14.8C Vancouver
ADS

Sep 9, 2024 5:38 PM - The Canadian Press

ਐਲਬਰਟਾ : Coutts ਨਾਕਾਬੰਦੀ ਦੇ ਦੋ ਪ੍ਰਦਰਸ਼ਨਕਾਰੀਆਂ ਨੂੰ ਅੱਜ ਮਿਲ ਸਕਦੀ ਹੈ ਸਜ਼ਾ

Share On
judge-expected-to-sentence-protesters-at-coutts-border-protest
The men were charged after RCMP found guns, ammunition and body armour in trailers near the blockade at the key Canada-U.S. border crossing. (Photo: The Canadian Press)

ਐਲਬਰਟਾ ਦੇ ਕਾਊਟਸ ਬਾਰਡਰ ਨੇੜੇ ਦੋ ਸਾਲ ਪਹਿਲਾਂ ਕੋਵਿਡ ਪਾਬੰਦੀਆਂ ਖਿਲਾਫ ਹੋਏ ਪ੍ਰਦਰਸ਼ਨਾਂ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਦੋ ਪ੍ਰਦਰਸ਼ਨਕਾਰੀਆਂ ਨੂੰ ਅੱਜ ਸਜ਼ਾ ਮਿਲ ਸਕਦੀ ਹੈ। ਐਂਥਨੀ ਓਲੀਅਨਿਕ ਅਤੇ ਕ੍ਰਿਸ ਕਾਰਬਰਟ ਨੂੰ ਪਿਛਲੇ ਮਹੀਨੇ ਜਨਤਕ ਸ਼ਰਾਰਤ ਕਰਨ ਅਤੇ ਖਤਰਨਾਕ ਹਥਿਆਰ ਰੱਖਣ ਦੇ ਦੋਸ਼ ਵਿਚ ਦੋਸ਼ੀ ਠਹਿਰਾਇਆ ਗਿਆ ਸੀ।

ਇਸ ਦੇ ਨਾਲ ਹੀ ਓਲੀਅਨਿਕ ਨੂੰ ਪਾਈਪ ਬੰਬ ਰੱਖਣ ਲਈ ਦੋਸ਼ੀ ਠਹਿਰਾਇਆ ਗਿਆ ਸੀ। ਹਾਲਾਂਕਿ ਉਨ੍ਹਾਂ ਨੂੰ ਪੁਲਿਸ ਔਫੀਸਰਜ਼ ਦੇ ਕਤਲ ਦੀ ਸਾਜਿਸ਼ ਰਚਣ ਦਾ ਦੋਸ਼ੀ ਨਹੀਂ ਠਹਿਰਾਇਆ ਗਿਆ ਜੋ ਕਿ ਵੱਡਾ ਦੋਸ਼ ਸੀ।

ਇਸ ਪ੍ਰਦਰਸ਼ਨ ਕਾਰਨ ਕੈਨੇਡਾ ਅਤੇ ਅਮੈਰਿਕਾ ਦੀ ਸਰਹੱਦ ’ਤੇ ਕਾਫੀ ਦਿਨਾਂ ਤੱਕ ਵਪਾਰ ਬੰਦ ਰਿਹਾ। ਇੱਥੇ ਲੋਕਾਂ ਨੇ ਕੋਵਿਡ-19 ਅਤੇ ਵੈਕਸੀਨ ਲਗਵਾਉਣ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਸੀ। ਕਰਾਊਨ ਵਲੋਂ ਉਨ੍ਹਾਂ ਨੂੰ 9-9 ਸਾਲ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਗਈ ਸੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link