹੋਏ ਸਨ।

ਗਰੁੱਪ ਨੇ ਇਜ਼ਰਾਇਲ ਨਾਲ ਪੂਰੀ ਏਕਤਾ ਦਾ ਪ੍ਰਗਟਾਵਾ ਕੀਤਾ ਅਤੇ ਈਰਾਨ ਨੂੰ ਹਮਾਸ, ਹਿਜ਼ਬੁੱਲਾ ਅਤੇ ਹੋਰ ਅੱਤਵਾਦੀ ਸਮੂਹਾਂ ਦਾ ਸਮਰਥਨ ਕਰਨ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਜੀ-7 ਗਰੁੱਪ ਨੇ ਕਿਹਾ ਕਿ ਈਰਾਨ ਖਿਲਾਫ ਹੋਰ ਪਾਬੰਦੀਆਂ ਲਈ ਕਦਮ ਚੁੱਕੇ ਜਾ ਸਕਦੇ ਹਨ।

ਮੇਲਾਨੀ ਜੌਲੀ ਨੇ ਕਿਹਾ ਕਿ ਕੈਨੇਡੀਅਨ ਅਧਿਕਾਰੀ ਮਿਡਲ ਈਸਟ ਦੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਸਾਂਝੇ ਬਿਆਨ ਵਿਚ ਕਿਹਾ ਕਿ ਈਰਾਨ ਦੀਆਂ ਕਾਰਵਾਈਆਂ ਖੇਤਰ ਦੇ ਸਥਿਰਤਾ ਨੂੰ ਖਤਰੇ ਵਿਚ ਪਾਉਣ ਵਾਲੀਆਂ ਹਨ ਜਿਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਅਤੇ ਈਰਾਨ ਨੂੰ ਇਸ ਤੋਂ ਬਚਣਾ ਚਾਹੀਦਾ ਹੈ।

Latest news

petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link