11.43C Vancouver
ADS

Jul 2, 2020 3:41 PM -

ਵਪਾਰਕ ਕਿਰਾਏ ਵਿੱਚ ਰਾਹਤ ਦੇ ਪ੍ਰੋਗਰਾਮ ਨੂੰ ਜੁਲਾਈ ਤੱਕ ਵਧਾਉਣ ਦਾ ਫ਼ੈਸਲਾ

Share On
july-added-to-covid-19-commercial-rent-relief-program
A man wears a face mask as he sits on a bench in Montreal, Saturday, June 27, 2020, as the COVID-19 pandemic continues in Canada and around the world. THE CANADIAN PRESS/Graham Hughes

ਫੈਡਰਲ ਅਤੇ ਸੂਬਾਈ ਸਰਕਾਰਾਂ ਵੱਲੋਂ ਕਮਰਸ਼ਲ ਰੈਂਟ ਰਿਲੀਫ ਪ੍ਰੋਗਰਾਮ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਪ੍ਰੋਗਰਾਮ ਵਿੱਚ ਕੀਤੀਆਂ ਜਾ ਰਹੀਆਂ ਕੁੱਝ ਤਬਦੀਲੀਆਂ ਦੇ ਨਾਲ ਨਾਲ ਯੋਗ ਛੋਟੇ ਵਪਾਰਾਂ ਨੂੰ ਜੁਲਾਈ ਦੇ ਖਰਚਿਆਂ ਵਾਸਤੇ ਵੀ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ।

ਫਾਈਨੈਂਸ ਡਿਪਾਰਟਮੈਂਟ ਮੁਤਾਬਕ ਸਰਕਾਰ ਵੱਲੋਂ ਦਿੱਤੇ ਜਾਣ ਵਾਲੀ ਰਕਮ ਵਿੱਚੋਂ ਇੰਸ਼ੋਰੈਂਸ ਦਾ ਖਰਚਾ ਅਤੇ ਸੂਬਾ ਸਰਕਾਰ ਵੱਲੋਂ ਮਿਲੀ ਰਾਹਤ ਰਾਸ਼ੀ ਨੂੰ ਘਟਾਇਆ ਨਹੀਂ ਜਾਵੇਗਾ।

ਉਹ ਵਪਾਰ ਜੋ ਅਪ੍ਰੈਲ, ਮਈ ਜਾਂ ਜੂਨ ਮਹੀਨਿਆਂ ਵਿੱਚ ਆਪਣੀ ਆਮਦਨੀ 70 ਫੀਸਦੀ ਤੋਂ ਘੱਟ ਦਿਖਾ, ਕਰਜ਼ੇ ਲੈਣ ਦੇ ਯੋਗ ਹੋਏ ਹਨ, ਦਾ ਜੁਲਾਈ ਲਈ ਦੁਬਾਰਾ ਮੁਲਾਂਕਣ ਨਹੀਂ ਕੀਤਾ ਜਾਵੇਗਾ ਅਤੇ ਉਹ ਵੀ ਇਸ ਵਾਧੇ ਦੇ ਯੋਗ ਮੰਨੇ ਜਾਣਗੇ।

ਇਸ ਪ੍ਰੋਗਰਾਮ ਰਾਹੀਂ 21 ਜੂਨ ਤੱਕ ਕਿਰਾਏਦਾਰਾਂ ਨੂੰ ਰਾਹਤ ਦੇਣ ਵਾਲੇ ਪ੍ਰਾਪਰਟੀ ਮਾਲਕਾਂ ਨੂੰ $152 ਮਿਲੀਅਨ ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਸਨ।

ਕਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨੈੱਸ ਮੁਤਾਬਕ ਬਹੁਤ ਸਾਰੇ ਛੋਟੇ ਵਪਾਰਾਂ ਦਾ ਕਹਿਣਾ ਸੀ ਕਿ ਜੇ ਲਿਬਰਲ ਸਰਕਾਰ ਇਸ ਪ੍ਰੋਗਰਾਮ ਵਿੱਚ ਵਾਧਾ ਨਹੀਂ ਕਰਦੀ ਤਾਂ ਉਹ ਜੁਲਾਈ ਦਾ ਕਿਰਾਇਆ ਦੇਣ ਲਈ ਅਸਮਰਥ ਹੋਣਗੇ।



Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link