12.06C Vancouver
ADS

Jan 28, 2025 7:24 PM - Connect Newsroom

ਜਸਟਿਸ ਮੈਰੀ-ਜੋਸੀ ਹੋਗ ਕਮਿਸ਼ਨ ਨੇ ਵਿਦੇਸ਼ੀ ਦਖਲਅੰਦਾਜ਼ੀ 'ਤੇ ਅੰਤਿਮ ਰਿਪੋਰਟ ਕੀਤੀ ਜਾਰੀ

Share On
justice-marie-josee-hogue-commission-releases-final-report-on-foreign-interference
Justice Hogue stated that there was no evidence indicating that any MP had conspired with foreign countries against Canadian interests. (Photo/The Canadian Press)

ਕੈਨੇਡਾ ਵਿਚ ਵਿਦੇਸ਼ੀ ਦਖ਼ਲ ਦੀ ਜਾਂਚ ਕਰਨ ਵਾਲੇ ਜਸਟਿਸ ਮੈਰੀ-ਜੋਸੀ ਹੋਗ ਕਮਿਸ਼ਨ ਨੇ ਅੱਜ ਆਪਣੀ ਫਾਈਨਲ ਰਿਪੋਰਟ ਜਾਰੀ ਕਰ ਦਿੱਤੀ। ਕਮਿਸ਼ਨ ਨੇ ਉਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕੁਝ ਸਾਂਸਦ ਆਪਣੀ ਇਲੈਕਸ਼ਨ ਕੰਪੇਨ ਨੂੰ ਸਫਲ ਬਣਾਉਣ ਲਈ ਵਿਦੇਸ਼ੀ ਦਖ਼ਲ ਵਿਚ ਸ਼ਾਮਲ ਸਨ।

ਜਸਟਿਸ ਹੋਗ ਨੇ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਿਆ ਕਿ ਕੋਈ ਸਾਂਸਦ ਕੈਨੇਡਾ ਦੇ ਹਿੱਤਾਂ ਵਿਰੁੱਧ ਹੋਰ ਮੁਲਕਾਂ ਨਾਲ ਸਾਜ਼ਿਸ਼ ਵਿਚ ਸ਼ਾਮਲ ਸੀ। ਗੌਰਤਲਬ ਹੈ ਕਿ ਜੂਨ ਵਿਚ ਸਾਂਸਦਾਂ ਅਤੇ ਸੈਨੇਟਰ ਦੀ ਇੱਕ ਕਮੇਟੀ ਨੇ ਕਿਹਾ ਸੀ ਕਿ ਕੁਝ ਸਾਂਸਦ ਕੈਨੇਡਾ ਦੀ ਰਾਜਨੀਤੀ ਵਿਚ ਦਖ਼ਲ ਲਈ ਵਿਦੇਸ਼ੀ ਮੁਲਕਾਂ ਨਾਲ ਜਾਣਬੁੱਝ ਕੇ ਮਿਲੇ ਹੋਏ ਸਨ।

ਇਸ ਰਿਪੋਰਟ ਨੇ ਸੰਸਦ ਵਿਚ ਹੰਗਾਮਾ ਮਚਾ ਦਿੱਤਾ ਸੀ ਅਤੇ ਏਸ਼ੀਅਨ ਤੇ ਘੱਟ ਗਿਣਤੀ ਸੰਸਦ ਮੈਂਬਰ ਨੂੰ ਸ਼ੱਕ ਦੇ ਘੇਰੇ ਵਿਚ ਖੜ੍ਹੇ ਕਰ ਦਿੱਤਾ ਸੀ। ਕਈ ਸਾਂਸਦਾਂ ਨੇ ਉਨ੍ਹਾਂ ਦੇ ਨਾਮ ਜਾਰੀ ਕਰਨ ਦੀ ਮੰਗ ਕੀਤੀ ਸੀ।

ਜਸਟਿਸ ਹੋਗ ਨੇ ਅੱਜ ਸਪੱਸ਼ਟ ਕੀਤਾ ਕਿ ਸੰਸਦ ਮੈਂਬਰ ਦੀ ਰਾਸ਼ਟਰੀ ਸੁਰੱਖਿਆ ਅਤੇ ਖੁਫ਼ੀਆ ਕਮੇਟੀ ਦੇ ਕਲਾਸੀਫਾਈਡ ਵਰਜਨ ਵਿਚ ਕਿਸੇ ਵੀ ਸਾਂਸਦ ਦਾ ਨਾਮ ਨਹੀਂ ਲਿਆ ਗਿਆ ਸੀ ਅਤੇ ਇਸ ਦੀਆਂ ਕੁਝ ਖੋਜਾਂ ਹੀ ਗਲਤ ਸਨ।

ਇਸ ਦੇ ਨਾਲ ਹੀ ਕਮਿਸ਼ਨ ਨੇ ਵਿਦੇਸ਼ੀ ਦਖ਼ਲ ਰੋਕਣ ਲਈ 51 ਸਿਫਾਰਸ਼ਾਂ ਦਿੱਤੀਆਂ ਹਨ ਅਤੇ ਕਿਹਾ ਕਿ ਇਨ੍ਹਾਂ ਵਿਚੋਂ ਅੱਧੀਆਂ ਨੂੰ ਅਗਲੇ ਸੰਭਾਵਿਤ ਜਲਦ ਇਲੈਕਸ਼ਨ ਤੋਂ ਪਹਿਲਾਂ ਤੇਜ਼ੀ ਨਾਲ ਲਾਗੂ ਕੀਤਾ ਜਾ ਸਕਦਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link