20.47C Vancouver
ADS

Jun 23, 2025 8:27 PM - The Canadian Press

ਕੋਰਟ ਨੇ ਬੀ.ਸੀ. ਫਾਰਮ 'ਤੇ ਸ਼ੁਤਰਮੁਰਗਾਂ 'ਤੇ ਹੋਰ ਏਵੀਅਨ ਫਲੂ ਟੈਸਟਾਂ ਦੀ ਆਗਿਆ ਦੇਣ ਤੋਂ ਕੀਤਾ ਇਨਕਾਰ

Share On
judge-refuses-to-allow-more-avian-flu-tests-on-ostriches-at-b-c-farm
It says Universal Ostrich Farms has satisfied all three tests required for a temporary stay on the cull of about 400 birds at the farm in Edgewood, B.C., that has become the focus of protests and international attention.(Photo: The Canadian Press)

ਬੀ.ਸੀ. ਦੇ ਐਜਵੁੱਡ ਸਥਿਤ ਯੂਨੀਵਰਸਲ ਸ਼ੁਤਰਮੁਰਗ ਫਾਰਮ ਨੂੰ ਫੈਡਰਲ ਕੋਰਟ ਆਫ ਅਪੀਲ ਤੋਂ ਝਟਕਾ ਲੱਗਾ ਹੈ। ਫਾਰਮ ਦੇ ਮਾਲਕਾਂ ਨੇ ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਵਲੋਂ ਉਸ ਦੇ ਸ਼ੁਤਰਮੁਰਗਾਂ ਨੂੰ ਮਾਰੇ ਜਾਣ ਦੇ ਦਿੱਤੇ ਗਏ ਹੁਕਮਾਂ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਅਪੀਲ ਕੋਰਟ ਵਿਚ ਮੰਗ ਕੀਤੀ ਸੀ ਕਿ ਉਸ ਦੇ ਝੁੰਡ ਦੀ ਇੱਕ ਵਾਰ ਫਿਰ ਤੋਂ ਏਵੀਅਨ ਫਲੂ ਜਾਂਚ ਕਰਵਾਏ ਜਾਣ ਦੇ ਨਿਰਦੇਸ਼ ਦਿੱਤੇ ਜਾਣ, ਜਿਸ ਤੋਂ ਕੋਰਟ ਨੇ ਇਨਕਾਰ ਕਰ ਦਿੱਤਾ।

ਗੌਰਤਲਬ ਹੈ ਕਿ ਇਸ ਸਾਲ ਦੇ ਸ਼ੁਰੂ ਵਿਚ ਏਵੀਅਨ ਫਲੂ ਦੇ ਫੈਲਣ ਤੋਂ ਬਾਅਦ ਸੀ.ਐਫ.ਆਈ.ਏ. ਨੇ ਯੂਨੀਵਰਸਲ ਸ਼ੁਤਰਮੁਰਗ ਫਾਰਮ ਨੂੰ ਆਪਣੇ 400 ਦੇ ਕਰੀਬ ਸ਼ੁਤਰਮੁਰਗ ਮਾਰਨ ਦੇ ਆਦੇਸ਼ ਦਿੱਤੇ ਸਨ।

ਫਾਰਮ ਦੇ ਮਾਲਕ ਸੀ.ਐਫ.ਆਈ.ਏ. ਨੂੰ ਸੁਤੰਤਰ ਜਾਂਚ ਕਰਵਾਏ ਜਾਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਸਾਰੇ ਸ਼ੁਤਰਮੁਰਗ ਹੁਣ ਬਿਲਕੁਲ ਠੀਕ ਹਨ।

ਉਨ੍ਹਾਂ ਕੋਰਟ ਤੋਂ ਏਜੰਸੀ ਵਲੋਂ ਅਜਿਹੇ ਟੈਸਟਾਂ 'ਤੇ ਪਾਬੰਦੀ ਲਾਉਣ ਵਾਲੇ ਨਿਰਦੇਸ਼ ਨੂੰ ਵੀ ਸਸਪੈਂਡ ਕਰਨ ਦੀ ਮੰਗ ਕੀਤੀ ਸੀ ਪਰ ਜੱਜ ਨੇ ਦੋਵੇਂ ਬੇਨਤੀਆਂ ਨੂੰ ਰੱਦ ਕਰ ਦਿੱਤਾ।

Latest news

alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link