14.95C Vancouver
ADS

May 26, 2025 4:16 PM - The Canadian Press

ਕੈਨੇਡਾ ਹਾਕੀ ਖਿਡਾਰੀ ਸ਼ੋਸ਼ਣ ਮਾਮਲੇ 'ਚ ਜੱਜ ਨੇ ਮੈਸਜ ਨੂੰ ਨਹੀਂ ਮੰਨਿਆ ਸਬੂਤ

Share On
judge-rules-hockey-players-text-inadmissible-at-trial-of-five-former-teammates
In the text, Brett Howden describes to another then-teammate seeing one of the accused, Dillon Dube, slap the complainant on the buttocks "so hard" that it looked like it hurt. (Photo: The Canadian Press)

ਕੈਨੇਡਾ ਦੀ ਵਰਲਡ ਜੂਨੀਅਰ ਹਾਕੀ ਟੀਮ ਦੇ ਚੱਲ ਰਹੇ ਜਿਨਸੀ ਹਮਲੇ ਦੀ ਸੁਣਵਾਈ ਵਿਚ ਸੁਰਖੀਆਂ ਬਟੋਰਨ ਵਾਲੇ ਬ੍ਰੈਟ ਹਾਉਡੇਨ ਦੇ ਟੈਕਸਟ ਮੈਸੇਜ ਨੂੰ ਜੱਜ ਨੇ ਸਬੂਤ ਦੇ ਤੌਰ 'ਤੇ ਮੰਨਣ ਤੋਂ ਅੱਜ ਸਪੱਸ਼ਟ ਇਨਕਾਰ ਕਰ ਦਿੱਤਾ। ਜਸਟਿਸ ਮਾਰੀਆ ਕੈਰੋਕੀਆ ਨੇ ਇਸ ਮਾਮਲੇ ਵਿਚ ਅੰਤਿਮ ਫੈਸਲਾ ਸੁਣਾਇਆ ਕਿ 19 ਜੂਨ 2018 ਨੂੰ ਹਾਉਡਨ ਵਲੋਂ ਟੀਮ ਦੇ ਸਾਥੀ ਟੇਲਰ ਰੈਡੀਸ਼ ਨੂੰ ਭੇਜੇ ਗਏ ਸੁਨੇਹੇ ਸਵੀਕਾਰਯੋਗ ਨਹੀਂ ਹਨ।

ਜੱਜ ਨੇ ਕਿਹਾ ਕਿ ਇਹ ਟੈਕਸਟ ਸੁਣੀਆਂ-ਸੁਣਾਈਆਂ ਗੱਲਾਂ 'ਤੇ ਆਧਾਰਿਤ ਹਨ ਅਤੇ ਉਨ੍ਹਾਂ ਦੀ ਸੱਚਾਈ ਅਤੇ ਭਰੋਸੇਯੋਗਤਾ ਦੀ ਗਰੰਟੀ ਨਹੀਂ ਦਿੱਤੀ ਜਾ ਸਕਦੀ। ਗੌਰਤਲਬ ਹੈ ਕਿ ਮੌਜੂਦਾ ਸਮੇਂ ਲਾਸ ਵੇਗਾਸ ਵਲੋਂ ਖੇਡ ਰਹੇ ਹਾਉਡਨ ਕੈਨੇਡਾ ਦੀ 2018 ਦੀ ਵਰਲਡ ਜੂਨੀਅਰ ਹਾਕੀ ਟੀਮ ਦਾ ਮੈਂਬਰ ਸੀ।

ਕ੍ਰਾਊਨ ਵਲੋਂ ਅਦਾਲਤ ਨੂੰ ਵਾਰ-ਵਾਰ ਇਹ ਅਪੀਲ ਕੀਤੀ ਗਈ ਸੀ ਕਿ ਹਾਉਡਨ ਦੇ ਉਸ ਮੈਸੇਜ ਨੂੰ ਸਬੂਤ ਦੇ ਤੌਰ 'ਤੇ ਮੰਨਿਆ ਜਾਵੇ, ਜਿਸ ਵਿਚ ਹਾਉਡਨ ਨੇ ਰੈਡੀਸ਼ ਨੂੰ ਭੇਜੇ ਟੈਕਸਟ ਵਿਚ ਕਿਹਾ ਸੀ ਕਿ ਉਸ ਨੇ ਓਨਟਾਰੀਓ ਦੇ ਲੰਡਨ ਦੇ ਹੋਟਲ ਰੂਮ ਵਿਚ ਡਿਲਨ ਡੂਬੇ ਨੂੰ ਲੜਕੀ ਦੇ ਪਿੱਛੇ ਅਸ਼ਲੀਲ ਢੰਗ ਨਾਲ ਮਾਰਦੇ ਹੋਏ ਸੁਣਿਆ ਸੀ। ਦੱਸ ਦੇਈਏ ਕਿ ਇਸ ਕੇਸ ਵਿਚ ਡੂਬੇ ਸਮੇਤ ਮਾਈਕਲ ਮੈਕਲਿਓਡ, ਕਾਰਟਰ ਹਾਰਟ, ਐਲੇਕਸ ਫੋਰਮੈਂਟਨ ਅਤੇ ਕੈਲਨ ਫੁੱਟ ਨਾਮਜ਼ਦ ਹਨ ਅਤੇ ਕਿਸੇ ਨੇ ਵੀ ਹੁਣ ਤੱਕ ਦੋਸ਼ ਸਵੀਕਾਰ ਨਹੀਂ ਕੀਤਾ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link