16.16C Vancouver
ADS

Sep 9, 2024 1:27 PM - The Canadian Press

ਪੀ. ਐੱਮ. ਟਰੂਡੋ ਦੀ ਅਗਵਾਈ 'ਚ ਲਿਬਰਲ ਐੱਮ. ਪੀਜ਼.ਤਿਆਰ ਕਰਨਗੇ ਅਗਲੀਆਂ ਚੋਣਾਂ ਲਈ ਰਣਨੀਤੀ

Share On
justin-trudeau-may-be-in-for-an-earful-as-he-meets-with-caucus-in-b-c
Trudeau held fast to his decision to lead the party into the next election and rejected calls to convene his caucus over the summer to respond to their concerns about their collective prospects. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਿਚ ਸੋਮਵਾਰ ਨੂੰ ਲਿਬਰਲ ਐਮ ਪੀ ਅਗਾਮੀ ਚੁਣਾਵੀ ਸਾਲ ਲਈ ਰਣਨੀਤੀ ਬਣਾਉਣ ਦੀ ਚਰਚਾ ਵਾਸਤੇ ਨਾਨਾਇਮੋ ਵਿਚ ਇਕੱਠੇ ਹੋਏ ਹਨ,ਇਹ ਬੈਠਕ ਉਸ ਸਮੇਂ ਹੋ ਰਹੀ ਹੈ ਜਦੋਂ ਐੱਨ. ਡੀ. ਪੀ. ਨੇ ਸਮਰਥਨ ਵਾਪਸ ਲੈ ਲਿਆ ਹੈ ਅਤੇ ਸੰਸਦ ਦੀ ਪਤਝੜ ਵਿੱਚ ਹੋਣ ਵਾਲੀ ਬੈਠਕ 16 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਹੈ।

ਕਿਹਾ ਜਾਂਦਾ ਹੈ ਕਿ ਪਾਰਟੀ ਵਿਚ ਮਚੀ ਰਾਜਨੀਤਕ ਉਥਲ-ਪੁਥਲ ਕਾਰਨ ਟਰੂਡੋ ਨੂੰ ਆਪਣੇ ਕਾਕਸ ਵਿਚ ਕਾਫੀ ਕੁਝ ਸੁਣਨ ਨੂੰ ਮਿਲ ਸਕਦਾ ਹੈ। ਟੋਰੌਂਟੋ ਦੀ ਜ਼ਿਮਨੀ ਚੋਣ ਵਿਚ ਇਤਿਹਾਸਕ ਹਾਰ ਤੋਂ ਬਾਅਦ ਹੀ ਕਈ ਲਿਬਰਲ ਐਮ.ਪੀ ਟਰੂਡੋ ਨੂੰ ਪਾਰਟੀ ਦੀ ਵਿਸ਼ੇਸ਼ ਬੈਠਕ ਬੁਲਾਉਣ ਦੀ ਮੰਗ ਕਰ ਰਹੇ ਸਨ ਪਰ ਇਹ ਬੈਠਕ ਹੋ ਨਹੀਂ ਸਕੀ ਸੀ।

ਲਿਬਰਲਸ ਨੂੰ ਹੁਣ ਪਤਾ ਹੈ ਕਿ ਸਮੇਂ ਤੋਂ ਪਹਿਲਾਂ ਇਲੈਕਸ਼ਨ ਟਾਲਣ ਲਈ ਉਹ ਐੱਨ ਡੀ ਪੀ'ਤੇ ਭਰੋਸਾ ਨਹੀਂ ਕਰ ਸਕਦੇ। ਇਸ ਲਈ ਲਿਬਰਲ ਐਮ ਪੀ ਹੁਣ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਸਲਾਹਕਾਰਾਂ ਵਲੋਂ ਇੱਕ ਅਜਿਹੀ ਯੋਜਨਾ ਦਾ ਇੰਤਜ਼ਾਰ ਕਰ ਰਹੇ ਹਨ ਜੋ ਅਗਾਮੀ ਚੋਣਾਂ ਵਿਚ ਉਨ੍ਹਾਂ ਦੀਆਂ ਸੀਟਾਂ ਬਚਾਉਣ ਵਿਚ ਮਦਦ ਕਰ ਸਕੇ।

ਗੌਰਤਲਬ ਹੈ ਕਿ ਜਗਮੀਤ ਸਿੰਘ ਵਲੋਂ ਸਮਰਥਨ ਵਾਪਸ ਲਏ ਜਾਣ ਨੇ ਟਰੂਡੋ 'ਤੇ ਇਸ ਗੱਲ ਦਾ ਦਬਾਅ ਵਧਾ ਦਿੱਤਾ ਹੈ ਕਿ ਉਹ ਪੀਅਰੇ ਪੋਲੀਵਰੇ ਨੂੰ ਰੋਕਣ ਲਈ ਸਮਰਥਨ ਨਹੀਂ ਹਨ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link