13.09C Vancouver
ADS

Nov 25, 2024 5:54 PM - The Canadian Press

ਪ੍ਰਧਾਨ ਮੰਤਰੀ ਟਰੂਡੋ ਨੇ ਮਿਲਟਰੀ ਖਰਚੇ ਦਾ ਕੀਤਾ ਬਚਾਅ

Share On
justin-trudeau-defends-spending-record-on-military-amid-fresh-criticism
He said the country is now on a "clear path" to spend the equivalent of two per cent of GDP on defence by 2032, something Canada committed to spend annually at the 2023 NATO summit in Vilnius, Lithuania.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਵਿਚ ਡੋਨਲਡ ਟਰੰਪ ਦੀ ਵਾਪਸੀ ਨਾਲ ਵਧੇ ਦਬਾਅ ਵਿਚਕਾਰ ਕਿਹਾ ਹੈ ਕਿ ਕੈਨੇਡਾ ਨਾਟੋ ਦੇ ਦੋ ਫੀਸਦੀ ਡਿਫੈਂਸ ਖਰਚ ਦੇ ਟਾਰਗੇਟ ਤੱਕ ਪਹੁੰਚਣ ਦੇ ਬਿਲਕੁਲ ਸਹੀ ਰਸਤੇ ’ਤੇ ਹੈ।

ਟਰੂਡੋ ਅੱਜ ਸਵੇਰੇ ਮਾਂਟਰੀਅਲ ਵਿਚ ਸਾਲਾਨਾ ਨਾਟੋ ਸੰਸਦੀ ਅਸੈਂਬਲੀ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਪਿਛਲੀ ਕੰਜ਼ਰਵੇਟਿਵ ਸਰਕਾਰ ’ਤੇ ਵੀ ਨਿਸ਼ਾਨਾ ਸਾਧਿਆ, ਟਰੂਡੋ ਨੇ ਸਟੀਫਨ ਹਾਰਪਰ ਸਰਕਾਰ ’ਤੇ ਮਿਲਟਰੀ ਖ਼ਰਚ ਵਿਚ ਕਟੌਤੀ ਦਾ ਦੋਸ਼ ਲਗਾਉਂਦੇ ਕਿਹਾ ਕਿ ਇਹ ਲਿਬਰਲਸ ਹੀ ਹਨ ਜਿਨ੍ਹਾਂ ਨੇ ਕੈਨੇਡਾ ਦੇ ਡਿਫੈਂਸ ਖ਼ਰਚ ਨੂੰ ਲਗਭਗ ਤਿੰਨ ਗੁਣਾ ਕਰਨ ਦੇ ਰਸਤੇ ’ਤੇ ਲਿਆਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਨਾਟੋ ਦੇ ਟਾਰਗੇਟ ਨੂੰ ਵੀ ਪੂਰਾ ਕਰੇਗਾ। ਗੌਰਤਲਬ ਹੈ ਕਿ ਮੌਜੂਦਾ ਸਮੇਂ ਕੈਨੇਡਾ ਉਨ੍ਹਾਂ 8 ਨਾਟੋ ਦੇ ਮੈਂਬਰਾਂ ਵਿਚੋਂ ਇੱਕ ਹੈ ਜਿਨ੍ਹਾਂ ਨੇ ਆਪਣੀ ਜੀ.ਡੀ.ਪੀ. ਦਾ ਘੱਟੋ-ਘੱਟ ਦੋ ਫੀਸਦੀ ਮਿਲਟਰੀ ’ਤੇ ਖ਼ਰਚ ਕਰਨ ਦਾ ਟਾਰਗੇਟ ਪੂਰਾ ਨਹੀਂ ਕੀਤਾ ਹੈ ਪਰ ਕੈਨੇਡਾ ਨੇ 2032 ਤੱਕ ਟੀਚੇ ਤੱਕ ਪਹੁੰਚਣ ਦਾ ਵਾਅਦਾ ਕੀਤਾ ਹੈ।

ਟਰੰਪ ਦੀ ਵ੍ਹਾਈਟ ਹਾਊਸ ਵਿਚ ਵਾਪਸੀ ਤੋਂ ਬਾਅਦ ਕੈਨੇਡਾ ’ਤੇ ਟਾਰਗੇਟ ਨੂੰ ਪੂਰਾ ਕਰਨ ਦਾ ਦਬਾਅ ਵੱਧ ਰਿਹਾ ਹੈ ਕਿਉਂਕਿ ਟਰੰਪ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਹੈ ਕਿ ਜੋ ਨਾਟੋ ਮੁਲਕ ਗਠਜੋੜ ਵਲੋਂ ਨਿਰਧਾਰਤ ਟੀਚੇ ਨੂੰ ਪੂਰਾ ਨਹੀਂ ਕਰ ਰਹੇ ਅਮਰੀਕਾ ਉਨ੍ਹਾਂ ਦੀ ਕਿਸੇ ਵੀ ਹਮਲੇ ਤੋਂ ਰੱਖਿਆ ਨਹੀਂ ਕਰੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link