14.42C Vancouver
ADS

Sep 29, 2021 4:47 PM -

ਬੀ ਸੀ ਵਿੱਚ ਜੁਲਾਈ ਵਿੱਚ ਓਵਰਡੋਸ ਕਾਰਣ ਹੋਈਆਂ 184 ਮੌਤਾਂ

Share On
july-ties-dubious-record-for-drug-deaths-in-b-c-as-overdose
Chief coroner Lisa Lapointe looks on during a press conference at the legislature in Victoria on Thursday, Feb. 7, 2019. THE CANADIAN PRESS/Chad Hipolito

ਬ੍ਰਿਟਸ਼ ਕੋਲੰਬੀਆ ਦੇ ਕੋਰੋਨਰ ਵੱਲੋਂ ਜੁਲਾਈ ਦੇ ਮਹੀਨੇ ਲਈ ਜਾਰੀ ਕੀਤੀ ਗਈ ਰੀਪੋਰਟ ਦੇ ਮੁਤਾਬਿਕ ਸੂਬੇ ਦੇ ਇਤਿਹਾਸ ਵਿੱਚ ਅਜਿਹਾ ਦੂਸਰੀ ਵਾਰ ਹੋਇਆ ਹੈ ਕਿ ਇੱਕ ਹੀ ਮਹੀਨੇ ਵਿੱਚ ਓਵਰਡੋਸ ਕਾਰਣ ਹੋਈਆਂ ਮੌਤਾਂ ਦੀ ਇਨੀ ਵੱਡੀ ਗਿਣਤੀ ਰਿਕਾਰਡ ਕੀਤੀ ਗਈ ਹੋਵੇ।

ਜੁਲਾਈ ਵਿੱਚ ਓਵਰਡੋਸ ਕਾਰਣ 184 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜੋ ਕਿ ਜਨਵਰੀ 2020 ਵਿੱਚ ਦਰਜ ਕੀਤੀਆਂ ਗਈਆਂ ਮੌਤਾਂ ਦੇ ਬਰਾਬਰ ਹਨ ਅਤੇ ਜੂਨ 2020 ਵਿੱਚ ਰੀਪੋਰਟ ਕੀਤੀਆਂ ਗਈਆਂ 186 ਮੌਤਾਂ ਤੋਂ ਥੋੜੀਆਂ ਘੱਟ ਹਨ।

ਜ਼ਿਕਰਯੋਗ ਹੈ ਕਿ ਬੀ ਸੀ ਵਿੱਚ ਜਨਵਰੀ ਤੋਂ ਜੂਨ ਤਕ ਵਾਲਾ ਸਮਾਂ ਓਵਰਡੋਸ ਕਾਰਣ ਹੋਈਆਂ ਮੌਤਾਂ ਦੇ ਲਿਹਾਜ਼ ਨਾਲ ਸਭ ਤੋਂ ਵੱਧ ਘਾਤਕ ਸਮਾਂ ਸੀ।

ਜਦ ਇਸ ਵਿੱਚ ਜੁਲਾਈ ਦਾ ਅੰਕੜਾ ਵੀ ਜੋੜ ਦਿੱਤਾ ਜਾਂਦਾ ਹੈ ਤਾਂ ਪਹਿਲੇ 7 ਮਹੀਨਿਆਂ ਵਿੱਚ ਰੀਪੋਰਟ ਕੀਤੀਆਂ ਗਈਆਂ ਕੁੱਲ ਮੌਤਾਂ ਦੀ ਗਿਣਤੀ 1204 ਹੋ ਜਾਂਦੀ ਹੈ ਜੋ ਕਿ ਪਿਛਲੇ ਸਾਲ ਇਸ ਸਮੇਂ ਦੇ ਮੁਕਾਬਲੇ 28% ਜ਼ਿਆਦਾ ਹੈ।

ਜੁਲਾਈ ਵਿੱਚ ਰੋਜ਼ਾਨਾ ਔਸਤਨ 6 ਮੌਤਾਂ ਹੋਈਆਂ ਹਨ, ਇਹਨਾਂ ਵਿੱਚੋਂ 72% ਦੀ ਉਮਰ 30 ਤੋਂ 59 ਸਾਲ ਦੇ ਦਰਮਿਆਨ ਸੀ ਜਦ ਕਿ ਮਰਨ ਵਾਲਿਆਂ ਵਿੱਚੋਂ 80% ਮਰਦ ਸਨ।

ਫੈਂਟਨਲ ਕਾਰਣ ਹੋਈਆਂ ਮੌਤਾਂ ਦੀ ਦਰ 86% ਰਹੀ ਜਦ ਕਿ ਇਕਸਟ੍ਰੀਮ ਫੈਂਟਨਲ ਦੀ ਦਰ 8% ਤੋਂ ਵੱਧ ਕਏ 13% ਤੇ ਪਹੁੰਚ ਗਈ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link