19.86C Vancouver
ADS

Mar 10, 2025 4:38 PM - Connect Newsroom

ਟਰੂਡੋ ਜਲਦ ਹੀ ਛੱਡਣਗੇ ਕੈਨੇਡਾ ਦੇ ਪੀ. ਐੱਮ. ਵਜੋਂ ਅਹੁਦਾ

Share On
justin-trudeau-to-step-down-as-canadas-prime-minister
Trudeau began his political career by winning the Papineau riding in Montreal in 2008.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਖਰ ਕੈਨੇਡਾ ਦੇ ਪੀ. ਐੱਮ. ਵਜੋਂ ਜਲਦ ਹੀ ਅਹੁਦਾ ਛੱਡਣਗੇ, ਟਰੂਡੋ ਨੇ ਕਿਹਾ ਕਿ ਉਹ ਲਿਬਰਲ ਪਾਰਟੀ ਦੇ ਲੀਡਰ ਵਜੋਂ ਅਹੁਦਾ ਉਸੇ ਉਮੀਦ ਅਤੇ ਵਿਸ਼ਵਾਸ ਨਾਲ ਛੱਡ ਰਹੇ ਹਨ ਜਿਵੇਂ ਉਨ੍ਹਾਂ ਨੇ ਸ਼ੁਰੂਆਤ ਕੀਤੀ ਸੀ।

ਲਿਬਰਲ ਨੂੰ ਦਿੱਤੇ ਵਿਦਾਇਗੀ ਭਾਸ਼ਣ ਵਿਚ ਉਨ੍ਹਾਂ ਕਾਫੀ ਜੋਸ਼ ਭਰਿਆ, ਟਰੂਡੋ ਨੇ ਕਿਹਾ ਕਿ ਇਹ ਆਜ਼ਾਦੀ, ਲੋਕਤੰਤਰ ਅਤੇ ਕੈਨੇਡਾ ਅਚਾਨਕ ਸਾਨੂੰ ਹਾਸਲ ਨਹੀਂ ਹੋਏ, ਇਸ ਲਈ ਸਾਹਸ, ਬਲੀਦਾਨ, ਉਮੀਦ ਅਤੇ ਸਖ਼ਤ ਮਿਹਨਤ ਲੱਗੀ ਹੈ।

ਗੌਰਤਲਬ ਹੈ ਕਿ ਟਰੂਡੋ ਪਹਿਲੀ ਵਾਰ 2008 ਵਿਚ ਮਾਂਟਰੀਅਲ਼ ਦੀ ਪੈਪੀਨੋ ਰਾਈਡਿੰਗ ਤੋਂ ਚੋਣ ਜਿੱਤੇ ਸਨ ਅਤੇ ਅਪ੍ਰੈਲ 2013 ਵਿਚ ਲਿਬਰਲ ਪਾਰਟੀ ਦੇ ਲੀਡਰ ਚੁਣੇ ਗਏ ਸਨ। ਉਨ੍ਹਾਂ ਦੀ ਲੀਡਰਸ਼ਿਪ ਵਿਚ 19 ਅਕਤੂਬਰ, 2015 ਨੂੰ ਲਿਬਰਲ ਪਾਰਟੀ ਪੂਰਨ ਬਹੁਮਤ ਨਾਲ ਸੱਤਾ ਵਿਚ ਆਈ ਸੀ। ਸਿਆਸਤ ਵਿਚ ਆਉਣ ਤੋਂ ਪਹਿਲਾਂ ਟਰੂਡੋ ਟੀਚਿੰਗ ਲਾਈਨ ਵਿਚ ਸਨ, ਵੈਨਕੂਵਰ ਵਿਚ ਉਹ ਫਰੈਂਚ, ਹਿਸਾਬ ਅਤੇ ਹੋਰ ਵਿਸ਼ੇ ਪੜ੍ਹਾਉਂਦੇ ਸਨ।

ਲਿਬਰਲ ਪਾਰਟੀ ਅੰਦਰ ਦਬਾਅ ਵਧਣ ਤੋਂ ਬਾਅਦ ਉਨ੍ਹਾਂ ਇਸ ਸਾਲ 6 ਜਨਵਰੀ ਨੂੰ ਐਲਾਨ ਕੀਤਾ ਸੀ ਕਿ ਉਹ ਪਾਰਟੀ ਦਾ ਨਵਾਂ ਲੀਡਰ ਚੁਣੇ ਜਾਣ ਮਗਰੋਂ ਸਿਆਸਤ ਛੱਡ ਦੇਣਗੇ, ਇਸ ਦੇ ਨਾਲ ਹੀ ਲਿਬਰਲ ਪਾਰਟੀ ਵਲੋਂ ਲੀਡਰਸ਼ਿਪ ਦੌੜ ਸ਼ੁਰੂ ਕਰ ਦਿੱਤੀ ਗਈ ਸੀ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link