10.17C Vancouver
ADS

May 16, 2023 9:03 PM - The Canadian Press

ਨਿਆਂ ਮੰਤਰੀ ਨੇ ਕੈਨੇਡਾ ਦੀ ਜ਼ਮਾਨਤ ਪ੍ਰਣਾਲੀ ਨੂੰ ਸੁਧਾਰਨ ਲਈ ਕਾਨੂੰਨ ਪੇਸ਼ ਕੀਤਾ

Share On
justice-minister-introduces-legislation-to-reform-canadas-bail-system
It is to be noted that in many high profile cases, incidents have been reported by the accused who were out on bail, after which there was a demand to tighten the bail conditions for repeat offenders.

ਕੈਨੇਡਾ ਦੇ ਬੇਲ ਸਿਸਟਮ ਵਿਚ ਤਬਦੀਲੀ ਲਈ ਨਿਆਂ ਮੰਤਰੀ ਡੇਵਿਡ ਲੈਮੇਟੀ ਨੇ ਅੱਜ ਹਾਊਸ ਆਫ਼ ਕਾਮਨਜ਼ ਵਿਚ ਬਿੱਲ ਪੇਸ਼ ਕੀਤਾ।

ਬਿੱਲ ਨੂੰ ਸੀ-48 ਨਾਮ ਦਿੱਤਾ ਗਿਆ ਹੈ, ਅਤੇ ਇਸ ਜ਼ਰੀਏ ਕ੍ਰਿਮੀਨਲ ਕੋਡ ਦੇ ਬੇਲ ਸਿਸਟਮ ਵਿਚ ਤਬਦੀਲੀ ਕੀਤੀ ਜਾਏਗੀ।

ਬਿੱਲ ਵਿਚ ਫਾਇਰ ਆਰਮਜ਼, ਚਾਕੂ, ਬੀਅਰ ਸਪਰੇਅ ਅਤੇ ਹਥਿਆਰ ਨਾਲ ਸਬੰਧਤ ਰਿਪੀਟ ਹਿੰਸਕ ਅਪਰਾਧੀਆਂ ਲਈ ਜ਼ਮਾਨਤ ਸਖ਼ਤੀ ਕੀਤੀ ਜਾ ਰਹੀ ਹੈ।

ਬਿੱਲ ਰਾਹੀਂ ਕ੍ਰਿਮੀਨਲ ਕੋਡ ਵਿਚ 5 ਵਿਸ਼ੇਸ਼ ਬਦਲਾਅ ਪ੍ਰਸਤਾਵਿਤ ਕੀਤੇ ਗਏ ਹਨ।

ਬਿੱਲ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਨਾਲ ਜੁੜੇ ਗੰਭੀਰ ਹਿੰਸਕ ਅਪਰਾਧਾਂ ਦੇ ਦੋਸ਼ਾਂ ਵਿਚ ਸ਼ਾਮਲ ਉਨ੍ਹਾਂ ਲੋਕਾਂ ਲਈ ਜ਼ਮਾਨਤ ਦੀਆਂ ਸ਼ਰਤਾਂ ਸਖ਼ਤ ਕੀਤੀ ਜਾਣਗੀਆਂ ਜੋ ਪਿਛਲੇ ਪੰਜ ਸਾਲਾਂ ਵਿਚ ਇਸੇ ਤਰ੍ਹਾਂ ਦੇ ਅਪਰਾਧ ਲਈ ਦੋਸ਼ੀ ਠਹਿਰਾਏ ਗਏ ਸਨ।

ਕੋਰਟ ਨੂੰ ਜ਼ਮਾਨਤ ਦਾ ਫੈਸਲਾ ਦੇਣ ਤੋਂ ਪਹਿਲਾਂ ਦੋਸ਼ੀ ਦਾ ਹਿੰਸਾ ਦਾ ਰਿਕਾਰਡ ਅਤੇ ਕਮਿਊਨਿਟੀ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਣ ਦੀ ਲੋੜ ਹੋਵੇਗੀ।

ਗੌਰਤਲਬ ਹੈ ਕਿ ਕਈ ਹਾਈ ਪ੍ਰੋਫਾਈਲ ਕੇਸਾਂ ਵਿਚ ਜ਼ਮਾਨਤ ਤੋਂ ਬਾਹਰ ਆਏ ਮੁਲਜ਼ਮਾਂ ਵਲੋਂ ਵਾਰਦਾਤਾਂ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਰਿਪੀਟ ਓਫੇਨਡਰਸ ਲਈ ਜ਼ਮਾਨਤ ਸ਼ਰਤਾਂ ਸਖ਼ਤ ਕਰਨ ਦੀ ਮੰਗ ਉੱਠੀ ਸੀ।

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਈਲੀਐਵ ਨੇ ਕਿਹਾ ਕਿ ਟਰੂਡੋ ਦੇ ਕੈਚ ਐਂਡ ਰੀਲੀਜ਼ ਸਿਸਟਮ ਕਾਰਨ 8 ਸਾਲਾਂ ਦੌਰਾਨ ਕੈਨੇਡਾ ਵਿਚ ਹਿੰਸਕ ਘਟਨਾਵਾਂ ਵਿਚ 32 ਫੀਸਦੀ ਵਾਧਾ ਹੋਇਆ ਅਤੇ ਹੁਣ ਸਰਕਾਰ ਜਾਗੀ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link