16.49C Vancouver
ADS

Sep 20, 2022 1:34 PM - ANI

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਹਾਜ 'ਚੋਂ ਉਤਾਰੇ ਜਾਣ ਦੀ ਘਟਨਾ ਦੀ ਕਰਾਂਗੇ ਜਾਂਚ- ਸਿੰਧੀਆ

Share On
jyotiraditya-scindia-says-will-probe-bhagwant-mann-deplaning-incident
Punjab Chief Minister Bhagwant Mann (Photo : ANI)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਕਥਿਤ ਤੌਰ 'ਤੇ ਸ਼ਰਾਬੀ ਹੋਣ ਕਾਰਨ ਜਰਮਨੀ ਤੋਂ ਦਿੱਲੀ ਜਾਣ ਵਾਲੀ ਫਲਾਈਟ ਤੋਂ ਉਤਾਰੇ ਜਾਣ 'ਤੇ ਵਿਵਾਦ ਤੋਂ ਬਾਅਦ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਗੇ ਅਤੇ ਲੁਫਥਾਂਸਾ ਏਅਰਲਾਈਨਜ਼ ਤੋਂ ਰਿਪੋਰਟ ਮੰਗੀ ਗਈ ਹੈ।

ਗੌਰਤਲਬ ਹੈ ਕਿ ਸੋਮਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ 'ਤੇ ਗੰਭੀਰ ਦੋਸ਼ ਲਗਾਏ ਸਨ। ਸੁਖਬੀਰ ਬਾਦਲ ਨੇ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਦੋਸ਼ ਲਾਇਆ ਕਿ ਮਾਨ ਬਹੁਤ ਜ਼ਿਆਦਾ ਸ਼ਰਾਬੀ ਸੀ, ਜਿਸ ਕਾਰਨ ਫਲਾਈਟ ਵਿਚ ਵੀ 4 ਘੰਟੇ ਦੀ ਦੇਰੀ ਹੋਈ।

ਸਿੰਧੀਆ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਕੀਤੀਆਂ ਗਈਆਂ ਬੇਨਤੀਆਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰਨਗੇ। ਸਿੰਧੀਆ ਨੇ ਕਿਹਾ ਕਿ ਇਹ ਘਟਨਾ ਜਰਮਨੀ ਵਿਚ ਘਟੀ ਸੀ, ਇਸ ਲਈ ਪਹਿਲਾਂ ਤੱਥਾਂ ਦੀ ਜਾਂਚ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਭੇਜੀਆਂ ਗਈਆਂ ਬੇਨਤੀਆਂ ਦੇ ਆਧਾਰ 'ਤੇ ਮੈਂ ਨਿਸ਼ਚਿਤ ਤੌਰ 'ਤੇ ਇਸ 'ਤੇ ਗੌਰ ਕਰਾਂਗਾ। ਉਨ੍ਹਾਂ ਕਿਹਾ ਕਿ ਡਾਟਾ ਪ੍ਰਦਾਨ ਕਰਨਾ ਲੁਫਥਾਂਸਾ ਏਅਰਲਾਈਨਜ਼ 'ਤੇ ਨਿਰਭਰ ਕਰਦਾ ਹੈ।

Latest news

b-c-adds-17-800-net-jobs-in-july-as-unemployment-rate-falls-to-6-2
Punjabi

ਬੀ.ਸੀ. 'ਚ ਜੁਲਾਈ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ ਪਹੁੰਚੀ

ਬੀ.ਸੀ. ਵਿਚ ਪਿਛਲੇ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਸੂਬੇ ਦੇ ਜੌਬਸ ਅਤੇ ਆਰਥਿਕ ਵਿਕਾਸ ਮੰਤਰੀ ਰਵੀ ਕਾਹਲੋਂ ਨੇ ਜੁਲਾਈ ਦੇ ਇਨ੍ਹਾਂ ਰੁਜ਼ਗਾਰ ਅੰਕੜਿਆਂ ਨੂੰ ਸ਼ਾਨਦਾਰ ਦੱਸਿਆ ਹੈ, ਜਿਸ ਨਾਲ ਬੀ. ਸੀ. ਵਿਚ ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ 'ਤੇ ਆ ਗਈ ਹੈ, ਜੋ ਕਿ ਕੈਨੇਡਾ ਵਿਚ ਚੌਥੀ ਸਭ ਤੋਂ ਘੱਟ ਹੈ।
premier-eby-addresses-wildfire-response-confirms-arrival-of-international-firefighting-crews
Punjabi

ਪ੍ਰੀਮੀਅਰ ਈਬੀ ਨੇ ਜੰਗਲੀ ਅੱਗ ਦੀ ਸਥਿਤੀ ਬਾਰੇ ਦਿੱਤੀ ਜਾਣਕਾਰੀ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲ ਰਹੇ ਸੰਕਟ ਦੌਰਾਨ ਆਪਣੀ ਜਨਤਕ ਗੈਰ-ਹਾਜ਼ਰੀ ਬਾਰੇ ਲਗਾਤਾਰ ਉੱਠ ਰਹੇ ਸਵਾਲਾਂ ਤੋਂ ਬਾਅਦ ਵੀਰਵਾਰ ਸ਼ਾਮ ਐਬਟਸਫੋਰਡ ਵਿਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਅਤੇ ਬੀ. ਸੀ. ਵਿਚ ਪਹੁੰਚੀ ਅੰਤਰਰਾਸ਼ਟਰੀ ਸਹਾਇਤਾ 'ਤੇ ਇੱਕ ਅਧਿਕਾਰਤ ਤੌਰ 'ਤੇ ਬਿਆਨ ਜਾਰੀ ਕੀਤਾ।
b-c-considers-cutting-development-charges-to-spur-housing-construction-in-high-growth-communities
Punjabi

ਬੀ.ਸੀ. ਸਰਕਾਰ ਕਰੇਗੀ ਨਵੇਂ ਘਰਾਂ ਦੀ ਉਸਾਰੀ ਲਈ Development Cost Charges ਵਿੱਚ ਕਟੌਤੀ

ਬੀ.ਸੀ. ਸਰਕਾਰ ਵਲੋਂ ਸੂਬੇ ਦੇ ਉੱਚ-ਵਿਕਾਸ ਵਾਲੇ ਖੇਤਰ ਵਿਚ ਨਵੇਂ ਘਰਾਂ ਦੀ ਉਸਾਰੀ ਨੂੰ ਬੂਸਟ ਦੇਣ ਲਈ development cost charges ਵਿਚ ਕਟੌਤੀ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਹਾਊਸਿੰਗ ਮੰਤਰੀ ਕ੍ਰਿਸਟੀਨ ਬੋਇਲ ਨੇ ਇਸ ਸਬੰਧੀ ਫੈਡਰਲ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੋਣ ਦੀ ਪੁਸ਼ਟੀ ਕੀਤੀ ਹੈ, ਉਹਨਾਂ ਮੁਤਾਬਕ, ਇਸ ਕਦਮ ਦਾ ਮਕਸਦ ਆਬਾਦੀ ਦੇ ਹਿਸਾਬ ਨਾਲ ਤੇਜ਼ੀ ਨਾਲ ਵਧ ਰਹੇ ਸ਼ਹਿਰਾਂ ਵਿਚ multi-housing units ਲਈ ਫੀਸਾਂ ਵਿਚ 50 ਫੀਸਦੀ ਤੱਕ ਕਟੌਤੀ ਕਰਨਾ ਹੈ ਅਤੇ ਇਸ ਨਾਲ ਸ਼ਹਿਰਾਂ ਨੂੰ ਹੋਣ ਵਾਲੀ ਫੰਡਾਂ ਦੀ ਘਾਟ ਦੀ ਭਰਪਾਈ ਲਈ ਰਸਤੇ ਖੋਜੇ ਜਾ ਰਹੇ ਹਨ।
two-correctional-officers-and-inmate-die-during-transfer-from-edmonton-womens-prison-csc-says
Punjabi

ਐਡਮਿੰਟਨ ਮਹਿਲਾ ਜੇਲ੍ਹ ਤੋਂ ਕੈਦੀ ਦੇ ਤਬਾਦਲੇ ਦੌਰਾਨ ਦੋ ਅਧਿਕਾਰੀਆਂ ਅਤੇ ਇੱਕ ਕੈਦੀ ਦੀ ਮੌਤ: CSC

ਐਡਮਿੰਟਨ ਇੰਸਟੀਚਿਊਟ ਫਾਰ ਵੂਮੈਨ ਤੋਂ ਇੱਕ ਕੈਦੀ ਨੂੰ ਟ੍ਰਾਂਸਫਰ ਕਰਨ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਦੋ ਸੁਧਾਰਾਤਮਕ ਅਧਿਕਾਰੀ ਅਤੇ ਇੱਕ ਕੈਦੀ ਦੀ ਮੌਤ ਹੋ ਗਈ ।
cbsa-spent-nearly-1-million-on-private-jets-for-deportation-and-detainee-transfers-report-says
Punjabi

ਸੀਬੀਐੱਸਏ ਨੇ ਡਿਪੋਰਟੇਸ਼ਨ ਅਤੇ ਬੰਦੀ ਤਬਦੀਲੀਆਂ ਲਈ ਦੋ ਸਾਲਾਂ ਵਿੱਚ ਪ੍ਰਾਈਵੇਟ ਜੈੱਟਾਂ 'ਤੇ ਲਗਭਗ 10 ਲੱਖ ਡਾਲਰ ਖਰਚੇ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਵਿਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕਰਨ ਜਾਂ ਦੇਸ਼ ਦੇ ਅੰਦਰ ਹੀ detention facilities ਵਿਚ ਤਬਦੀਲ ਕਰਨ ਲਈ ਦੋ ਸਾਲਾਂ ਵਿਚ ਪ੍ਰਾਈਵੇਟ ਲਗਜ਼ਰੀ ਜੈਟ 'ਤੇ ਲਗਭਗ $1-ਮਿਲੀਅਨ ਖਰਚ ਕੀਤੇ ਜਾਣ ਦਾ ਖੁਲਾਸਾ ਹੋਇਆ ਹੈ। ਗਲੋਬ ਐਂਡ ਮੇਲ ਦੀ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ CBSA ਦੇ ਅੰਦਰੂਨੀ ਦਸਤਾਵੇਜ਼ ਤੋਂ ਪਤਾ ਲੱਗਾ ਹੈ ਕਿ ਜਨਵਰੀ 2022 ਵਿਚ ਏਜੰਸੀ ਨੇ ਤਿੰਨ ਵਿਅਕਤੀਆਂ ਨੂੰ ਡਿਪੋਰਟ ਕਰਨ ਲਈ Dassault Falcon 900EX ਨਾਮ ਦਾ ਇੱਕ ਫ੍ਰੈਂਚ ਪ੍ਰਾਈਵੇਟ ਜੈੱਟ ਕਿਰਾਏ 'ਤੇ ਲਿਆ, ਜਿਸ 'ਤੇ $438,000 ਦਾ ਖਰਚਾ ਆਇਆ। ਇਹ ਜੈੱਟ ਆਮ ਤੌਰ 'ਤੇ ਦੁਨੀਆ ਦੇ ਅਮੀਰ ਲੋਕਾਂ ਦੀ ਪਸੰਦ ਮੰਨਿਆ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link