19.53C Vancouver
ADS

Apr 3, 2024 8:14 PM - Connect Newsroom

ਪਾਕਿਸਤਾਨ ’ਚ ਜੱਜਾਂ ਨੂੰ ਵੀ ਜਾਨ ਦਾ ਖ਼ਤਰਾ, 8 ਨੂੰ ਮਿਲੀਆਂ ਧਮਕੀਆਂ

Share On
judges-in-pakistan-also-face-death-threats-8-received-threats
In a letter written by six High Court judges to the Supreme Court, the judges have accused the judges of abducting their family members, installing cameras in their bedrooms and using the ISI.

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਜੁੜੇ ਮਾਮਲਿਆਂ ਵਿਚ ਦੇਸ਼ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਵਲੋਂ ਜੱਜਾਂ ’ਤੇ ਦਬਾਅ ਪਾਉਣ ਦੇ ਇਲਜ਼ਾਮ ਲੱਗੇ ਹਨ।

ਹਾਈ ਕੋਰਟ ਦੇ ਛੇ ਜੱਜਾਂ ਵਲੋਂ ਸੁਪਰੀਮ ਕੋਰਟ ਨੂੰ ਲਿਖੇ ਗਏ ਪੱਤਰ ਵਿਚ ਜੱਜਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਅਗਵਾ ਕਰਨ, ਉਨ੍ਹਾਂ ਦੇ ਬੈੱਡਰੂਮ ਵਿਚ ਕੈਮਰੇ ਲਗਾਉਣ ਅਤੇ ਆਈ.ਐੱਸ.ਆਈ. ਤੋਂ ਧਮਕੀਆਂ ਮਿਲਣ ਦੇ ਦੋਸ਼ ਲਗਾਏ ਹਨ। ਇੱਕ ਕੇਸ ਵਿਚ ਜੱਜਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਮਰਾਨ ਖਾਨ ਖਿਲਾਫ ਅਪੀਲ ਸੁਣਨ ਲਈ ਮਜਬੂਰ ਕੀਤਾ ਗਿਆ, ਜਦੋਂ ਕਿ ਜੱਜਾਂ ਨੇ ਬਹੁਮਤ ਨਾਲ ਫੈਸਲਾ ਕੀਤਾ ਸੀ ਕਿ ਇਹ ਸੁਣਵਾਈ ਦੇ ਯੋਗ ਨਹੀਂ ਹੈ। ਇਸ ਵਿਚ ਦੋਸ਼ ਲਾਇਆ ਗਿਆ ਹੈ ਕਿ ਇੱਕ ਜੱਜ ਦੇ ਸਾਲੇ ਨੂੰ ਆਈ.ਐੱਸ.ਆਈ. ਵਲੋਂ ਅਗਵਾ ਕੀਤਾ ਗਿਆ ਅਤੇ ਝੂਠੇ ਦੋਸ਼ ਲਗਾਉਣ ਦੇ ਡਰਾਵੇ ਦਿੱਤੇ ਗਏ।

ਗੌਰਤਲਬ ਹੈ ਕਿ ਇਮਰਾਨ ਖਾਨ ਨੂੰ ਅਪ੍ਰੈਲ 2022 ਵਿਚ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਉਹ ਭ੍ਰਿਸ਼ਟਾਚਾਰ ਸਮੇਤ ਕਈ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

ਖਾਨ ਦੇ ਅੰਤਰਰਾਸ਼ਟਰੀ ਮੀਡੀਆ ਮਾਮਲਿਆਂ ਦੇ ਸਲਾਹਕਾਰ ਸਈਦ ਜ਼ੁਲਫਿਕਾਰ ਬੁਖਾਰੀ ਨੇ ਕਿਹਾ ਕਿ ਜੱਜਾਂ ਦੇ ਪੱਤਰ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪਾਕਿਸਤਾਨ ਦੀਆਂ ਅਦਾਲਤਾਂ ਘੱਟੋ-ਘੱਟ ਪਿਛਲੇ ਦੋ ਸਾਲਾਂ ਤੋਂ ਦਬਾਅ ਹੇਠ ਹਨ। ਉਥੇ ਹੀ, ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਸਮੇਤ ਅੱਠ ਜੱਜਾਂ ਨੂੰ ਸ਼ੱਕੀ ਪਾਊਡਰ ਵਾਲੇ ਪੱਤਰ ਵੀ ਭੇਜੇ ਗਏ ਸਨ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link