13.44C Vancouver
ADS

Jan 16, 2025 8:38 PM - Connect Newsroom

ਜਸਟਿਨ ਟਰੂਡੋ ਨੇ ਅਗਲੀਆਂ ਚੋਣਾਂ ਨਾ ਲੜਨ ਦਾ ਕੀਤਾ ਐਲਾਨ

Share On
justin-trudeau-announces-he-will-not-contest-next-election
It is worth noting that Trudeau first won the election in 2008 from the Papineau riding in Montreal, and he has won re-election in this seat four times consecutively. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਿਆਸਤ ਨੂੰ ਅਲਵਿਦਾ ਆਖ ਰਹੇ ਹਨ, ਉਨ੍ਹਾਂ ਅਗਲੀਆਂ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਟਰੂਡੋ ਨੇ ਕਿਹਾ ਕਿ ਉਹ ਰਾਜਨੀਤੀ ਛੱਡਣ ਤੋਂ ਬਾਅਦ ਕੀ ਕਰਨਗੇ ਇਸ ਬਾਰੇ ਸੋਚਣ ਲਈ ਉਨ੍ਹਾਂ ਕੋਲ ਇਸ ਸਮੇਂ ਜ਼ਿਆਦਾ ਸਮਾਂ ਨਹੀਂ ਹੈ, ਪ੍ਰਧਾਨ ਮੰਤਰੀ ਨੇ ਕਿਹਾ ਕਿ ਟਰੰਪ ਦੇ ਸਹੁੰ ਚੁੱਕ ਸਮਾਗਮ ਅਤੇ ਉਸ ਤੋਂ ਬਾਅਦ ਦੇ ਕੁਝ ਹਫ਼ਤੇ ਅਜਿਹੇ ਹਨ ਜੋ ਕੈਨੇਡੀਅਨਾਂ ਲਈ ਬਹੁਤ ਹੀ ਮਹੱਤਵਪੂਰਨ ਹਨ ਅਤੇ ਅਸੀਂ ਇੱਕ ਟੀਮ ਦੇ ਰੂਪ ਵਿਚ ਉਸੇ ’ਤੇ ਫੋਕਸ ਕਰ ਰਹੇ ਹਾਂ। ਟਰੂਡੋ ਨੇ ਇਹ ਗੱਲਾਂ ਬੀਤੀ ਸ਼ਾਮ ਪ੍ਰੀਮੀਅਰ ਨਾਲ ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਵਿਚ ਆਖੀਆਂ।

ਗੌਰਤਲਬ ਹੈ ਕਿ ਟਰੂਡੋ ਪਹਿਲੀ ਵਾਰ 2008 ਵਿਚ ਮਾਂਟਰੀਅਲ ਦੀ ਪੈਪੀਨੋ ਰਾਈਡਿੰਗ ਤੋਂ ਚੋਣ ਜਿੱਤੇ ਸਨ, ਇਸ ਤੋਂ ਬਾਅਦ ਉਹ ਲਗਾਤਾਰ 4 ਵਾਰ ਇਸ ਸੀਟ ਤੋਂ ਚੋਣ ਜਿੱਤਦੇ ਆ ਰਹੇ ਸਨ। ਅਪ੍ਰੈਲ 2013 ਵਿਚ ਉਹ ਲਿਬਰਲ ਪਾਰਟੀ ਦੇ ਲੀਡਰ ਚੁਣੇ ਗਏ ਸਨ।

ਉਨ੍ਹਾਂ ਦੀ ਲੀਡਰਸ਼ਿਪ ਵਿਚ 19 ਅਕਤੂਬਰ, 2015 ਨੂੰ ਲਿਬਰਲ ਪਾਰਟੀ ਪੂਰਨ ਬਹੁਮਤ ਨਾਲ ਸੱਤਾ ਵਿਚ ਆਈ ਸੀ। ਰਾਜਨੀਤੀ ਵਿਚ ਆਉਣ ਤੋਂ ਪਹਿਲਾਂ ਟਰੂਡੋ ਟੀਚਿੰਗ ਲਾਈਨ ਵਿਚ ਸਨ, ਉਨ੍ਹਾਂ ਕਈ ਸਾਲ ਤੱਕ ਵੈਨਕੂਵਰ ਵਿਚ ਫਰੈਂਚ, ਗਣਿਤ ਅਤੇ ਹੋਰ ਵਿਸ਼ੇ ਪੜ੍ਹਾਉਣ ਵਿਚ ਬਿਤਾਏ ਸਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link