13.83C Vancouver
ADS

Feb 27, 2025 12:42 PM - The Canadian Press

ਐਲਬਰਟਾ ਵਿਚ ਕਤਲਕਾਂਡ ਦੇ ਦੋਸ਼ੀ ਨੂੰ ਮੁੜ ਟ੍ਰਾਇਲ ਲਈ ਮਿਲੀ ਇਜਾਜ਼ਤ

Share On
justice-minister-orders-new-trial-for-alberta-man-convicted-of-murder-in-1991
The office of Justice Minister Arif Virani says the minister found reasonable grounds to conclude there was a miscarriage of justice in the case.(Photo: The Canadian Press)

ਐਲਬਰਟਾ ਵਿਚ ਕਰੀਬ ਤਿੰਨ ਦਹਾਕੇ ਪਹਿਲਾਂ ਔਰਤ ਦੇ ਕਤਲਕਾਂਡ ਦੇ ਦੋਸ਼ੀ ਵਿਅਕਤੀ ਨੂੰ ਫੈਡਰਲ ਜਸਟਿਸ ਮੰਤਰੀ ਵਲੋਂ ਮੁੜ ਟ੍ਰਾਇਲ ਦੀ ਮਨਜ਼ੂਰੀ ਦਿੱਤੀ ਗਈ ਹੈ। ਰਾਏ ਐਲਨ ਸੋਬੋਤੀਆ ਨੂੰ 37 ਸਾਲਾ ਸੂਜ਼ਨ ਕਾਮਿਨਸਕੀ ਦੇ ਕਤਲ ਦੇ ਦੋਸ਼ ਵਿਚ ਉਮਰਕੈਦ ਦੀ ਸਜ਼ਾ ਮਿਲੀ ਸੀ ਜੋ 1987 ਤੋਂ ਲਾਪਤਾ ਸੀ। ਜਸਟਿਸ ਮੰਤਰੀ ਆਰਿਫ ਵਿਰਾਨੀ ਦੇ ਦਫਤਰ ਮੁਤਾਬਕ ਇਸ ਕੇਸ ਵਿਚ ਅਦਾਲਤ ਦੀ ਕਾਰਵਾਈ ਸਹੀ ਨਹੀਂ ਸੀ।

ਐਲਬਰਟਾ ਕੋਰਟ ਆਫ ਅਪੀਲ ਨੇ 1994 ਵਿਚ ਉਸ ਦੀ ਅਪੀਲ ਰੱਦ ਕਰ ਦਿੱਤੀ ਸੀ। ਇਸ ਦੇ ਬਾਅਦ 2004 ਵਿਚ ਸੁਪਰੀਮ ਕੋਰਟ ਆਫ ਕੈਨੇਡਾ ਨੇ ਵੀ ਇਹ ਫੈਸਲਾ ਬਰਕਰਾਰ ਰੱਖਿਆ। ਫਿਰ ਉਸ ਨੇ ਜਸਟਿਸ ਮੰਤਰੀ ਦੇ ਔਫਿਸ ਨੂੰ ਆਪਣੇ ਕੇਸ ਬਾਰੇ ਮੁੜ 2021 ਵਿਚ ਅਪੀਲ ਕੀਤੀ ਸੀ।

ਗੌਰਤਲਬ ਹੈ ਕਿ ਫਰਵਰੀ 1987 ਵਿਚ ਕਾਮਿਨਸਕੀ ਸੋਬੋਟੀਆਕ ਸਣੇ ਆਪਣੇ ਦੋਸਤਾਂ ਨਾਲ ਐਡਮਿੰਟਨ ਦੇ ਪਬ ਵਿਚ ਗਈ ਸੀ ਜਿਸ ਦੇ ਬਾਅਦ ਲਾਪਤਾ ਹੋ ਗਈ। ਉਸ ਦੀ ਕਾਰ ਮਿਲ ਗਈ ਸੀ ਪਰ ਉਸ ਦੀ ਲਾਸ਼ ਅਜੇ ਤੱਕ ਨਹੀਂ ਮਿਲੀ। ਉਸ ਦੇ ਦੋ ਬੱਚੇ ਸਨ। 1989 ਤੱਕ ਕਿਸੇ ਨੂੰ ਚਾਰਜ ਨਹੀਂ ਕੀਤਾ ਗਿਆ ਪਰ ਉਸ ਸਮੇਂ 26 ਸਾਲਾ ਸੋਬੋਟੀਆਕ ਨੂੰ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link