12.75C Vancouver
ADS

Nov 13, 2024 1:50 PM - Canadian Press

ਕੈਨੇਡਾ ਦਾ ਅਮਰੀਕਾ ਨਾਲ ਸਰਹੱਦ ਸਮੇਤ ਕਈ ਮੁੱਦਿਆਂ 'ਤੇ ਵੱਧ ਸਕਦੈ ਵਿਵਾਦ

Share On
justin-trudeau-and-canada-criticized-by-donald-trumps-appointees
Chrystia Freeland says carbon rebate for small businesses will be tax-free. (Photo: The Canadian Press)

ਕੈਨੇਡਾ ਦਾ ਅਮਰੀਕਾ ਨਾਲ ਸਰਹੱਦ ਸਮੇਤ ਕਈ ਮੁੱਦਿਆਂ 'ਤੇ ਵਿਵਾਦ ਵੱਧ ਸਕਦਾ ਹੈ ਕਿਉਂਕਿ ਟਰੰਪ ਨੇ ਆਪਣੇ ਪ੍ਰਸ਼ਾਸਨ ਵਿਚ ਜੋ ਲੋਕ ਸ਼ਾਮਲ ਕੀਤੇ ਹਨ, ਉਨ੍ਹਾਂ ਵਿਚੋਂ ਉੱਚ ਅਹੁਦੇ ਲਈ ਨਾਮਜ਼ਦ ਕੀਤੇ ਗਏ ਬਹੁਤੇ ਉਹ ਲੋਕ ਨੇ ਜਿਨ੍ਹਾਂ ਨੇ ਪੀ.ਐੱਮ ਜਸਟਿਨ ਟਰੂਡੋ ਦੀ ਆਲੋਚਨਾ ਕੀਤੀ ਹੈ ਅਤੇ ਕੈਨੇਡਾ ਨਾਲ ਸਰਹੱਦ ਮੁੱਦੇ ਦੀ ਚਿਤਾਵਨੀ ਦਿੱਤੀ ਹੈ। ਐਲੋਨ ਮਸਕ ਅਤੇ ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਵੀ ਟਰੰਪ ਸਰਕਾਰ ਵਿਚ ਸ਼ਾਮਲ ਕੀਤੇ ਗਏ ਹਨ।

ਟਰੂਡੋ ਦੇ ਆਲੋਚਕ ਮਾਈਕ ਵਾਲਟਜ਼ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਹਾਲ ਹੀ ਵਿਚ ਟਿੱਪਣੀ ਕੀਤੀ ਸੀ ਕਿ ਪੀਅਰੇ ਪੋਲੀਵਰੇ 2025 ਵਿਚ ਟਰੂਡੋ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਉਥੇ ਹੀ, ਟਰੰਪ ਵਲੋਂ ਫਲੋਰੀਡਾ ਦੇ ਸੈਨੇਟਰ ਮਾਰਕੋ ਰੂਬੀਓ ਨੂੰ ਆਪਣਾ ਸੈਕਟਰੀ ਔਫ਼ ਸਟੇਟ ਵਜੋਂ ਨਾਮਜ਼ਦ ਕਰਨ ਦੀ ਉਮੀਦ ਹੈ, ਜੋ ਕੈਨੇਡਾ ਵਲੋਂ ਫਲਸਤੀਨੀ ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਦਾ ਵਿਰੋਧ ਕਰ ਚੁੱਕੇ ਹਨ, ਉਨ੍ਹਾਂ ਦਾ ਕਹਿਣਾ ਸੀ ਕਿ ਕੈਨੇਡਾ ਦੇ ਇਸ ਕਦਮ ਨਾਲ ਅਪਰਾਧੀ ਸਰਹੱਦ ਰਾਹੀਂ ਅਮਰੀਕਾ ਲਈ ਖ਼ਤਰਾ ਬਣ ਸਕਦੇ ਹਨ।

ਸੰਯੁਕਤ ਰਾਸ਼ਟਰ ਲਈ ਰਾਜਦੂਤ ਵਜੋਂ ਟਰੰਪ ਵਲੋਂ ਚੁਣੀ ਗਈ ਏਲੀਸ ਸਟੇਫਨਿਕ ਵੀ ਕੈਨੇਡਾ ਨਾਲ ਸਰਹੱਦ ਨੂੰ ਲੈ ਕੇ ਸਖ਼ਤ ਰਹੀ ਹੈ। ਸਟੇਫਨਿਕ ਦਾ ਕਹਿਣਾ ਸੀ ਕਿ ਕੈਨੇਡਾ ਪਾਸਿਓਂ ਮਾਨਵ ਅਤੇ ਨਸ਼ਾ ਤਸਕਰੀ ਵਿਚ ਵਾਧਾ ਹੋਇਆ ਹੈ। ਹੁਣ ਦੇਖਣਾ ਹੋਵੇਗਾ ਕੈਨੇਡਾ ਇਨ੍ਹਾਂ ਸਾਰੇ ਮੁੱਦਿਆਂ ਨਾਲ ਕਿਵੇਂ ਨਜਿੱਠਦਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link